10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

14 ਨੂੰ ਮਜੀਠੀਆ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਵਿਖੇ ਨਤਮਸਤਕ ਹੋਣਗੇ-ਹਲਕਾ ਇੰਚਾਰਜ ਰਾਜਨਬੀਰ ਸਿੰਘ <br/>

Ad Position 21
No active advertisement
ਅਜੀਤ ਡੈਸਕ 11-03-2026
ਬਟਾਲਾ, 10 ਮਾਰਚ (ਸਤਿੰਦਰ ਸਿੰਘ)-ਮਾਝੇ ਦੇ ਜਰਨੈਲ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ: ਬਿਕਰਮ ਸਿੰਘ ਮਜੀਠੀਆ 14 ਮਾਰਚ ਨੂੰ ਆਪਣੀ ਗੁਰਦਾਸਪੁਰ ਫੇਰੀ ਦੌਰਾਨ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਵਿਖੇ ਨਤਮਸਤਕ ਹੋਣਗੇ | ਇਹ ਜਾਣਕਾਰੀ ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੇ ਇੰਚਾਰਜ ਸ: ਰਾਜਨਬੀਰ ਸਿੰਘ ਘੁਮਾਣ ਨੇ ਦਿੰਦਿਆਂ ਦੱਸਿਆ ਕਿ ਸ: ਬਿਕਰਮ ਸਿੰਘ ਮਜੀਠੀਆ ਦੇ ਫੇਰੀ ਦੇ ਪ੍ਰਬੰਧਾਂ ਸੰਬੰਧੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ ਤੇ 14 ਮਾਰਚ ਨੂੰ ਸ: ਮਜੀਠੀਆ ਦਾ ਵਰਕਰਾਂ ਅਤੇ ਹਲਕਾ ਵਾਸੀਆਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸ: ਮਜੀਠੀਆ ਦੀ ਚੜ੍ਹਦੀ ਕਲਾ ਵਾਸਤੇ ਗੁਰਦੁਆਰਾ ਤਪਿਆਣਾ ਸਾਹਿਬ ਵਿਖੇ ਅਰਦਾਸ ਬੇਨਤੀ ਕੀਤੀ ਜਾਵੇਗੀ | ਸ: ਘੁਮਾਣ ਨੇ ਦੱਸਿਆ ਕਿ ਇਸ ਤੋਂ ਉਪਰੰਤ ਸ: ਮਜੀਠੀਆ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਵਾਸਤੇ ਪਾਰਟੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ | ਉਨ੍ਹਾਂ ਹਲਕੇ ਦੇ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਸ: ਮਜੀਠੀਆ ਦੇ ਸਵਾਗਤ ਲਈ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇ | ਇਸ ਦੇ ਨਾਲ ਸ: ਘੁਮਾਣ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਆਖਰੀ ਸਾਲ 'ਚ ਮਹਿਲਾਵਾਂ ਨੂੰ 1000-1500 ਰੁਪਏ ਦੇਣਾ ਸਿਰਫ ਰਾਜਨੀਤਿਕ ਜੁਮਲਾ ਹੀ ਹੈ, ਕਿਉਂਕਿ ਇਸ ਯੋਜਨਾ ਸੰਬੰਧੀ ਸਰਕਾਰ ਕੋਲ ਕੋਈ ਠੋਸ ਨੀਤੀ ਨਹੀਂ ਹੈ ਤੇ ਸਰਕਾਰ ਦੇ ਕੇਵਲ ਗਿਣਤੀ ਦੇ ਮਹੀਨੇ ਹੀ ਰਹਿ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਗੰਨੇ ਦਾ ਰਸ ਤੇ ਗੁੜ ਬਣਾ ਕੇ ਵੇਚਣਾ ਕਿਸਾਨਾਂ ਲਈ ਬਣ ਰਿਹਾ ਮੁੱਖ ਸਹਾਇਕ ਧੰਦਾ <br/> ਅਗਲੀ ਖ਼ਬਰ ਅਨੇਕਾਂ ਯਾਦਾਂ ਬਿਖੇਰਦਾ ਖੋਖਰ ਫ਼ੌਜੀਆਂ ਦਾ 29ਵਾਂ 4 ਰੋਜ਼ਾ ਸਾਲਾਨਾ ਫੁੱਟਬਾਲ ਟੂਰਨਾਮੈਂਟ ਸਮਾਪਤ <br/>
Ad Position 24