10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਬਿਜਲੀ ਸੋਧ ਬਿੱਲ ਨੰੂ ਲੈ ਕੇ ਬਿਜਲੀ ਮੁਲਾਜ਼ਮਾਂ ਕੀਤੀ ਰੋਸ ਰੈਲੀ <br/>

Ad Position 21
No active advertisement
ਅਜੀਤ ਡੈਸਕ 11-03-2026
ਗੁਰਦਾਸਪੁਰ, 10 ਮਾਰਚ (ਅਸ਼ੋਕ ਸ਼ਰਮਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. ਪੁਰਾਣਾ ਸਾਲਾ ਵਲੋਂ ਮੰਡਲ ਕਮੇਟੀ ਗੁਰਦਾਸਪੁਰ ਦੇ ਸੱਦੇ 'ਤੇ ਗੁਰਦੇਵ ਸਿੰਘ ਦੀ ਪ੍ਰਧਾਨਗੀ ਹੇਠ ਬਿਜਲੀ ਐਕਟ 2025 ਨੰੂ ਪਾਰਲੀਮੈਂਟ ਵਿਚ ਪਾਸ ਕਰਨ ਦੇ ਵਿਰੋਧ ਵਿਚ ਰੋਸ ਰੈਲੀ ਕੀਤੀ ਗਈ | ਇਸ ਰੈਲੀ ਨੰੂ ਸੰਬੋਧਨ ਕਰਦਿਆਂ ਸਾਬਕਾ ਵਿੱਤ ਸਕੱਤਰ ਪੰਜਾਬ ਸੁਰਿੰਦਰ ਪੱਪੂ, ਰਣਜੀਤ ਸਿੰਘ ਟੋਨਾ ਸਕੱਤਰ ਟੀ.ਐਸ.ਯੂ ਪੁਰਾਣਾ ਸਾਲਾ, ਪਿ੍ਤਪਾਲ ਸਿੰਘ ਆਦਿ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਪਾਰਲੀਮੈਂਟ ਵਿਚ ਬਿਜਲੀ ਸੋਧ ਬਿੱਲ 2025 ਪੇਸ਼ ਕੀਤਾ ਤਾਂ ਉਹ ਸੰਯੁਕਤ ਕਿਸਾਨ ਮੋਰਚੇ ਦੇ ਨਾਲ ਰਲ ਕੇ ਰੇਲਾਂ ਰੋਕਣ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਗੇ, ਕਿਉਂਕਿ ਇਸ ਬਿੱਲ ਦੇ ਲਾਗੂ ਹੋਣ ਨਾਲ ਬਿਜਲੀ ਸਿੱਧੇ ਤੌਰ 'ਤੇ ਅਡਾਨੀਆਂ, ਅਬਾਨੀਆਂ ਦੇ ਹੱਥ ਚਲੀ ਜਾਵੇਗੀ ਅਤੇ ਮੁਲਾਜ਼ਮਾਂ ਨੰੂ ਮਿਲਦੀਆਂ ਮੁਫ਼ਤ ਬਿਜਲੀ ਸਹੂਲਤਾਂ ਵੀ ਖਤਮ ਹੋ ਜਾਣਗੀਆਂ | ਇਸ ਤੋਂ ਇਲਾਵਾ ਮੁਲਾਜ਼ਮਾਂ ਨੰੂ ਮਿਲਦੀ ਪੈਨਸ਼ਨ ਵੀ ਖ਼ਤਮ ਹੋ ਜਾਵੇਗੀ | ਉਨ੍ਹਾਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੰੂ ਚਿਤਾਵਨੀ ਦਿੱਤੀ ਕਿ ਬਿਜਲੀ ਸੋਧ ਬਿੱਲ, ਬੀਜ ਸੋਧ ਬਿੱਲ ਰੱਦ ਕੀਤਾ ਜਾਵੇ | ਇਸ ਮੌਕੇ ਸੁਖਵਿੰਦਰ ਕੁਮਾਰੀ ਕਲਰਕ, ਮਮਤਾ ਡੇਵਿਡ, ਅਸ਼ਵਨੀ ਕੁਮਾਰ, ਇੰਜੀ: ਗੁਰਪ੍ਰੀਤ ਸਿੰਘ, ਹਰਦੀਪ ਸਿੰਘ, ਗੁਰਪ੍ਰੀਤ ਸਿੰਘ ਕਲਰਕ, ਗੁਰਵਿੰਦਰ ਸਿੰਘ ਫ਼ੌਜੀ, ਦਵਿੰਦਰ ਸਿੰਘ, ਅਨੂਪ ਸ਼ਰਮਾ, ਜਸਪਾਲ ਸਿੰਘ ਸੈਣੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਮੀਟਿੰਗ ਦੌਰਾਨ ਬੱਬੂ ਹੰਸ ਬਲਾਕ ਸ਼ਹਿਰੀ ਦੇ ਸਕੱਤਰ ਨਿਯੁਕਤ <br/> ਅਗਲੀ ਖ਼ਬਰ ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰਾਂ ਦੀ ਜ਼ਰੂਰੀ ਮੀਟਿੰਗ <br/>
Ad Position 24