ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਸ਼ਿਵ ਵਿਵਾਹ ਸਮਾਗਮ 'ਚ ਕੀਤੀ ਸ਼ਿਰਕਤ
ਅਜੀਤ ਡੈਸਕ
11-03-2026
ਗੁਰਦਾਸਪੁਰ, 10 ਮਾਰਚ (ਪੰਕਜ ਸ਼ਰਮਾ)-ਸ਼ਿਵ ਸੇਵਕ ਕਲੱਬ ਵਲੋਂ ਬਾਬਾ ਰੂੜ੍ਹਾ ਬੂੜਾ ਮੰਦਿਰ ਵਿਖੇ ਸ਼ਿਵ ਵਿਵਾਹ ਸਮਾਗਮ ਕਰਵਾਇਆ ਗਿਆ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਸ਼ਿਰਕਤ ਕਰ ਭਗਵਾਨ ਸ਼ਿਵ ਸ਼ੰਕਰ ਮਹਾਰਾਜ ਦਾ ਆਸ਼ੀਰਵਾਦ ਲਿਆ ਅਤੇ ਭਜਨਾਂ ਦਾ ਆਨੰਦ ਮਾਣਿਆ | ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਭਗਵਾਨ ਸ਼ਿਵ ਦੀ ਪੂਜਾ ਕੀਤੀ ਅਤੇ ਸ਼ਹਿਰ ਵਾਸੀਆਂ ਦੀ ਖ਼ੁਸ਼ਹਾਲੀ ਲਈ ਪ੍ਰਾਰਥਨਾ ਕੀਤੀ | ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਾਡੀ ਸੱਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖਣ ਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਵਿਚ ਮਦਦ ਕਰਦੇ ਹਨ | ਸ਼ਿਵ ਸੇਵਕ ਕਲੱਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸਾਲ ਵੀ ਸ਼ਿਵ ਵਿਵਾਹ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੇ ਸਫਲ ਆਯੋਜਨ ਵਿਚ ਕਲੱਬ ਦੇ ਮੈਂਬਰਾਂ ਅਤੇ ਸਥਾਨਕ ਨਿਵਾਸੀਆਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ | ਅੰਤ ਵਿਚ ਸਾਰੇ ਸ਼ਰਧਾਲੂਆਂ ਨੂੰ ਪ੍ਰਸ਼ਾਦ ਵੰਡਿਆ ਗਿਆ |