10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਖ਼ਾਲਸਾ ਕਾਲਜ ਗੁਰਦਾਸਨੰਗਲ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 11-03-2026
ਧਾਰੀਵਾਲ, 10 ਮਾਰਚ (ਸਵਰਨ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਪਿ੍ੰਸੀਪਲ ਡਾ. ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਦੇ ਵਿਦਿਆਰਥੀਆਂ ਨੇ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ਵਿਚੋਂ ਵਜ਼ੀਫੇ ਪ੍ਰਾਪਤ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਡਾ. ਗੁਰਜੀਤ ਸਿੰਘ ਨੇ ਦੱਸਿਆ ਕਿ ਕਾਲਜ ਦੇ 10+1 ਅਤੇ 10+2 ਦੇ ਵਿਦਿਆਰਥੀਆਂ ਨੇ ਦੂਜੇ ਦਰਜੇ ਦੀ ਧਾਰਮਿਕ ਪ੍ਰੀਖਿਆ ਵਿਚੋਂ ਵਧੀਆ ਨੰਬਰ ਲੈ ਕੇ 2100 ਰੁਪਏ ਵਜ਼ੀਫ਼ਾ ਹਾਸਲ ਕੀਤਾ | 10+1 ਕਲਾਸ ਦੇ ਭੁਪਿੰਦਰਜੀਤ ਸਿੰਘ, ਗੁਰਲੀਨ ਕੌਰ, ਹਰਨੀਤ ਕੌਰ, ਦਿਲਪ੍ਰੀਤ ਕੌਰ, ਸਿਮਰਪ੍ਰੀਤ ਕੌਰ, ਸੁਖਦੀਪ ਕੌਰ ਤੇ 10+2 ਦੇ ਧੀਰਜਪਾਲ ਸਿੰਘ, ਦਾਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਕਿਰਨਪ੍ਰੀਤ ਕੌਰ, ਜਸਪ੍ਰੀਤ ਕੌਰ, ਗੁਰਪਿੰਦਰ ਕੌਰ ਤੇ ਜਸਪ੍ਰੀਤ ਕੌਰ ਨੇ ਧਾਰਮਿਕ ਪ੍ਰੀਖਿਆ ਵਿਚੋਂ 2100 ਰੁਪਏ ਨਕਦ ਰਾਸ਼ੀ ਹਾਸਲ ਕੀਤੀ | ਬੀਬੀ ਜਸਬੀਰ ਕੌਰ ਜਫਰਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਚੇਚੇ ਤੌਰ 'ਤੇ ਕਾਲਜ ਪਹੁੰਚ ਕੇ ਵਿਦਿਆਰਥੀਆਂ ਨੂੰ ਇਨਾਮੀ ਰਾਸ਼ੀ ਪ੍ਰਦਾਨ ਕੀਤੀ | ਇਸ ਮੌਕੇ ਪ੍ਰਚਾਰਕ ਜਗਰੂਪ ਸਿੰਘ ਵੀ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਨ ਲਈ ਉਚੇਚੇ ਤੌਰ 'ਤੇ ਪਹੁੰਚੇ | ਪਿ੍ੰਸੀਪਲ ਡਾ. ਗੁਰਜੀਤ ਸਿੰਘ ਨੇ ਦੱਸਿਆ ਕਿ ਸਾਲਾਨਾ ਧਾਰਮਿਕ ਪ੍ਰੀਖਿਆ ਅਜੋਕੇ ਵਿਦਿਆਰਥੀ ਵਰਗ ਨੂੰ ਆਪਣੇ ਧਰਮ, ਗੁਰਬਾਣੀ, ਸਿੱਖ ਇਤਿਹਾਸ ਅਤੇ ਨੈਤਿਕਤਾ ਨਾਲ ਜੋੜਨ ਤੇ ਇਸ ਵਿਚ ਪ੍ਰਪੱਕ ਕਰਨ ਲਈ ਇਕ ਸ਼ਲਾਘਾਯੋਗ ਉਪਰਾਲਾ ਹੈ | ਉਨ੍ਹਾਂ ਕਾਲਜ ਦੇ ਧਾਰਮਿਕ ਅਧਿਆਪਕ ਕੋਮਲਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਲਾਇਨ ਡਾ. ਤਰਸੇਮ ਸਿੰਘ ਨੂੰ ਅੰਤਰਰਾਸ਼ਟਰੀ ਪਿੰਨ ਨਾਲ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਲੋਕ ਨਿਰਮਾਣ ਵਿਭਾਗ ਵਲੋਂ ਸ਼ਹਿਰ ਅਧੀਨ ਆਉਂਦੀਆਂ ਸੜਕਾਂ ਦਾ ਕੰਮ ਨਵੀਂ ਤਕਨੀਕ ਨਾਲ ਸ਼ੁਰੂ
Ad Position 24