08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੰਜਾਬ ਬਜਟ ਅੰਕੜਿਆਂ ਦਾ ਖੇਡ, ਦਿਸ਼ਾਹੀਣ–ਬਲਵਾਨ ਸਿੰਘ/ਦੇਸ ਰਾਜ <br/>

Ad Position 21
No active advertisement
ਅਜੀਤ ਡੈਸਕ 11-03-2026
ਘਰੋਟਾ, 10 ਮਾਰਚ (ਸੰਜੀਵ ਗੁਪਤਾ)-ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਨਹੀਂ ਉੱਤਰਿਆ | ਇਹ ਗੱਲ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਡਲ ਪ੍ਰਧਾਨ ਬਲਵਾਨ ਸਿੰਘ ਤੇ ਮੰਡਲ ਉਪ ਪ੍ਰਧਾਨ ਦੇਸ਼ ਰਾਜ ਨੇ ਕਹੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਵਾਰ ਦੇ ਬਜਟ ਤੋਂ ਕਾਫ਼ੀ ਉਮੀਦਾਂ ਸਨ, ਪਰ ਸਰਕਾਰ ਨੇ ਸਿਰਫ਼ ਅੰਕੜਿਆਂ ਦਾ ਖੇਡ ਦਿਖਾਇਆ ਹੈ | ਬਲਵਾਨ ਸਿੰਘ ਤੇ ਦੇਸ਼ ਰਾਜ ਨੇ ਕਿਹਾ ਕਿ ਬਜਟ ਵਿਚ ਕਿਸਾਨਾਂ, ਨੌਜਵਾਨਾਂ ਅਤੇ ਵਪਾਰੀਆਂ ਲਈ ਕੋਈ ਵੱਡੀ ਜਾਂ ਢੁਕਵੀਂ ਯੋਜਨਾ ਨਹੀਂ ਦਿਖਾਈ ਦਿੰਦੀ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਵਿਕਾਸ ਲਈ ਕੋਈ ਸਪੱਸ਼ਟ ਦਿਸ਼ਾ ਨਹੀਂ ਦਿੱਤੀ ਅਤੇ ਜ਼ਿਆਦਾਤਰ ਐਲਾਨ ਸਿਰਫ਼ ਕਾਗ਼ਜ਼ਾਂ ਤੱਕ ਹੀ ਸੀਮਤ ਹਨ | ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਕਰਜ਼ੇ ਦੇ ਭਾਰ ਹੇਠਾਂ ਦੱਬਿਆ ਹੋਇਆ ਹੈ ਅਤੇ ਲੋਕ ਸਰਕਾਰ ਤੋਂ ਵੱਡੇ ਫ਼ੈਸਲਿਆਂ ਦੀ ਉਮੀਦ ਕਰ ਰਹੇ ਸਨ, ਪਰ ਬਜਟ ਵਿਚ ਉਹ ਗੱਲ ਨਜ਼ਰ ਨਹੀਂ ਆਈ | ਬਲਵਾਨ ਸਿੰਘ ਨੇ ਕਿਹਾ ਕਿ ਇਹ ਬਜਟ ਦਿਸ਼ਾਹੀਣ ਹੈ ਅਤੇ ਲੋਕਾਂ ਦੀਆਂ ਅਸਲ ਸਮੱਸਿਆਵਾਂ ਦਾ ਹੱਲ ਕਰਨ ਵਿਚ ਨਾਕਾਮ ਰਿਹਾ ਹੈ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਢੁਕਵੇਂ ਕਦਮ ਚੁੱਕੇ ਜਾਣ, ਤਾਂ ਜੋ ਪੰਜਾਬ ਨੂੰ ਤਰੱਕੀ ਦੇ ਰਸਤੇ 'ਤੇ ਲਿਆਂਦਾ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਵਿਕਾਸ ਸੈਣੀ ਨੇ ਔਰਤਾਂ ਲਈ ਆਰਥਿਕ ਸਹਾਇਤਾ ਯੋਜਨਾ ਦੀ ਕੀਤੀ ਸ਼ਲਾਘਾ <br/> ਅਗਲੀ ਖ਼ਬਰ ਪਾਬੰਦੀਸ਼ੁਦਾ ਲਿਫ਼ਾਫ਼ੇ ਸੰਬੰਧੀ ਮਿਸ਼ਨ ਰੋਡ 'ਤੇ ਤਿੰਨ ਦੁਕਾਨਦਾਰਾਂ ਦੇ ਕੱਟੇ ਚਲਾਨ <br/>
Ad Position 24