08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪਿ੍ੰਸੀਪਲ ਰਾਕੇਸ਼ ਸ਼ਰਮਾ ਸਾਥੀਆਂ ਨਾਲ 'ਆਪ' 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 11-03-2026
ਪਠਾਨਕੋਟ, 10 ਮਾਰਚ (ਵਿਨੋਦ)-ਆਮ ਆਦਮੀ ਪਾਰਟੀ ਨੂੰ ਸ਼ਹਿਰ ਦੇ ਵਾਰਡ ਨੰਬਰ-3 ਵਿਚ ਉਸ ਸਮੇਂ ਕਾਫ਼ੀ ਹੁਲਾਰਾ ਮਿਲਿਆ ਜਦੋਂ ਪਿ੍ੰਸੀਪਲ ਰਾਕੇਸ਼ ਸ਼ਰਮਾ ਆਪਣੇ ਸਾਥੀਆਂ ਸਮੇਤ ਪਾਰਟੀ ਵਿਚ ਸ਼ਾਮਿਲ ਹੋਏ | ਇਸ ਮੌਕੇ 'ਆਪ' ਦੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਅਤੇ ਯੁਵਾ ਵਿਕਾਸ ਨਿਗਮ ਦੇ ਡਾਇਰੈਕਟਰ ਅਭੀ ਸ਼ਰਮਾ ਮੌਜੂਦ ਸਨ ਅਤੇ ਉਨ੍ਹਾਂ ਨੇ ਸਾਰੇ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਿਲ ਹੋਣ ਨਾਲ ਵਾਰਡ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ | ਇਸ ਮੌਕੇ ਵਿਭੂਤੀ ਸ਼ਰਮਾ ਨੇ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਵਿਚ ਦਿੱਤੇ ਗਏ ਵੱਖ-ਵੱਖ ਜਨਤਕ ਲਾਭਾਂ ਬਾਰੇ ਵਿਸਥਾਰ ਨਾਲ ਦੱਸਿਆ | ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ | ਜਿਸ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ | ਪਿ੍ੰਸੀਪਲ ਰਾਕੇਸ਼ ਸ਼ਰਮਾ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਇਸ ਵਿਚ ਸ਼ਾਮਿਲ ਹੋਏ ਹਨ | ਉਨ੍ਹਾਂ ਕਿਹਾ ਕਿ ਉਹ ਵਾਰਡ ਨੰਬਰ-3 ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ | ਮੌਜੂਦ ਪਾਰਟੀ ਆਗੂਆਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਪਿ੍ੰਸੀਪਲ ਸ਼ਰਮਾ ਸਫਲ ਹੋਣਗੇ | ਪਾਰਟੀ ਨੂੰ ਰਾਕੇਸ਼ ਸ਼ਰਮਾ ਦੇ ਤਜਰਬੇ ਅਤੇ ਜਨ ਸੰਪਰਕ ਦਾ ਲਾਭ ਵਾਰਡ ਵਿਚ ਆਪਣੀ ਸਥਿਤੀ ਮਜ਼ਬੂਤ ਕਰਨ ਵਿਚ ਹੋਵੇਗਾ | ਇਸ ਮੌਕੇ ਅਸ਼ੋਕ ਕੁਮਾਰ ਨੰਬਰਦਾਰ, ਕੀਮਤੀ ਮਹਾਜਨ, ਡਾ: ਰਾਕੇਸ਼ ਮਹਿੰਦਰੂ, ਮੈਨੇਜਰ ਅਰਵਿੰਦ, ਭਾਰਤ ਭੂਸ਼ਣ ਮਹਾਜਨ, ਵਿਜੇ ਕੁਮਾਰ, ਸੰਪੂਰਨ ਚੰਦ, ਓ.ਪੀ. ਮੰਗੋਤਰਾ, ਪਵਨ ਸ਼ਰਮਾ ਐਡਵੋਕੇਟ, ਪ੍ਰਦੀਪ ਕੁਮਾਰ, ਵੇਦ ਪ੍ਰਕਾਸ਼, ਬਲਬੀਰ ਕੁਮਾਰ, ਸੁਭਾਸ਼ ਚੰਦਰ, ਰਣਜੀਤ ਕੁਮਾਰ, ਰਿਤੇਸ਼ ਸ਼ਰਮਾ, ਖਜੂਰੀਆ ਸ਼ਰਮਾ ਅਤੇ ਹੋਰ ਸਥਾਨਿਕ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਸਮਿਤੀ ਧਾਰਕਲਾਂ ਦੇ ਚੇਅਰਪਰਸਨ ਤੇ ਵਾਈਸ ਚੇਅਰਪਰਸਨ ਦੀ ਸਰਬਸੰਮਤੀ ਨਾਲ ਹੋਈ ਚੋਣ <br/> ਅਗਲੀ ਖ਼ਬਰ ਵਿਕਾਸ ਸੈਣੀ ਨੇ ਔਰਤਾਂ ਲਈ ਆਰਥਿਕ ਸਹਾਇਤਾ ਯੋਜਨਾ ਦੀ ਕੀਤੀ ਸ਼ਲਾਘਾ <br/>
Ad Position 24