25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਲੋਧੀਨੰਗਲ ਨੇ 13 ਦੀ ਰੈਲੀ ਸੰਬੰਧੀ ਵਰਕਰਾਂ ਦੀਆਂ ਜ਼ਿੰਮੇਵਾਰੀਆਂ ਸੰਬੰਧੀ ਰੂਪ-ਰੇਖਾ ਤਿਆਰ ਕੀਤੀ <br/>

Ad Position 21
No active advertisement
ਅਜੀਤ ਡੈਸਕ 10-03-2026
ਫ਼ਤਹਿਗੜ੍ਹ ਚੂੜੀਆਂ, 9 ਮਾਰਚ (ਅਵਤਾਰ ਸਿੰਘ ਰੰਧਾਵਾ)- 13 ਮਾਰਚ ਨੂੰ ਹਲਕਾ ਫ਼ਤਹਿਗੜ੍ਹ ਚੂੜੀਆਂ ਵਿਖੇ ਸਾ. ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਦੀ ਦੇਖ-ਰੇਖ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹੋ ਰਹੀ ਅਕਾਲੀ ਦਲ ਦੀ ਰੈਲੀ ਸਬੰਧੀ ਤਿਆਰੀਆਂ ਮੁਕੰਮਲ ਹੋ ਰਹੀਆਂ ਹਨ | ਇਸ ਸਬੰਧੀ ਅੱਜ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੇ ਆਪਣੇ ਗ੍ਰਹਿ ਵਿਖੇ ਰੈਲੀ ਦੀ ਰੂਪ-ਰੇਖਾ ਤਿਆਰ ਕੀਤੀ ਗਈ ਤੇ ਤਿਆਰੀ ਸਬੰਧੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ | ਇਸ ਮੌਕੇ ਸ: ਲਖਬੀਰ ਸਿੰਘ ਲੋਧੀਨੰਗਲ ਨੇ ਕਿਹਾ ਕਿ 13 ਮਾਰਚ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਸਮੇਤ ਸ਼੍ਰੋਮਣੀ ਅਕਾਲੀ ਦਲ ਹਾਈਕਮਾਂਡ ਦੇ ਬੁਲਾਰੇ ਪਾਰਟੀ ਦੀਆਂ ਨੀਤੀਆਂ ਸਬੰਧੀ ਸੰਬੋਧਨ ਕਰਨਗੇ | ਉਨ੍ਹਾਂ ਦੱਸਿਆ ਕਿ ਹਲਕੇ ਦੇ ਦਿਹਾਤੀ ਖੇਤਰ ਅੰਦਰ ਪਿਛਲੇ ਕਈ ਦਿਨਾਂ ਤੋਂ ਉਕਤ ਰੈਲੀ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਨਿਰੰਤਰ ਚਲਦਾ ਆ ਰਿਹਾ ਹੈ, ਜਿਸ ਵਿਚ ਉਹ ਆਪ ਅਤੇ ਉਨ੍ਹਾਂ ਦੇ ਪੁੱਤਰ ਕੰੁਵਰਸੰਦੀਪ ਸਿੰਘ ਹਲਕੇ ਦੇ ਸੀਨੀਅਰ ਆਗੂਆਂ ਨੂੰ ਨਾਲ ਲੈ ਕੇ ਰੈਲੀ ਨੂੰ ਕਾਮਯਾਬ ਬਣਾਉਣ ਲਈ ਵਰਕਰਾਂ ਦੇ ਘਰ-ਘਰ ਜਾ ਕੇ ਹਾਜ਼ਰੀ ਭਰਨ ਲਈ ਪ੍ਰੇਰਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਇਸ ਮਹਾਨ ਰੈਲੀ ਲਈ ਹਲਕਾ ਵਾਸੀਆਂ ਵਲੋਂ ਬਹੁਤ ਵੱਡਾ ਹੁੰਗਾਰਾ ਦਿੱਤਾ ਜਾ ਰਿਹਾ ਹੈ, ਜਦਕਿ ਲੋਕ ਸਮਝਦੇ ਹਨ ਕਿ ਵਿਰੋਧੀ ਪਾਰਟੀਆਂ ਦੇ ਘਟੀਆ ਰਵੱਈਏ ਕਰ ਕੇ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਪਸੰਦ ਕਰਦੇ ਹਨ ਤੇ ਉਨ੍ਹਾਂ ਵਲੋਂ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਲਈ ਕੀਤੇ ਗਏ ਨੇਕ ਕਾਰਜਾਂ ਨੂੰ ਯਾਦ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਲਈ ਮਿਹਨਤ ਕਰ ਰਹੇ ਹਨ | ਇਸ ਮੌਕੇ ਕੁੰਵਰ ਸੰਦੀਪ ਸਿੰਘ ਲੋਧੀਨੰਗਲ, ਸੀਨੀਅਰ ਅਕਾਲੀ ਆਗੂ ਗੁਰਵਿੰਦਰ ਸਿੰਘ ਬਾਜਵਾ ਘੜਕੀਆਂ, ਮਲਕੀਤ ਸਿੰਘ ਰੰਧਾਵਾ, ਗੁਰਜੰਟ ਸਿੰਘ ਸ਼ਾਹ ਵੀਲਾ ਤੇਜਾ, ਸਰਬ ਭੁੱਲਰ, ਪੀ.ਏ. ਮਨਦੀਪ ਸਿੰਘ, ਲਵ ਲੋਧੀਨੰਗਲ, ਮੰਨਾ ਗੁੱਜਰਪੁਰਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਮੁਲਾਜ਼ਮਾਂ 'ਤੇ ਅੰਨੇ ਤਸ਼ੱਦਦ ਦੀ ਜ਼ੋਰਦਾਰ ਨਿਖੇਧੀ <br/> ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ ਕਮੇਟੀ ਵਲੋਂ ਮੁੱਖ ਮੰਤਰੀ ਦੀ ਰੈਲੀ ਦਾ ਵਿਰੋਧ
Ad Position 24