ਬਟਾਲਾ, 10 ਮਾਰਚ (ਸਤਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਵਿਕਾਸ ਕਾਰਜਾਂ ਦੇ ਨਵੇਂ ਪੰਨੇ ਲਿਖੇ ਜਾ ਰਹੇ ਹਨ ਅਤੇ 1.50 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵਾਂ ਨੂੰ ਆਕਰਸ਼ਿਤ ਕੀਤਾ ਜਾ ਰਿਹਾ ਹੈ, ਜਿਸ ਨਾਲ 5.20 ਲੱਖ ਨੌਕਰੀਆਂ ਪੈਦਾ ਹੋਣ ਦੀ ਉਮੀਦ ਹੈ ਅਤੇ ਪੰਜਾਬ ਦੇ ਹਰ ਕੋਨੇ ਵਿਚ ਵਿਕਾਸ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ, ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ ਅਤੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰ ਰਹੀ ਹੈ | ਪੰਜਾਬ ਸਰਕਾਰ ਨਵੇਂ ਆਧੁਨਿਕ ਸਕੂਲ ਬਣਾ ਰਹੀ ਹੈ, ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੀ ਹੈ ਤਾਂ ਜੋ ਪੰਜਾਬ ਦੇ ਬੱਚਿਆਂ ਨੂੰ ਸਿੱਖਿਆ ਲਈ ਵਿਦੇਸ਼ ਨਾ ਜਾਣਾ ਪਵੇ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਜਨਰਲ ਵਰਗ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਅÏਰਤਾਂ ਨੂੰ 1000 ਰੁਪਏ, ਜਦੋਂ ਕਿ ਅਨੁਸੂਚਿਤ ਜਾਤੀ ਵਰਗ ਦੀਆਂ ਅÏਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਵਜੋਂ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਆਮ ਲੋਕਾਂ ਖ਼ਾਸ ਕਰ ਕੇ ਗਰੀਬ ਵਰਗ ਲਈ 1000-1500 ਰੁਪਏ ਵੀ ਇਕ ਅਹਿਮ ਰਾਸ਼ੀ ਹੈ | ਉਨ੍ਹਾਂ ਕਿਹਾ ਕਿ ਇਹ ਰਾਸ਼ੀ ਮਾਵਾਂ ਅਤੇ ਧੀਆਂ ਲਈ ਸਤਿਕਾਰ ਦਾ ਪ੍ਰਤੀਕ ਹੈ ਅਤੇ ਇਸ ਸਕੀਮ ਸਦਕਾ ਅÏਰਤਾਂ ਦੇ ਚਿਹਰਿਆਂ 'ਤੇ ਆਈ ਮੁਸਕਰਾਹਟ ਉਨ੍ਹਾਂ ਨੂੰ ਬੇਹੱਦ ਸੰਤੁਸ਼ਟੀ ਦਿੰਦੀ ਹੈ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੇ 4 ਸਾਲਾਂ ਵਿਚ ਸੂਬਾ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਬੇਮਿਸਾਲ ਕਦਮ ਚੁੱਕੇ ਗਏ ਹਨ | ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੂੰ ਲੋਕਾਂ ਦੀ ਭਲਾਈ ਜਾਂ ਲੋਕਾਂ ਦੀ ਖੁਸ਼ਹਾਲੀ ਦੀ ਕੋਈ ਪ੍ਰਵਾਹ ਨਹੀਂ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦਾ ਉਦੇਸ਼ ਸਿਰਫ਼ ਸੱਤਾ ਹੜੱਪਣ ਤੱਕ ਸੀਮਿਤ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦੀ ਪੂਰੀ ਸੂਝ-ਬੂਝ ਨਾਲ ਵਰਤੋਂ ਕਰ ਰਹੀ ਹੈ | ਵਿਧਾਇਕ ਕਲਸੀ ਨੇ ਕਿਹਾ ਕਿ ਸੂਬੇ ਦੇ 90 ਫ਼ੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਹੁਣ ਕਿਸਾਨਾਂ ਨੂੰ ਵੀ ਦਿਨ ਵੇਲੇ ਬਿਜਲੀ ਮਿਲ ਰਹੀ ਹੈ |