10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਡੀ.ਏ. ਦਾ 16 ਫ਼ੀਸਦੀ ਬਕਾਇਆ ਤੁਰੰਤ ਦਿੱਤਾ ਜਾਵੇ-ਪੁਲਿਸ ਪੈਨਸ਼ਨਰ

Ad Position 21
No active advertisement
ਅਜੀਤ ਡੈਸਕ 11-03-2026
ਬਟਾਲਾ, 10 ਮਾਰਚ (ਹਰਦੇਵ ਸਿੰਘ ਸੰਧੂ)- ਪਿਛਲੀਆਂ ਸਰਕਾਰਾਂ ਵਾਂਗ ਪੰਜਾਬ ਦੀ ਮੌਜੂਦਾ ਸਰਕਾਰ ਵੀ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ | ਜੇਕਰ ਪੰਜਾਬ ਸਰਕਾਰ ਨੇ ਰਹਿੰਦੇ ਸਮੇਂ ਵਿਚ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ 2027 ਦੀਆਂ ਚੋਣਾਂ ਦੌਰਾਨ ਆਪ ਸਰਕਾਰ ਨੂੰ ਮੂੰਹ ਦੀ ਖਾਣੀ ਪਵੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਇਕਾਈ ਬਟਾਲਾ ਦੀ ਪੁਲਿਸ ਲਾਇਨ ਬਟਾਲਾ 'ਚ ਹੋਈ ਮੀਟਿੰਗ ਦੌਰਾਨ ਪੁਲਿਸ ਪੈਨਸ਼ਨਰਾਂ ਨੇ ਕੀਤਾ | ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਦੇ ਡੀ.ਏ. ਦਾ 16 ਫ਼ੀਸਦੀ ਬਕਾਇਆ ਤੁਰੰਤ ਦਿੱਤਾ ਜਾਵੇ ਤੇ ਇਕ ਜਨਵਰੀ 2016 ਤੋਂ ਪਹਿਲਾਂ ਆਏ ਪੈਨਸ਼ਨਰਾਂ ਨੂੰ ਪੇਅ ਕਮਿਸ਼ਨ ਦੀ ਰਿਪੋਰਟ ਅਨੁਸਾਰ 2.59 ਗੁਣਾਂਕ ਨਾਲ ਪੈਨਸ਼ਨ ਵਿਚ ਵਾਧਾ ਕੀਤਾ ਜਾਵੇ ਅਤੇ ਨਕਦੀ ਰਹਿਤ ਮੈਡੀਕਲ ਭੱਤਾ, ਸਿਹਤ ਸਕੀਮ ਤੁਰੰਤ ਲਾਗੂ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਮੈਡੀਕਲ ਭੱਤਾ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ, 2004 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ 'ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ ਤੇ 2020 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਨੂੰ ਪੰਜਾਬ ਸਕੇਲ ਦਿੱਤਾ ਜਾਵੇ | ਇਸ ਮੌਕੇ ਪ੍ਰਧਾਨ ਜਗੀਰ ਸਿੰਘ ਰੰਧਾਵਾ, ਸਰਪ੍ਰਸਤ ਸੁਖਬੀਰ ਸਿੰਘ ਨੱਤ, ਰਬਿੰਦਰ ਸਿੰਘ, ਪ੍ਰਤਾਪ ਸਿੰਘ, ਦਲਬੀਰ ਸਿੰਘ, ਜੈਰਾਮ ਸਿੰਘ, ਲਖਵਿੰਦਰ ਸਿੰਘ, ਦਵਿੰਦਰ ਸਿੰਘ, ਸਤਨਾਮ ਸਿੰਘ, ਪਰਮਜੀਤ ਸਿੰਘ, ਸੰਤੋਖ ਸਿੰਘ, ਜਸਪਾਲ ਸਿੰਘ, ਗੁਰਦੇਵ ਸਿੰਘ, ਬਲਕਾਰ ਸਿੰਘ, ਦਲਜੀਤ ਸਿੰਘ, ਮਨੋਹਰ ਲਾਲ, ਬਲਦੇਵ ਸਿੰਘ, ਕਸ਼ਮੀਰ ਸਿੰਘ, ਪ੍ਰਗਟ ਸਿੰਘ, ਸਲੀਮ ਮਸੀਹ, ਰਤਨ ਸਿੰਘ, ਪ੍ਰਤਾਪ ਸਿੰਘ, ਰਤਨ ਮਸੀਹ, ਕੰਵਲਜੀਤ ਸਿੰਘ, ਪਿਆਰਾ ਸਿੰਘ, ਜਸਪਾਲ ਸਿੰਘ, ਬਲਕਾਰ ਸਿੰਘ, ਪ੍ਰਗਟ ਸਿੰਘ, ਬਲਕਾਰ ਸਿੰਘ, ਦਿਲਬਾਗ ਸਿੰਘ, ਰਾਮ ਲੁਭਾਇਆ, ਬਾਵਾ ਸਿੰਘ, ਜੋਗਿੰਦਰ ਸਿੰਘ, ਪਵਿੱਤਰ ਸਿੰਘ, ਬਲਵਿੰਦਰ ਸਿੰਘ, ਬਲਵੰਤ ਸਿੰਘ, ਹਰਦੀਪ ਸਿੰਘ, ਜਗਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ ਅਗਲੀ ਖ਼ਬਰ ਖਾਲਸਾ ਕਾਲਜ ਗੁਰਦਾਸਨੰਗਲ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ
Ad Position 24