08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਵਿਕਾਸ ਸੈਣੀ ਨੇ ਔਰਤਾਂ ਲਈ ਆਰਥਿਕ ਸਹਾਇਤਾ ਯੋਜਨਾ ਦੀ ਕੀਤੀ ਸ਼ਲਾਘਾ <br/>

Ad Position 21
No active advertisement
ਅਜੀਤ ਡੈਸਕ 11-03-2026
ਪਠਾਨਕੋਟ, 10 ਮਾਰਚ (ਸੁਮਿਤ)-ਪੰਜਾਬ ਸਰਕਾਰ ਵਲੋਂ ਚੋਣਾਂ ਦੌਰਾਨ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿਚ ਕਦਮ ਚੁੱਕੇ ਜਾ ਰਹੇ ਹਨ | ਇਸ ਸਬੰਧੀ ਆਮ ਆਦਮੀ ਪਾਰਟੀ ਦੇ ਆਗੂ ਤੇ ਜ਼ਿਲ੍ਹਾ ਮੰਡੀ ਬੋਰਡ ਦੇ ਚੇਅਰਮੈਨ ਵਿਕਾਸ ਸੈਣੀ ਨੇ ਸਰਕਾਰ ਦੇ ਫ਼ੈਸਲਿਆਂ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਅ ਰਹੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸਰਕਾਰ ਲੋਕ ਭਲਾਈ ਲਈ ਕਈ ਯੋਜਨਾਵਾਂ ਲਾਗੂ ਕਰ ਰਹੀ ਹੈ, ਜਿਸ ਨਾਲ ਆਮ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ | ਉਨ੍ਹਾਂ ਨੇ ਖ਼ਾਸ ਤੌਰ 'ਤੇ ਔਰਤਾਂ ਲਈ ਐਲਾਨੀ ਆਰਥਿਕ ਸਹਾਇਤਾ ਯੋਜਨਾ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜਨਰਲ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਅਨੁਸੂਚਿਤ ਜਾਤੀ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਕੀਤਾ ਵਾਅਦਾ ਹੁਣ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਔਰਤਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤੀ ਮਿਲੇਗੀ ਅਤੇ ਉਹ ਆਪਣੇ ਘਰੇਲੂ ਖ਼ਰਚਿਆਂ ਵਿਚ ਮਦਦ ਕਰ ਸਕਣਗੀਆਂ |

Ad Position 22
No active advertisement
ਪਿਛਲੀ ਖ਼ਬਰ ਪਿ੍ੰਸੀਪਲ ਰਾਕੇਸ਼ ਸ਼ਰਮਾ ਸਾਥੀਆਂ ਨਾਲ 'ਆਪ' 'ਚ ਸ਼ਾਮਿਲ <br/> ਅਗਲੀ ਖ਼ਬਰ ਪੰਜਾਬ ਬਜਟ ਅੰਕੜਿਆਂ ਦਾ ਖੇਡ, ਦਿਸ਼ਾਹੀਣ–ਬਲਵਾਨ ਸਿੰਘ/ਦੇਸ ਰਾਜ <br/>
Ad Position 24