ਸ੍ਰੀ ਹਰਿਗੋਬਿੰਦਪੁਰ, 9 ਮਾਰਚ (ਕੰਵਲਜੀਤ ਸਿੰਘ ਚੀਮਾ)- ਚੰਡੀਗੜ੍ਹ ਵੱਲ ਹੱਕੀ ਮੰਗਾਂ ਵਾਸਤੇ ਮਾਰਚ ਕਰਦੇ ਹੋਏ ਪੰਜਾਬ ਦੇ ਮੁਲਾਜ਼ਮਾਂ 'ਤੇ ਪੰਜਾਬ ਸਰਕਾਰ ਦੁਆਰਾ ਢਾਹੇ ਅੰਨੇ ਤਸ਼ੱਦਦ ਦੀ ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਦੀ ਸ੍ਰੀ ਹਰਗੋਬਿੰਦਪੁਰ ਸਾਹਿਬ ਇਕਾਈ ਵਲੋਂ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਜ਼ਿਲ੍ਹਾ ਗੁਰਦਾਸਪੁਰ ਦੇ ਮੀਤ ਪ੍ਰਧਾਨ ਸ: ਨਿਸ਼ਾਨ ਸਿੰਘ ਰੰਧਾਵਾ ਤੇ ਬਲਾਕ ਪ੍ਰਧਾਨ ਸ: ਰਾਜਿੰਦਰ ਸਿੰਘ ਸੈਣੀ ਨੇ ਸਰਕਾਰ ਵਲੋਂ ਜਲ, ਤੋਪਾਂ ਦੀ ਵਰਤੋਂ ਕਰ ਕੇ ਪਾਣੀ ਦੀਆਂ ਬੁਛਾੜਾਂ, ਲਾਠੀਚਾਰਜ, ਅੱਥਰੂ ਗੈਸ ਦੇ ਗੋਲੇ ਦਾਗਣ, ਮੁਲਾਜ਼ਮ ਆਗੂਆਂ ਦੀਆਂ ਪੱਗਾਂ ਦੀ ਬੇਅਦਬੀ ਤੇ ਨਾਰੀ ਦਿਵਸ ਦੇ ਮੌਕੇ ਮਹਿਲਾ ਮੁਲਾਜ਼ਮਾਂ ਨੂੰ ਵੀ ਪਾਣੀ ਦੀਆਂ ਬੁਛਾੜਾਂ ਮਾਰਨ ਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਅਤਿ ਨਿੰਦਣਯੋਗ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਉਨ੍ਹਾਂ ਕਿਹਾ ਕਿ ਸਰਕਾਰ ਇਸ ਤਰ੍ਹਾਂ ਦੀਆਂ ਘਿਨਾਉਣੀਆਂ ਕਾਰਵਾਈਆਂ ਕਰ ਕੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਬੰਦ ਕਰੇ, ਨਹੀਂ ਤਾਂ ਮੁਲਾਜ਼ਮ ਸਰਕਾਰ ਦੇ ਨੱਕ ਵਿਚ ਦਮ ਕਰਨ ਤੋਂ ਵੀ ਗੁਰੇਜ਼ ਨਹੀਂ ਕਰਨਗੇ | ਇਸ ਸਮੇਂ ਹਰਪਿੰਦਰ ਸਿੰਘ ਖਾਨਪੁਰ, ਸੁਖਜੀਵਨ ਸਿੰਘ ਦੜੇਵਾਲੀ, ਮੈਡਮ ਮਨਜਿੰਦਰ ਕੌਰ, ਰਜਵੰਤ ਸਿੰਘ, ਹਰਪਾਲ ਸਿੰਘ, ਜਰਨੈਲ ਸਿੰਘ, ਪਰਮੀਤ ਸਿੰਘ, ਸੁਖਵਿੰਦਰ ਸਿੰਘ, ਸੁਖਜਿੰਦਰ ਸਿੰਘ, ਹਰਵਿੰਦਰ ਸਿੰਘ, ਕਸ਼ਮੀਰ ਸਿੰਘ, ਸੁਰਜੀਤ ਕੌਰ, ਕੁਲਦੀਪ ਕੌਰ, ਕੁਲਵਿੰਦਰ ਕੌਰ, ਨਰਿੰਦਰ ਕੌਰ, ਹਰਮਨਪ੍ਰੀਤ ਕੌਰ, ਬਲਜੀਤ ਕੌਰ, ਦਵਿੰਦਰ ਕੌਰ, ਸ਼ਵੇਤਾ, ਰਜਵਿੰਦਰ ਕੌਰ, ਬਲਰਾਜ ਕੌਰ ਆਦਿ ਅਧਿਆਪਕ ਹਾਜ਼ਰ ਸਨ |