08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਅਗਰਵਾਲ ਸਭਾ ਦੇ ਸਰਬਸੰਮਤੀ ਨਾਲ ਪ੍ਰੇਮ ਗਰਗ ਸੱਤਵੀਂ ਵਾਰ ਬਣੇ ਪ੍ਰਧਾਨ <br/>

Ad Position 21
No active advertisement
ਅਜੀਤ ਡੈਸਕ 11-03-2026
ਪਠਾਨਕੋਟ, 10 ਮਾਰਚ (ਸੰਧੂ)-ਅਗਰਵਾਲ ਸਭਾ ਪਠਾਨਕੋਟ ਨੇ ਸਾਲਾਨਾ ਚੋਣ ਸਬੰਧੀ ਅਗਰਵਾਲ ਭਵਨ ਵਿਖੇ ਇਕ ਮੀਟਿੰਗ ਕੀਤੀ ਗਈ | ਜਿਸ ਵਿਚ ਸੀਨੀਅਰ ਮੈਂਬਰ ਰਾਜ ਪਾਲ ਗੁਪਤਾ ਨੂੰ ਆਉਣ ਵਾਲੀਆਂ ਚੋਣਾਂ ਲਈ ਚੋਣ ਚੇਅਰਮੈਨ ਅਤੇ ਸੰਜੇ ਅਗਰਵਾਲ ਨੂੰ ਕੋ-ਚੇਅਰਮੈਨ ਨਿਯੁਕਤ ਕੀਤਾ ਗਿਆ | ਇਸ ਤੋਂ ਬਾਅਦ ਚੋਣ ਪ੍ਰਕਿਰਿਆ ਸ਼ੁਰੂ ਹੋਈ | ਜਿਸ ਤੋਂ ਬਾਅਦ ਸਭਾ ਦੇ ਮੈਂਬਰਾਂ ਨੇ ਸਰਬਸੰਮਤੀ ਨਾਲ ਪ੍ਰੇਮ ਗਰਗ ਨੂੰ ਸੱਤਵੀਂ ਵਾਰ ਪ੍ਰਧਾਨ ਚੁਣਿਆ | ਸਭਾ ਦੇ ਮੈਂਬਰਾਂ ਨੇ ਉਨ੍ਹਾਂ ਨੂੰ ਹਾਰ ਪਾ ਕੇ ਉਨ੍ਹਾਂ ਦੀ ਦੁਬਾਰਾ ਚੋਣ 'ਤੇ ਵਧਾਈ ਦਿੱਤੀ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦੀ ਅਗਵਾਈ ਹੇਠ ਸਭਾ ਆਪਣੀ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਯਤਨਾਂ ਨੂੰ ਹੋਰ ਮਜ਼ਬੂਤ ਕਰੇਗੀ | ਇਸ ਮੌਕੇ ਪ੍ਰੇਮ ਗਰਗ ਨੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਪ੍ਰਸ਼ਾਂਤ ਮਿੱਤਲ, ਪ੍ਰਦੀਪ ਅਗਰਵਾਲ, ਅਸ਼ੋਕ ਗੁਪਤਾ, ਅਸ਼ਵਨੀ ਸਿੰਗਲਾ, ਸੰਜੀਵ ਗਰਗ, ਪਵਨ ਅਗਰਵਾਲ, ਸੁਰਿੰਦਰ ਮਿੱਤਲ, ਸੰਜੀਵ ਗੁਪਤਾ, ਮਹਿੰਦਰ ਲਾਲ ਗੁਪਤਾ, ਆਦਰਸ਼ ਅਗਰਵਾਲ, ਵਿਜੇ ਅਗਰਵਾਲ, ਰਿਸ਼ਵ ਅਗਰਵਾਲ, ਸੁਮਿਤ ਮਿੱਤਲ ਅਤੇ ਰਾਮ ਬਾਂਸਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ ਗ੍ਰੇਟਰ ਦੀ ਬੋਰਡ ਅਤੇ ਜਨਰਲ ਹਾਊਸ ਮੀਟਿੰਗ <br/> ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਇਕ ਪ੍ਰੋਗਰਾਮ ਕਰਵਾਇਆ <br/>
Ad Position 24