10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਹੋਇਆ <br/>

Ad Position 21
No active advertisement
ਅਜੀਤ ਡੈਸਕ 11-03-2026
ਬਟਾਲਾ, 10 ਮਾਰਚ (ਸਤਿੰਦਰ ਸਿੰਘ)-ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਦਾ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ | ਇਸ ਸਮਾਗਮ ਦੀ ਸੁਰੂਆਤ ਸਕੂਲ ਪ੍ਰਬੰਧਥਾਂ ਵਲੋਂ ਮਾਤਾ ਸਰਸਵਤੀ ਦੀ ਜੋਤ ਜਗਾ ਕੇ ਕੀਤੀ ਗਈ | ਇਸ ਤੋਂ ਬਾਅਦ ਜੂਨੀਅਰ ਵਿੰਗ ਦੇ ਬੱਚਿਆਂ ਨੇ ਸਵਾਗਤੀ ਨਾਚ ਪੇਸ਼ ਕਰ ਕੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ | ਪਿ੍ੰਸੀਪਲ ਕੋਮਲ ਅਗਰਵਾਲ ਵਲੋਂ ਸਾਲਾਨਾ ਰਿਪੋਰਟ ਪੜ੍ਹੀ ਗਈ ਤੇ ਸਕੂਲ ਦੀ ਸਾਲ ਭਰ ਦੀਆਂ ਸਾਰੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਦੱਸਿਆ | ਸਕੂਲ ਦੇ ਕਲਾਸ ਪਹਿਲੀ ਤੋਂ ਲੈ ਕੇ ਗਿਆਰਵੀਂ ਤੱਕ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ | ਸਕੂਲ ਡਾਇਰੈਕਟਰ ਸ੍ਰੀ ਐੱਮ.ਐੱਲ. ਸਰਮਾ (ਰਾਸ਼ਟਰੀ ਪੁਰਸਕਾਰ ਵਿਜੇਤਾ) ਨੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੰਦਿਆਂ ਕਿਹਾ ਕਿ ਉਹ ਇਸੇ ਤਰ੍ਹਾਂ ਮਿਹਨਤ ਕਰਦੇ ਹੋਏ ਜੀਵਨ ਵਿਚ ਅੱਗੇ ਵਧਣ | ਉਨ੍ਹਾਂ ਮਾਪਿਆਂ ਨੂੰ ਵੀ ਵਧਾਈ ਦਿੰਦਿਆਂ ਦੱਸਿਆ ਕਿ ਸਕੂਲ ਦਾ ਸਾਲਾਨਾ ਨਤੀਜਾ 100 ਫ਼ੀਸਦੀ ਰਿਹਾ ਹੈ | ਉਨ੍ਹਾਂ ਦੱਸਿਆ ਕਿ ਨਵਾਂ ਸ਼ੈਸਨ 16 ਮਾਰਚ ਤੋਂ ਸੁਰੂ ਹੋਵੇਗਾ ਅਤੇ ਸਭ ਵਿਦਿਆਰਥੀ ਨਵੀਆਂ ਕਲਾਸਾਂ ਦੀ ਪੜ੍ਹਾਈ ਸ਼ੁਰੂ ਕਰਨ | ਸਕੂਲ ਕੋਆਰਡੀਨੇਟਰ ਡਾ. ਸਾਲਿਨੀ ਸਰਮਾ ਵਲੋਂ ਕਲਾਸ ਪਹਿਲੀ ਤੋਂ ਚੌਥੀ ਤੱਕ ਦੇ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਪ੍ਰਧਾਨ ਡਾ. ਰਾਜੇਸ਼ ਸਰਮਾ ਵਲੋਂ ਕਲਾਸ ਪੰਜਵੀਂ ਤੋਂ ਬਾਰਵੀਂ ਤੱਕ ਦੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਨਾਲ-ਨਾਲ ਉਨ੍ਹਾਂ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਦੀ ਸਾਲ ਭਰ ਦੀ ਹਾਜ਼ਰੀ 100 ਫ਼ੀਸਦੀ ਰਹੀ | ਡਾਇਰੈਕਟਰ ਸ੍ਰੀ ਐੱਮ.ਐੱਲ. ਸਰਮਾ ਨੇ ਆਏ ਮਹਿਮਾਨਾਂ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵਿਚ ਕੋਆਰਡੀਨੇਟਰ ਡਾ. ਸਾਲਿਨੀ ਸਰਮਾ, ਪ੍ਰਧਾਨ ਡਾ. ਰਾਜੇਸ ਸ਼ਰਮਾ, ਪਿ੍ੰਸੀਪਲ ਕੋਮਲ ਅਗਰਵਾਲ, ਉਪ ਪਿ੍ੰਸੀਪਲ ਕਪਿਲ ਸ਼ਰਮਾ, ਮੁੱਖ ਅਧਿਆਪਕ ਤਜਿੰਦਰ ਸਰਮਾ, ਜੀ.ਐਸ. ਬਾਜਵਾ ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਅਨੀਤਾ ਬਾਜਵਾ ਅਤੇ ਟ੍ਰਾਂਸਪੋਰਟ ਇੰਚਾਰਜ ਸਤਨਾਮ ਸਿੰਘ ਸ਼ਾਮਲ ਹਨ | ਇਸ ਮੌਕੇ ਸੈਸ਼ਨ 2025-26 ਦੇ ਕੈਲੰਡਰ ਵੀ ਜਾਰੀ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਵਿਕਾਸ ਕਾਰਜਾਂ ਦੇ ਨਵੇਂ ਪੰਨੇ ਲਿਖੇ ਜਾ ਰਹੇ ਹਨ-ਵਿਧਾਇਕ ਸ਼ੈਰੀ ਕਲਸੀ <br/> ਅਗਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਸਵਾਗਤ <br/>
Ad Position 24