ਪੰਜਾਬ ਦੀ 'ਆਪ' ਸਰਕਾਰ ਨੇ ਬਜਟ ਪੇਸ਼ ਕਰਨ ਸਮੇਂ ਹਰ ਵਰਗ ਦਾ ਧਿਆਨ ਰੱਖਿਆ : ਡਾ. ਕੇ.ਜੇ. ਸਿੰਘ
ਅਜੀਤ ਡੈਸਕ
10-03-2026
ਸ੍ਰੀ ਹਰਿਗੋਬਿੰਦਪੁਰ, 9 ਮਾਰਚ (ਕੰਵਲਜੀਤ ਸਿੰਘ ਚੀਮਾ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਕਮਲਜੀਤ ਸਿੰਘ ਕੇ.ਜੇ. ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਦੀ 'ਆਪ' ਸਰਕਾਰ ਜੋ ਵਿੱਤੀ ਸਾਲ 2026-27 ਦਾ ਬਜਟ ਪੇਸ਼ ਕੀਤਾ ਗਿਆ ਹੈ, ਉਸ ਦਾ ਫ਼ਾਇਦਾ ਹਰ ਵਰਗ ਨੂੰ ਮਿਲੇਗਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬਾ ਵਾਸੀਆਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਇਕ-ਇਕ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਵਾਸੀਆਂ 'ਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਨੇ ਪਹਿਲਾਂ ਲੋਕਾਂ ਨੂੰ 600 ਯੂਨਿਟ ਬਿਜਲੀ ਦੇ ਬਿੱਲ ਮੁਆਫ਼ ਕਰਨ ਤੋਂ ਇਲਾਵਾ ਸਿਹਤ ਖੇਤਰ ਵਿਚ ਵੀ ਸੁਧਾਰ ਕਰਦੇ ਹੋਏ ਪੇਂਡੂ ਸਥਾਨਾਂ 'ਤੇ ਆਮ ਆਦਮੀ ਕਲੀਨਿਕ ਖੋਲ੍ਹੇ ਹਨ | ਸਿੱਖਿਆ ਖੇਤਰ ਵਿਚ ਵੀ ਸਰਕਾਰ ਨੇ ਵੱਡੇ ਪੱਧਰ 'ਤੇ ਸੁਧਾਰ ਕਰਦੇ ਹੋਏ ਬਹੁਤ ਸਾਰੇ ਸਰਕਾਰੀ ਸਕੂਲਾਂ ਨੂੰ ਐਮੀਨੈਸ ਸਕੂਲਾਂ ਦਾ ਦਰਜਾ ਦਿੱਤਾ ਹੈ | ਹੁਣ ਬਜਟ ਦੌਰਾਨ ਜੋ 'ਆਪ' ਸਰਕਾਰ ਨੇ ਸੂਬੇ ਦੀਆਂ ਔਰਤਾਂ ਨੂੰ ਮਾਣ ਬਖ਼ਸ਼ਦੇ ਹੋਏ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਆਮ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਤੇ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਨੂੰ 1500 ਰੁਪਏ ਹਰ ਮਹੀਨਾ ਦੇਣ ਐਲਾਨ ਕੀਤਾ ਗਿਆ ਹੈ | ਇਹ ਔਰਤਾਂ ਲਈ ਇਕ ਬਹੁਤ ਵੱਡੀ ਸਹੂਲਤ ਹੈ |