ਪਠਾਨਕੋਟ, 9 ਮਾਰਚ (ਸੰਧੂ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਅਨੁਸੂਚਿਤ ਜਾਤੀ ਮੋਰਚਾ ਸੇਵਾ ਮੁਕਤ ਸੁਰੱਖਿਆ ਕਮਿਸ਼ਨਰ ਦਰਸ਼ਨ ਕੁਮਾਰ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਬਜਟ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਇਹ ਸੁਰਖ਼ੀਆਂ ਬਟੋਰਨ ਲਈ ਵੱਡੇ ਐਲਾਨਾਂ ਦੇ ਇਕ ਸਮੂਹ ਤੋਂ ਵੱਧ ਕੁਝ ਨਹੀਂ ਹੈ ਜੋ ਕਿ ਪੰਜਾਬ ਦੀ ਸੰਘਰਸ਼ਸ਼ੀਲ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਦੀ ਤੁਰੰਤ ਲੋੜ ਨੂੰ ਪੂਰੀ ਤਰ੍ਹਾਂ ਅਣਦੇਖਿਆ ਕਰਦਾ ਹੈ | ਦਰਸ਼ਨ ਕੁਮਾਰ ਨੇ ਕਿਹਾ ਕਿ ਬਜਟ ਇਕ ਵਾਰ ਫਿਰ 'ਆਪ' ਸਰਕਾਰ ਦੀ ਨੌਕਰੀਆਂ ਪੈਦਾ ਕਰਨ, ਉਦਯੋਗ ਨੂੰ ਮੁੜ ਸੁਰਜੀਤ ਕਰਨ ਜਾਂ ਰਾਜ ਦੀ ਵਿੱਤੀ ਸਥਿਤੀ ਨੂੰ ਸੁਧਾਰਨ ਲਈ ਸਪਸ਼ਟ ਆਰਥਿਕ ਦਿ੍ਸ਼ਟੀਕੋਣ ਦੀ ਘਾਟ ਨੂੰ ਉਜਾਗਰ ਕਰਦਾ ਹੈ | ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਵੱਡੇੇ ਦਾਅਵੇ ਕਰਨ ਤੇ ਵੱਡੇ ਐਲਾਨ ਕਰਨ ਦੀ ਕਲਾ ਵਿਚ ਮੁਹਾਰਤ ਹਾਸਲ ਕਰ ਲਈ ਹੈ ਪਰ ਜਦੋਂ ਆਰਥਿਕ ਪੁਨਰ ਸੁਰਜੀਤੀ ਅਤੇ ਨੌਕਰੀਆਂ ਪੈਦਾ ਕਰਨ ਲਈ ਠੋਸ ਰੋਡ ਮੈਪ ਪੇਸ਼ ਕਰਨ ਦੀ ਗੱਲ ਆਉਂਦੀ ਹੈ ਤਾਂ ਬਜਟ ਪੂਰੀ ਤਰ੍ਹਾਂ ਖੋਖਲਾ ਹੈ |9ਪੀਟੀਕੇ09