ਪਠਾਨਕੋਟ, 9 ਮਾਰਚ (ਸੁਮਿਤ)- ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਚੰਡੀਗੜ੍ਹ ਮਾਸਟਰਜ਼ ਐਥਲੈਟਿਕਸ ਐਸੋਸੀਏਸ਼ਨ ਅਤੇ ਰਕਸ਼ਾ ਫਾਊਾਡੇਸ਼ਨ ਦੇ ਸੰਸਥਾਪਕ ਵਾਸੀ ਰਾਕੇਸ਼ ਬੈਂਸ ਨੇ ਚੰਡੀਗੜ੍ਹ ਦੀ ਸੁਖਨਾ ਝੀਲ 'ਤੇ ਵਿਸ਼ੇਸ਼ ਮਹਿਲਾ ਸਨਮਾਨ ਸਮਾਗਮ ਅਤੇ ਮਾਰਚ ਕਰਵਾਇਆ ਜਿਸ ਵਿਚ ਸੈਂਕੜੇ ਲੋਕਾਂ ਨੇ ਸ਼ਿਰਕਤ ਕੀਤੀ | ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਅਤੇ ਉਨ੍ਹਾਂ ਦੀ ਪਤਨੀ ਮੀਨਾਕਸ਼ੀ ਖੰਨਾ ਨੇ ਇਸ ਮੁਹਿੰਮ ਵਿਚ ਹਿੱਸਾ ਲਿਆ ਤੇ ਮਹਿਲਾ ਸਸ਼ਕਤੀਕਰਨ 'ਤੇ ਜ਼ੋਰ ਦਿੱਤਾ | ਮੀਨਾਕਸ਼ੀ ਖੰਨਾ ਨੇ ਰਾਸ਼ਟਰੀ ਝੰਡਾ ਲਹਿਰਾ ਕੇ ਮਾਰਚ ਦੀ ਸ਼ੁਰੂਆਤ ਕੀਤੀ | ਰਾਕੇਸ਼ ਬੈਂਸ ਨੇ ਦੱਸਿਆ ਕਿ ਇਹ ਸਮਾਗਮ ਵਾਕਾਥਨ ਨਾਲ ਸ਼ੁਰੂ ਹੋਇਆ ਜਿਸ ਵਿਚ 1000 ਤੋਂ ਵੱਧ ਲੋਕਾਂ ਨੇ ਹਿੱਸਾ ਲੈ ਕੇ ਮਹਿਲਾ ਸਸ਼ਕਤੀਕਰਨ ਤੇ ਸਮਾਨਤਾ ਦਾ ਸੰਦੇਸ਼ ਫੈਲਾਇਆ | ਵਾਕਾਥਨ ਤੋਂ ਬਾਅਦ ਸੁਖਨਾ ਝੀਲ ਕਲੱਬ ਵਿਖੇ ਪੁਰਸਕਾਰ ਸਮਾਗਮ ਤੇ ਨਾਸ਼ਤਾ ਵੀ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਕੰਮ ਕਰਨ ਵਾਲੀਆਂ ਮਹਿਲਾ ਪ੍ਰਾਪਤੀਆਂ ਨੂੰ ਸਨਮਾਨਿਤ ਕੀਤਾ ਗਿਆ | ਇਹ ਪੁਰਸਕਾਰ ਡਾ: ਨੀਲਮ ਐਕਟਿਵ ਸੈਕਟਰੀ ਚੰਡੀਗੜ੍ਹ ਐਮ.ਏ.ਐਫ.ਆਈ. ਤੇ ਰਾਕੇਸ਼ ਬੈਂਸ ਸੰਸਥਾਪਕ ਰਕਸ਼ਾ ਫਾਊਾਡੇਸ਼ਨ ਵਲੋਂ ਪ੍ਰਦਾਨ ਕੀਤੇ ਗਏ | ਕਈ ਡਾਕਟਰਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਤੇ ਅੰਗਦਾਨ ਪ੍ਰਤੀ ਜਾਗਰੂਕਤਾ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ |