ਪਠਾਨਕੋਟ, 10 ਮਾਰਚ (ਸੰਧੂ)-ਆਮ ਆਦਮੀ ਪਾਰਟੀ ਦੇ ਐਸ.ਸੀ. ਵਿੰਗ ਦੇ ਮਾਝਾ ਜ਼ੋਨ ਇੰਚਾਰਜ ਅਤੇ ਵਿਧਾਨ ਸਭਾ ਚੋਣਾਂ 2017 ਵਿਚ ਹਲਕਾ ਭੋਆ ਤੋਂ 'ਆਪ' ਦੇ ਉਮੀਦਵਾਰ ਰਹੇ ਠੇਕੇਦਾਰ ਅਮਰਜੀਤ ਸਿੰਘ ਨੇ ਪੰਜਾਬ ਸਰਕਾਰ ਦੇ ਪੇਸ਼ ਕੀਤੇ ਬਜਟ ਅਤੇ ਸਰਕਾਰ ਦੀ ਕਾਰਜਸ਼ੈਲੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਬਜਟ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ ਅਤੇ ਪਿਛੜੇ ਵਰਗਾਂ ਦੀ ਭਲਾਈ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋਕ-ਹਿਤੈਸ਼ੀ ਫ਼ੈਸਲੇ ਕਰਕੇ ਸੂਬੇ ਨੂੰ ਵਿਕਾਸ ਦੀ ਨਵੀਂ ਦਿਸ਼ਾ ਦਿੱਤੀ ਹੈ | ਇਸ ਬਜਟ ਵਿਚ ਸਿੱਖਿਆ, ਸਿਹਤ, ਕਿਸਾਨੀ, ਉਦਯੋਗ ਅਤੇ ਸਮਾਜਿਕ ਭਲਾਈ ਨਾਲ ਸੰਬੰਧਿਤ ਕਈ ਮਹੱਤਵਪੂਰਨ ਯੋਜਨਾਵਾਂ ਦਾ ਐਲਾਨ ਕੀਤਾ ਗਿਆ ਹੈ | ਜਿਸ ਨਾਲ ਪੰਜਾਬ ਦੇ ਹਰ ਵਰਗ ਨੂੰ ਲਾਭ ਮਿਲੇਗਾ | ਠੇਕੇਦਾਰ ਅਮਰਜੀਤ ਸਿੰਘ ਨੇ ਕਿਹਾ ਕਿ ਖ਼ਾਸ ਕਰਕੇ ਐਸ.ਸੀ. ਵਰਗ ਦੀ ਭਲਾਈ ਲਈ ਸਰਕਾਰ ਵਲੋਂ ਵੱਖ-ਵੱਖ ਯੋਜਨਾਵਾਂ ਨੂੰ ਤਰਜ਼ੀਹ ਦਿੱਤੀ ਗਈ ਹੈ, ਜੋ ਕਿ ਸਮਾਜਿਕ ਬਰਾਬਰੀ ਅਤੇ ਤਰੱਕੀ ਵੱਲ ਇਕ ਵੱਡਾ ਕਦਮ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ 'ਚ ਹੋਰ ਵੀ ਵੱਡੇ ਵਿਕਾਸੀ ਕੰਮ ਹੋਣਗੇ | ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵਲੋਂ ਬਿਨਾਂ ਕਾਰਨ ਆਲੋਚਨਾ ਕੀਤੀ ਜਾ ਰਹੀ ਹੈ | ਪਰ ਹਕੀਕਤ ਇਹ ਹੈ ਕਿ ਪੰਜਾਬ ਦੇ ਲੋਕ ਸਰਕਾਰ ਦੇ ਕੰਮਾਂ ਤੋਂ ਖ਼ੁਸ਼ ਹਨ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਪੂਰਾ ਸਮਰਥਨ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ 'ਤੇ ਲਿਜਾਣ ਲਈ ਦਿ੍ੜ੍ਹ ਨਿਸ਼ਚੇ ਨਾਲ ਕੰਮ ਕਰ ਰਹੀ ਹੈ ਅਤੇ ਇਹ ਬਜਟ ਉਸੇ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ |