10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਘਰਥੋਲੀ ਮੁਹੱਲੇ 'ਚ ਨਾਲੀਆਂ ਦੀ ਸਫ਼ਾਈ ਨਾ ਹੋਣ 'ਤੇ ਨਗਰ ਨਿਗਮ ਖ਼ਿਲਾਫ਼ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 11-03-2026
ਪਠਾਨਕੋਟ, 10 ਮਾਰਚ (ਸੁਮਿਤ)-ਵਾਰਡ ਨੰਬਰ-15 ਦੇ ਘਰਥੋਲੀ ਮੁਹੱਲੇ ਵਿਚ ਡਰੇਨਾਂ ਦੀ ਸਫ਼ਾਈ ਠੀਕ ਨਾ ਹੋਣ ਕਾਰਨ ਅੱਜ ਇਲਾਕਾ ਵਾਸੀਆਂ ਨੇ ਕੌਂਸਲਰ ਮੀਨੂੰ ਕੁਮਾਰੀ, ਭਾਜਪਾ ਨੋਰਥ ਮੰਡਲ ਪ੍ਰਧਾਨ ਨਿਪੁਨ ਗੁਪਤਾ ਅਤੇ ਜਨਰਲ ਸਕੱਤਰ ਪ੍ਰਵੀਨ ਸ਼ਰਮਾ ਦੀ ਅਗਵਾਈ ਹੇਠ ਨਗਰ ਨਿਗਮ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਭਾਜਪਾ ਆਗੂਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਨਾਲੀਆਂ ਦੀ ਸਫ਼ਾਈ ਨਾ ਹੋਣ ਕਾਰਨ ਇੱਥੇ ਗੰਦਗੀ ਦੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਇਲਾਕੇ ਵਿਚ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ ਅਤੇ ਇਲਾਕਾ ਵਾਸੀਆਂ ਦਾ ਜਿਊਣਾ ਮੁਸ਼ਕਿਲ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਨਗਰ ਨਿਗਮ ਨੂੰ ਕਈ ਵਾਰ ਸੂਚਿਤ ਕਰਨ ਦੇ ਬਾਵਜੂਦ ਸਥਿਤੀ ਜਿਉਂ ਦੀ ਤਿਉਂ ਬਣੀ ਹੈ | ਉਨ੍ਹਾਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਨਾਲਿਆਂ ਦੀ ਸਫ਼ਾਈ ਨਾ ਕਰਵਾਈ ਗਈ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਨਿਤਿਨ ਮਹਾਜਨ, ਲਵਨੀਸ਼ ਮਹਾਜਨ, ਨਿਤੀਸ਼ ਬਲੋਤਰਾ, ਰਾਜੀਵ ਮਹਿਤਾ ਅਤੇ ਸ਼ਿਵਾਂਗ ਸ਼ੀਲ ਸਮੇਤ ਹੋਰ ਆਗੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਆਕਲੈਂਡ ਪਬਲਿਕ ਸਕੂਲ ਵਿਖੇ ਕੇ.ਜੀ. ਵਿੰਗ ਦਾ ਕਾਨਵੋਕੇਸ਼ਨ ਸਮਾਗਮ <br/> ਅਗਲੀ ਖ਼ਬਰ ਲਾਇਨ ਡਾ. ਤਰਸੇਮ ਸਿੰਘ ਨੂੰ ਅੰਤਰਰਾਸ਼ਟਰੀ ਪਿੰਨ ਨਾਲ ਕੀਤਾ ਸਨਮਾਨਿਤ <br/>
Ad Position 24