10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਗੁਰਦੁਆਰਾ ਸੰਤ ਆਸ਼ਰਮ ਮਿਸ਼ਨ ਰੋਡ ਪਠਾਨਕੋਟ ਵਿਖੇ ਬਰਸੀ ਸਮਾਗਮਾਂ ਦੀ ਹੋਈ ਸਮਾਪਤੀ <br/>

Ad Position 21
No active advertisement
ਅਜੀਤ ਡੈਸਕ 11-03-2026
ਪਠਾਨਕੋਟ, 10 ਮਾਰਚ (ਸੰਧੂ)-ਗੁਰਦੁਆਰਾ ਸੰਤ ਆਸ਼ਰਮ ਮਿਸ਼ਨ ਰੋਡ ਪਠਾਨਕੋਟ ਵਿਖੇ ਮਹਾਂਪੁਰਖ ਸੰਤ ਬਾਬਾ ਇਕਬਾਲ ਸਿੰਘ ਜੀ ਦੇ ਬਰਸੀ ਸਮਾਗਮ ਕਰਵਾਏ ਗਏ | ਇਸ ਮੌਕੇ ਪਿਛਲੇ ਦੋ ਮਹੀਨਿਆਂ ਤੋਂ ਲਗਾਤਾਰ ਚੱਲ ਰਹੀ ਅਖੰਡ ਪਾਠ ਸਾਹਿਬ ਦੀ ਲੜੀ ਦਾ ਸਮਾਪਨ ਕੀਤਾ ਗਿਆ | ਸਮਾਪਤੀ ਦੇ ਦਿਨ ਸੰਤ ਬਾਬਾ ਇਕਬਾਲ ਸਿੰਘ ਜੀ ਸੰਤ ਆਸ਼ਰਮ ਚੈਰੀਟੇਬਲ ਟਰੱਸਟ ਵਲੋਂ ਸੰਗਤ ਦੇ ਸਹਿਯੋਗ ਨਾਲ ਵਿਸ਼ਾਲ ਮਹਾਨ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ | ਕੀਰਤਨ ਦਰਬਾਰ ਵਿਚ ਪੰਥ ਦੇ ਪ੍ਰਸਿੱਧ ਕੀਰਤਨੀ ਭਾਈ ਜੁਝਾਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਅੰਤ ਵਿਚ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਜਸਬੀਰ ਸਿੰਘ ਬੌਬੀ, ਜਸਪਾਲ ਸਿੰਘ, ਹਰਦੀਪ ਸਿੰਘ ਰਿੰਪੂ, ਅਮਨਦੀਪ ਸਿੰਘ ਰਾਜਾ, ਬਲਬੀਰ ਸਿੰਘ, ਮੋਂਟੀ, ਸੀ.ਏ. ਸੁਖਦੀਪ ਸਿੰਘ, ਠੇਕੇਦਾਰ ਤਜਿੰਦਰ ਸਿੰਘ ਬੰਟੀ, ਹਰਦੀਪ ਸਿੰਘ ਮਾਕਨ ਅਤੇ ਹਰਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ਦੇ ਵਿਦਿਆਰਥੀਆਂ ਨੇ ਆਲ ਇੰਡੀਆ ਕੁਇਜ਼ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਚੋਰੀ ਕੀਤੇ ਮੋਬਾਈਲਾਂ ਸਮੇਤ ਇਕ ਕਾਬੂ <br/>
Ad Position 24