10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਬੀ. ਐਲ. ਓਜ਼. ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 11-03-2026
ਪਠਾਨਕੋਟ, 10 ਮਾਰਚ (ਸੰਧੂ)-ਮਾਨਯੋਗ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪਠਾਨਕੋਟ ਵਿਖੇ ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਇਕ ਸਨਮਾਨ ਸਮਾਗਮ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਆਯੋਜਿਤ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਚੋਣ ਤਹਿਸੀਲਦਾਰ ਪਠਾਨਕੋਟ ਸਰਬਜੀਤ ਸਿੰਘ, ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪਠਾਨਕੋਟ ਗੁਰਪ੍ਰੀਤ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪਠਾਨਕੋਟ ਰਾਮ ਲੁਭਾਇਆ ਅਤੇ ਹੋਰ ਵੱਖ-ਵੱਖ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ | ਅੱਜ ਦੇ ਸਮਾਗਮ ਦੌਰਾਨ ਬਤੌਰ ਬੀ.ਐਲ.ਓ. ਕਾਰਜ ਕਰ ਰਹੇ ਵੱਖ-ਵੱਖ ਮਹਿਲਾ ਕਰਮਚਾਰੀਆਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਜਿਸ ਵਿਚ ਵਿਧਾਨ ਸਭਾ ਹਲਕਾ ਸੁਜਾਨਪੁਰ ਵਿਚੋਂ ਸੰਗੀਤਾ ਰਾਜਪੂਤ ਆਂਗਣਵਾੜੀ ਵਰਕਰ, ਰੇਣੂ ਬਾਲਾ ਆਂਗਣਵਾੜੀ ਵਰਕਰ ਅਤੇ ਸੀਮਾ ਦੇਵੀ ਆਂਗਣਵਾੜੀ ਵਰਕਰ, ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਭੋਆ (ਅ.ਜਾ.) ਵਿਚੋਂ ਕਵਿਤਾ ਸ਼ਰਮਾ ਆਂਗਣਵਾੜੀ ਵਰਕਰ, ਕਾਂਤਾ ਦੇਵੀ ਆਂਗਣਵਾੜੀ ਵਰਕਰ ਅਤੇ ਪ੍ਰਵੀਨ ਕੁਮਾਰੀ ਆਂਗਣਵਾੜੀ ਵਰਕਰ, ਇਸੇ ਹੀ ਤਰ੍ਹਾਂ ਵਿਧਾਨ ਸਭਾ ਹਲਕਾ ਪਠਾਨਕੋਟ ਵਿਚੋਂ ਨੀਲਮ ਸ਼ਰਮਾ ਅਧਿਆਪਕਾ, ਸੋਨੀਆ ਆਂਗਣਵਾੜੀ ਵਰਕਰ ਅਤੇ ਆਸ਼ਾ ਦੇਵੀ ਆਂਗਣਵਾੜੀ ਵਰਕਰ ਨੂੰ ਉਨ੍ਹਾਂ ਦੀ ਵਧੀਆ ਕਾਰਗੁਜ਼ਾਰੀ ਦੇ ਲਈ ਸਨਮਾਨ ਪੱਤਰ ਦੇ ਕੇ ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਇਨਰਵ੍ਹੀਲ ਕਲੱਬ ਪਠਾਨਕੋਟ ਨੇ ਹੋਣਹਾਰ ਵਿਦਿਆਰਥੀ ਨੂੰ ਵਜ਼ੀਫ਼ਾ ਰਾਸ਼ੀ ਕੀਤੀ ਭੇਟ <br/> ਅਗਲੀ ਖ਼ਬਰ ਨਰੋਟ ਜੈਮਲ ਸਿੰਘ ਪੁਲਿਸ ਨੇ ਪਾਪੂਲਰ ਦੇ ਬੂਟੇ ਤੋੜਨ ਤੇ ਮਾਰ ਕੁਟਾਈ ਨੂੰ ਲੈ ਕੇ ਦੋ ਵਿਅਕਤੀਆਂ 'ਤੇ ਕੀਤਾ ਮਾਮਲਾ ਦਰਜ...
Ad Position 24