ਗੁਰਦਾਸਪੁਰ, 10 ਮਾਰਚ (ਚੱਕਰਾਜਾ)-28 ਮਾਰਚ ਨੰੂ ਸ਼ੋ੍ਰਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਅੰਦਰ ਕੀਤੀ ਜਾ ਰਹੀ ਵਿਸ਼ਾਲ ਰੈਲੀ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਪਾਰਟੀ ਦੇ ਸੀਨੀਅਰ ਆਗੂ ਸ਼ਿਰਕਤ ਕਰਨਗੇ | ਇਸ ਰੈਲੀ ਨੰੂ ਲੈ ਕੇ ਹਲਕੇ ਦੇ ਵਰਕਰਾਂ ਨਾਲ ਸਲਾਹ ਮਸ਼ਵਰਾ ਕਰਨ ਅਤੇ ਇਸ ਰੈਲੀ 'ਚ ਵਰਕਰਾਂ ਦੀ ਵੱਡੀ ਪੱਧਰ 'ਤੇ ਸ਼ਮੂਲੀਅਤ ਕਰਵਾਉਣ ਦੀ ਰੂਪਰੇਖਾ ਤਿਆਰ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਵਲੋਂ ਹਲਕੇ ਦੇ ਵਰਕਰਾਂ ਦੀ ਮੀਟਿੰਗ ਅੱਜ 11 ਮਾਰਚ ਦਿਨ ਬੁੱਧਵਾਰ ਨੰੂ ਸਵੇਰੇ 11 ਵਜੇ ਪ੍ਰੀਤ ਸੈਲੀਬ੍ਰੇਸ਼ਨ ਅੱਡਾ ਬੱਬੇਹਾਲੀ ਵਿਖੇ ਰੱਖੀ ਗਈ ਹੈ | ਇਸ ਸਬੰਧੀ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਇਸ ਮੀਟਿੰਗ 'ਚ 28 ਦੀ ਰੈਲੀ ਦੀਆਂ ਤਿਆਰੀਆਂ ਨੰੂ ਲੈ ਕੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ ਤਾਂ ਜੋ ਸੁਖਬੀਰ ਸਿੰਘ ਬਾਦਲ ਦੀ ਜ਼ਿਲ੍ਹੇ 'ਚ ਆਮਦ ਨੰੂ ਲੈ ਕੇ ਵੱਡਾ ਪ੍ਰਭਾਵਸ਼ਾਲੀ ਇਕੱਠ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਰੱਖੀ ਮੀਟਿੰਗ 'ਚ ਹਲਕੇ ਦੇ ਆਗੂ ਤੇ ਵਰਕਰ ਸਮੇਂ ਸਿਰ ਜ਼ਰੂਰ ਪਹੁੰਚਣ ਤਾਂ ਜੋ ਅਗਲੀ ਰੂਪਰੇਖਾ ਤਿਆਰ ਕੀਤੀ ਜਾ ਸਕੇ |