10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਵਿਖੇ ਸਾਲਾਨਾ ਹੋਲਾ-ਮਹੱਲਾ ਸਮਾਗਮ ਅੱਜ ਤੋਂ <br/>

Ad Position 21
No active advertisement
ਅਜੀਤ ਡੈਸਕ 11-03-2026
ਵਡਾਲਾ ਗ੍ਰੰਥੀਆਂ, 10 ਮਾਰਚ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਥ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਵਿਖੇ ਸਾਲਾਨਾ ਹੋਲਾ-ਮਹੱਲਾ ਸਮਾਗਮ ਬੜੀ ਸ਼ਰਧਾ ਤੇ ਧੂਮ-ਧਾਮ ਨਾਲ ਕਰਵਾਏ ਜਾ ਰਹੇ ਹਨ | ਇਸ ਸਬੰਧੀ ਮੁੱਖ ਪ੍ਰਬੰਧਕ ਬਾਬਾ ਦਲੇਰ ਸਿੰਘ ਖਾਲਸਾ ਨੇ ਦੱਸਿਆ ਕਿ 11 ਤੋਂ 15 ਮਾਰਚ ਤੱਕ ਹੋਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਧਾਰਮਿਕ ਦੀਵਾਨਾਂ ਦੇ ਨਾਲ-ਨਾਲ ਕਬੱਡੀ, ਕੁਸ਼ਤੀ, ਘੋੜਾ ਦੌੜ ਅਤੇ ਹੋਰ ਰਵਾਇਤੀ ਖੇਡ ਮੁਕਾਬਲੇ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਸਮਾਗਮਾਂ ਦੌਰਾਨ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ, ਸਿੰਘ ਸਾਹਿਬ ਬਾਬਾ ਹਰੀ ਸਿੰਘ (ਤਰਨਾ ਦਲ ਵਾਲੇ), ਬਾਬਾ ਅਮਰੀਕ ਸਿੰਘ ਨਿੱਕੇ ਘੁੰਮਣਾ ਵਾਲੇ, ਬਾਬਾ ਸੁਖਦੇਵ ਸਿੰਘ ਹੰਸਲੀ ਸਾਹਿਬ ਵਾਲੇ, ਬਾਬਾ ਸੁਰਜੀਤ ਸਿੰਘ ਕੈਰੋਂ ਸਾਹਿਬ ਵਾਲੇ, ਬਾਬਾ ਪ੍ਰੀਤਪਾਲ ਸਿੰਘ ਰਸੂਲਪੁਰ ਨਹਿਰਾਂ ਵਾਲੇ, ਬਾਬਾ ਸੁਖਵਿੰਦਰ ਸਿੰਘ ਕਾਦਰਾਬਾਦ ਵਾਲੇ ਅਤੇ ਸਿੰਘ ਸਾਹਿਬ ਗਿਆਨੀ ਸੁਖਵਿੰਦਰ ਸਿੰਘ ਮੁੱਖ ਕਥਾਵਾਚਕ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਨਗੇ | ਇਸ ਤੋਂ ਇਲਾਵਾ ਪੰਥ ਪ੍ਰਸਿੱਧ ਢਾਡੀ ਜਥਾ ਗਿਆਨੀ ਤਰਲੋਚਨ ਸਿੰਘ ਭਿੰਡਾਂ, ਗਿਆਨੀ ਮੇਜਰ ਸਿੰਘ ਸੁਲਤਾਨਪੁਰ ਲੋਧੀ, ਕਵੀਸ਼ਰੀ ਜਥਾ ਗਿਆਨੀ ਸੁਖਵਿੰਦਰ ਸਿੰਘ ਸੋਹੀ ਤਰਨਤਾਰਨ, ਗਿਆਨੀ ਸੰਦੀਪ ਸਿੰਘ ਮਹਿਮਾ ਪੰਡੋਰੀ, ਗਿਆਨੀ ਕਮਲਜੀਤ ਸਿੰਘ ਹਜ਼ੂਰੀ ਢਾਡੀ ਜਥਾ, ਗਿਆਨੀ ਬਿਕਰਮਜੀਤ ਸਿੰਘ ਕਥਾਵਾਚਕ ਗੁਰਦੁਆਰਾ ਫਲਾਹੀ ਸਾਹਿਬ ਅਤੇ ਬਾਬਾ ਅੰਮਿ੍ਤਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਫਲਾਹੀ ਸਾਹਿਬ ਵੀ ਹਾਜ਼ਰੀ ਭਰ ਕੇ ਸੰਗਤਾਂ ਨੂੰ ਨਿਹਾਲ ਕਰਨਗੇ | ਸਮਾਗਮਾਂ ਦੌਰਾਨ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਸਜਾਏ ਜਾਣਗੇ | ਬਾਬਾ ਦਲੇਰ ਸਿੰਘ ਖਾਲਸਾ ਨੇ ਦੱਸਿਆ ਕਿ 15 ਮਾਰਚ ਨੂੰ ਸਮਾਗਮਾਂ ਦੇ ਅੰਤਿਮ ਦਿਨ ਵਿਸ਼ੇਸ਼ ਤੌਰ 'ਤੇ ਵੱਡਾ ਕਬੱਡੀ ਮੇਲਾ ਵੀ ਕਰਵਾਇਆ ਜਾਵੇਗਾ, ਜਿਸ ਵਿਚ ਨਾਮਵਰ ਟੀਮਾਂ ਭਾਗ ਲੈਣਗੀਆਂ |

Ad Position 22
No active advertisement
ਪਿਛਲੀ ਖ਼ਬਰ ਬਟਾਲਾ ਦੇ ਅਸੀਮ ਮਹਾਜਨ ਨੇ ਯੂ.ਪੀ.ਐਸ.ਸੀ. ਪ੍ਰੀਖਿਆ 'ਚੋਂ 408ਵਾਂ ਰੈਂਕ ਹਾਸਲ ਕੀਤਾ <br/> ਅਗਲੀ ਖ਼ਬਰ ਕਾਂਗਰਸ ਦੀ ਮੀਟਿੰਗ ਦੌਰਾਨ ਬੱਬੂ ਹੰਸ ਬਲਾਕ ਸ਼ਹਿਰੀ ਦੇ ਸਕੱਤਰ ਨਿਯੁਕਤ <br/>
Ad Position 24