ਕਾਦੀਆਂ, 10 ਮਾਰਚ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਕੰਪਿਊਟਰ ਵਿਭਾਗ ਵਿਦਿਆਰਥੀਆਂ ਵਲੋਂ ਪੰਡਿਤ ਮੋਹਨ ਲਾਲ ਐੱਸ.ਡੀ. ਕਾਲਜ ਗੁਰਦਾਸਪੁਰ ਵਿਖੇ ਕੰਪਿਊਟਰ ਤਕਨੀਕ ਨਾਲ ਜੁੜੇ ਵੱਖ-ਵੱਖ ਮੁਕਾਬਲਿਆਂ ਦੇ ਸਮਾਗਮ ਟੈਕਨੋਫ਼ਨ 2026 ਵਿਚ ਹਿੱਸਾ ਲੈ ਕੇ ਜਿੱਥੇ ਅੱਵਲ ਪੁਜੀਸ਼ਨਾਂ ਪ੍ਰਾਪਤ ਕਰ ਕੇ ਇਨਾਮ ਹਾਸਿਲ ਕੀਤੇ ਹਨ, ਉੱਥੇ ਨਾਲ ਹੀ ਪੂਰੇ ਜ਼ਿਲ੍ਹੇ ਵਿਚ ਆਪਣੇ ਕਾਲਜ ਦਾ ਨਾਂਅ ਰੋਸ਼ਨ ਕੀਤਾ ਹੈ | ਇਨਾਮ ਹਾਸਲ ਕਰ ਕੇ ਪੁੱਜੀ ਟੀਮ ਦਾ ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਅਤੇ ਕੰਪਿਊਟਰ ਵਿਭਾਗ ਦੇ ਅਧਿਆਪਕਾਂ, ਵਿਦਿਆਰਥੀਆਂ ਨੇ ਸ਼ਾਨਦਾਰ ਸਵਾਗਤ ਕੀਤਾ ਤੇ ਮੁਬਾਰਕਬਾਦ ਭੇਟ ਕੀਤੀ | ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਅਤੇ ਕੰਪਿਊਟਰ ਵਿਭਾਗ ਦੇ ਪ੍ਰੋ. ਸਤਵਿੰਦਰ ਸਿੰਘ ਤੇ ਪ੍ਰੋ. ਕੌਸ਼ਲ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ 10 ਕਾਲਜਾਂ ਦੀਆਂ ਟੀਮਾਂ ਨੇ ਹਿੱਸਾ ਲਿਆ | ਕਾਲਜ ਟੀਮ ਨੇ ਕੰਪਿਊਟਰ ਵਿਭਾਗ ਦੇ ਪ੍ਰੋ. ਪੂਜਾ ਪੁਰੀ ਦੀ ਅਗਵਾਈ ਹੇਠ ਹਿੱਸਾ ਲਿਆ | ਇਸ ਮੌਕੇ ਪੀ.ਪੀ.ਟੀ. ਮੁਕਾਬਲੇ ਵਿਚ ਕਾਲਜ ਦੀ ਬੀ.ਸੀ.ਏ. 6ਵੇਂ ਸਮੈਸਟਰ ਦੀ ਵਿਦਿਆਰਥਣ ਸ਼ੀਤਲ ਨੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਇਨਾਮ ਹਾਸਿਲ ਕੀਤਾ | ਪ੍ਰਸ਼ਨੋਤਰੀ ਮੁਕਾਬਲੇ ਵਿਚ ਮਨਜੀਤ ਸਿੰਘ, ਅਰਸ਼ਦੀਪ ਸਿੰਘ, ਜੈਸਮੀਨ ਕੌਰ ਐੱਮ.ਐੱਸ.ਸੀ. (ਆਈ.ਟੀ.) ਦੂਸਰੇ ਸਮੈਸਟਰ ਕਲਾਸ ਦੇ ਵਿਦਿਆਰਥੀਆਂ ਦੀ ਟੀਮ ਨੇ ਹਿੱਸਾ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਓਪਨ ਮਾਈਕ ਵਿਚ ਗੁਰਸ਼ਰਨਬੀਰ ਕੌਰ ਐੱਮ.ਐੱਸ.ਸੀ. (ਆਈ.ਟੀ.) ਚੌਥਾ ਸਮੈਸਟਰ ਨੇ ਦੂਸਰਾ ਅਤੇ ਟਾਈਪਿੰਗ ਮੁਕਾਬਲੇ ਵਿਚ ਐੱਮ.ਐੱਸ.ਸੀ. (ਆਈ.ਟੀ.) ਚੌਥਾ ਸਮੈਸਟਰ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਕਾਲਜ ਪੁੱਜਣ 'ਤੇ ਜੇਤੂ ਟੀਮ ਦਾ ਕੰਪਿਊਟਰ ਵਿਭਾਗ ਦੇ ਪ੍ਰੋ. ਸਤਵਿੰਦਰ ਸਿੰਘ, ਪ੍ਰੋ. ਕੌਸ਼ਲ ਕੁਮਾਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਪ੍ਰਭਪ੍ਰੀਤ ਕੌਰ, ਪ੍ਰੋ. ਪ੍ਰਭਜੋਤ ਕੌਰ, ਪ੍ਰੋ. ਸੁਖਦੀਪ ਕੌਰ ਸਮੇਤ ਸਟਾਫ਼ ਮੈਂਬਰਾਂ ਨੇ ਸ਼ਾਨਦਾਰ ਸਵਾਗਤ ਕੀਤਾ | ਟੀਮ ਦੀ ਅਗਵਾਈ ਕਰ ਰਹੇ ਪ੍ਰੋ. ਪੂਜਾ ਪੁਰੀ ਨੂੰ ਵੀ ਉਨ੍ਹਾਂ ਦੀ ਸ਼ਾਨਦਾਰ ਜਿੱਤ ਲਈ ਵਧਾਈ ਭੇਟ ਕੀਤੀ ਗਈ | ਸਥਾਨਕ ਪ੍ਰਬੰਧਕ ਕਮੇਟੀ ਦੇ ਸਕੱਤਰ ਸ: ਕਸ਼ਮੀਰ ਸਿੰਘ ਬੋਪਾਰਾਏ ਅਤੇ ਸਮੂਹ ਮੈਂਬਰਾਂ ਵਲੋਂ ਵੀ ਜੇਤੂ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਵਧਾਈ ਭੇਟ ਕੀਤੀ |