10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਰਾਜੀਵ ਸੈਣੀ ਵਿਧਾਨ ਸਭਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਨਿਯੁਕਤ

Ad Position 21
No active advertisement
ਅਜੀਤ ਡੈਸਕ 11-03-2026
ਦੀਨਾਨਗਰ, 10 ਮਾਰਚ (ਸ਼ਾਮ ਸਿੰਘ ਘੁੰਮਣ)-ਆਮ ਆਦਮੀ ਪਾਰਟੀ ਵਲੋਂ ਦੀਨਾਨਗਰ ਵਿਧਾਨ ਸਭਾ ਹਲਕੇ ਦੇ ਨੌਜਵਾਨ ਆਗੂ ਰਾਜੀਵ ਸੈਣੀ ਨੂੰ ਵਿਧਾਨ ਸਭਾ ਟਰੇਡਰਜ਼ ਕਮਿਸ਼ਨ ਦਾ ਚੇਅਰਮੈਨ ਅਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਹੈ | ਆਮ ਆਦਮੀ ਪਾਰਟੀ ਵਲੋਂ ਅੱਜ ਜਾਰੀ ਕੀਤੀ ਟਰੇਡਰਜ਼ ਕਮਿਸ਼ਨ ਦੇ ਅਹੁਦੇਦਾਰਾਂ ਦੀ ਸੂਚੀ ਵਿਚ ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਪਿੰਡ ਭਰਥ ਕਾਜੀਚੱਕ ਦੇ ਵਸਨੀਕ ਨੌਜਵਾਨ ਆਗੂ ਰਾਜੀਵ ਸੈਣੀ ਨੂੰ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਵਿਧਾਨ ਸਭਾ ਟਰੇਡਰ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕਰਨ ਦੇ ਨਾਲ ਨਾਲ ਜ਼ਿਲ੍ਹਾ ਟਰੇਡਰ ਕਮਿਸ਼ਨ ਦਾ ਮੈਂਬਰ ਵੀ ਨਿਯੁਕਤ ਕੀਤਾ ਹੈ | ਜਦੋਂਕਿ ਇਸ ਤੋਂ ਇਲਾਵਾ 10 ਹੋਰ ਪਾਰਟੀ ਵਰਕਰਾਂ ਹਰਪ੍ਰੀਤ ਸਿੰਘ, ਰਾਜਨ ਸਰਾਫ਼, ਅਸ਼ਵਨੀ ਸ਼ਰਮਾ, ਰਵਿੰਦਰ ਸ਼ਰਮਾ, ਗੁਰਨਾਮ ਸਿੰਘ, ਸਤਨਾਮ ਸਿੰਘ, ਅਮਰਜੀਤ ਸਿੰਘ, ਸੁਰਜੀਤ ਸਿੰਘ, ਸੁਨੀਲ ਕੁਮਾਰ ਅਤੇ ਰਮੇਸ਼ ਲਾਲ ਨੂੰ ਵਿਧਾਨ ਸਭਾ ਟਰੇਡਰਜ਼ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਹੈ | ਚੇਅਰਮੈਨ ਨਿਯੁਕਤ ਕੀਤੇ ਰਾਜੀਵ ਸੈਣੀ ਨੇ ਆਪਣੀ ਨਿਯੁਕਤੀ ਲਈ ਪਾਰਟੀ ਹਾਈਕਮਾਨ ਦੇ ਇਲਾਵਾ ਸੂਬਾ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਤੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦਾ ਧੰਨਵਾਦ ਕਰਦਿਆਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ
Ad Position 22
No active advertisement
ਪਿਛਲੀ ਖ਼ਬਰ ਲੋਕ ਨਿਰਮਾਣ ਵਿਭਾਗ ਵਲੋਂ ਸ਼ਹਿਰ ਅਧੀਨ ਆਉਂਦੀਆਂ ਸੜਕਾਂ ਦਾ ਕੰਮ ਨਵੀਂ ਤਕਨੀਕ ਨਾਲ ਸ਼ੁਰੂ ਅਗਲੀ ਖ਼ਬਰ ਗੁਰੂ ਸਾਗਰ ਪਬਲਿਕ ਸਕੂਲ ਇਲਾਕੇ ਵਿਚ ਦਾਖ਼ਲਿਆਂ ਲਈ ਪਹਿਲੀ ਤਰਜੀਹ ਬਣਿਆ <br/>
Ad Position 24