ਬਟਾਲਾ, 10 ਮਾਰਚ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਇੰਚਾਰਜ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਦੀ ਅਗਵਾਈ ਹੇਠ 13 ਮਾਰਚ ਨੂੰ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਆਮਦ ਮੌਕੇ ਮਾਤਾ ਮਹਿੰਦਰ ਕੌਰ ਯਾਦਗਾਰੀ ਸਟੇਡੀਅਮ ਲੋਧੀਨੰਗਲ ਵਿਖੇ ਹੋ ਰੈਲੀ 'ਚ ਸ਼ਾਮਿਲ ਹੋਣ ਲਈ ਹਲਕਾ ਵਾਸੀਆਂ ਤੇ ਵਰਕਰਾਂ 'ਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਨੀ ਲੋਧੀਨੰਗਲ ਤੇ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਮਲਕੀਤ ਸਿੰਘ ਰੰਧਾਵਾ ਨੇ ਕੀਤਾ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਫਤਹਿਗੜ੍ਹ ਚੂੜੀਆਂ ਤੇ ਆਸ-ਪਾਸ ਦੇ ਇਲਾਕਿਆਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਯੂਥ ਵਿੰਗ ਵਲੋਂ ਵਰਕਰਾਂ ਤੇ ਹਲਕਾ ਵਾਸੀਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਮੀਟਿੰਗਾਂ ਦੌਰਾਨ ਪਹੁੰਚ ਰਹੀ ਭਾਰੀ ਆਮਦ ਤੋਂ ਪਤਾ ਚਲਦਾ ਹੈ ਕਿ ਸ. ਲਖਬੀਰ ਸਿੰਘ ਲੋਧੀਨੰਗਲ ਦੀ ਅਗਵਾਈ 'ਚ ਕਰਵਾਈ ਜਾ ਰਹੀ ਇਸ ਰੈਲੀ ਦਾ ਇਕੱਠ ਇਤਿਹਾਸਕ ਹੋਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਤੋਂ ਹਰ ਵਰਗ ਦੁਖੀ ਹੋ ਗਿਆ ਹੈ ਤੇ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ 2027 ਦੀ ਚੋਣਾਂ ਦਾ ਬੇਸਬਰੀ ਨਾਲ ਉਡੀਕ ਕਰ ਰਹੇ ਹਨ |