25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੰਜਾਬ ਦਾ ਬਜਟ ਮੁਲਾਜ਼ਮਾਂ ਤੇ ਵਪਾਰੀ ਵਰਗ ਲਈ ਹਾਸੋ ਹੀਣਾ ਸਾਬਤ ਹੋਇਆ- ਲਾਡੀ

Ad Position 21
No active advertisement
ਅਜੀਤ ਡੈਸਕ 10-03-2026
ਗੁਰਦਾਸਪੁਰ, 9 ਮਾਰਚ (ਅਸ਼ੋਕ ਸ਼ਰਮਾ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੇਸ਼ ਕੀਤੇ ਬਜਟ ਨੰੂ ਪੰਜਾਬ ਦੇ ਸੀਨੀਅਰ ਅਕਾਲੀ ਆਗੂ ਪਰਮਵੀਰ ਸਿੰਘ ਲਾਡੀ ਨੇ ਹਾਸੋਹੀਣਾ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਇਸ ਬਜਟ ਵਿਚ ਮਹਿਲਾਵਾਂ ਨੰੂ ਇਕ ਹਜ਼ਾਰ ਰੁਪਏ ਦੇਣ ਦਾ ਜੋ ਐਲਾਨ ਕੀਤਾ ਹੈ, ਉਹ ਸਿਰਫ਼ ਕਾਗ਼ਜ਼ਾਂ ਵਿਚ ਸੀਮਤ ਹੋ ਕੇ ਰਹਿ ਗਿਆ ਹੈ | ਇੱਥੋਂ ਤੱਕ ਕਿ ਮੁਲਾਜ਼ਮ ਪਿਛਲੇ 4 ਸਾਲ ਤੋਂ ਆਪਣੀਆਂ ਹੱਕੀ ਮੰਗਾਂ ਲਈ ਆਵਾਜ਼ ਬੁਲੰਦ ਕਰ ਰਹੇ ਹਨ, ਉਨ੍ਹਾਂ ਦੇ ਪੱਲੇ ਵੀ ਨਿਰਾਸ਼ਾ ਹੀ ਪਈ ਹੈ | ਇਸ ਤੋਂ ਇਲਾਵਾ ਸਰਕਾਰ ਦੀ ਸਿਹਤ ਬੀਮਾ ਯੋਜਨਾ ਵੀ ਬੁਰੀ ਤਰ੍ਹਾਂ ਫ਼ੇਲ੍ਹ ਹੋ ਗਈ ਹੈ ਅਤੇ ਗ਼ਰੀਬ ਲੋਕਾਂ ਦਾ ਕੋਈ ਇਲਾਜ ਨਹੀਂ ਹੋ ਰਿਹਾ | ਉਨ੍ਹਾਂ ਪੰਜਾਬ ਸਰਕਾਰ ਦੇ ਇਸ ਬਜਟ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਬਜਟ ਵਿਚ ਵਪਾਰੀਆਂ ਨੰੂ ਵੀ ਕੋਈ ਰਾਹਤ ਨਹੀਂ ਦਿੱਤੀ ਗਈ ਤੇ ਉਨ੍ਹਾਂ ਦੀ ਸਥਿਤੀ ਪਹਿਲਾਂ ਹੀ ਡਾਵਾਂਡੋਲ ਬਣੀ ਹੋਈ ਹੈ | ਉਨ੍ਹਾਂ ਮੰਗ ਕੀਤੀ ਕਿ ਮਹਿਲਾਵਾਂ ਨੰੂ ਪਿਛਲੇ 4 ਸਾਲ ਦਾ ਬਕਾਇਆ 48 ਹਜ਼ਾਰ ਰੁਪਏ ਉਨ੍ਹਾਂ ਦੇ ਖਾਤਿਆਂ 'ਚ ਪਾ ਕੇ ਵਾਅਦਾ ਪੂਰਾ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਗੋਲ ਮੰਦਿਰ ਗੁਰਦਾਸਪੁਰ ਤੋਂ ਚੱਲੀ ਵਿਸ਼ਾਲ ਸ਼ੋਭਾ ਯਾਤਰਾ ਦਾ ਪਿੰਡਾਂ 'ਚ ਭਰਵਾਂ ਸਵਾਗਤ ਅਗਲੀ ਖ਼ਬਰ ਪੰਡੋਰੀ ਮਹੰਤਾਂ ਦੇ ਜੇ.ਈ. 'ਤੇ ਅਣਪਛਾਤਿਆਂ ਵਲੋਂ ਜਾਨਲੇਵਾ ਹਮਲਾ
Ad Position 24