19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਡਿਪਟੀ ਕਮਿਸ਼ਨਰ ਨੇ ਗੈਸ ਏਜੰਸੀਆਂ ਦੇ ਡਿਸਟ੍ਰੀਬਿਊਟਰਾਂ ਤੇ ਪੈਟਰੋਲ ਪੰਪਾਂ ਦੇ ਮਾਲਕਾਂ ਨਾਲ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 12-03-2026
ਪਠਾਨਕੋਟ, 11 ਮਾਰਚ (ਸੰਧੂ)- ਡਿਪਟੀ ਕਮਿਸ਼ਨਰ ਡਾ: ਪੱਲਵੀ ਵਲੋਂ ਪਠਾਨਕੋਟ ਜ਼ਿਲ੍ਹੇ ਅਧੀਨ ਆਉਂਦੇ ਸੇਲਜ਼ ਅਫ਼ਸਰ ਆਇਲ ਐਂਡ ਗੈਸ ਕੰਪਨੀਆਂ ਅਤੇ ਗੈਸ ਏਜੰਸੀਆਂ ਦੇ ਡਿਸਟਰੀਬਿਊਟਰਾਂ ਅਤੇ ਪੈਟਰੋਲ ਪੰਪਾਂ ਦੇ ਮਾਲਕਾਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸਮੂਹ ਗੈਸ ਏਜੰਸੀਆਂ ਅਤੇ ਪੈਟਰੋਲ ਪੰਪਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਮੌਜੂਦਾ ਸਮੇਂ ਖਾੜੀ ਖੇਤਰ ਦੇ ਦੇਸ਼ਾਂ ਵਿਚ ਬਣ ਰਹੇ ਜੰਗੀ ਤਣਾਅ ਦੇ ਹਾਲਾਤਾਂ ਨੂੰ ਧਿਆਨ 'ਚ ਰੱਖਦੇ ਹੋਏ ਮੋਟਰ ਵਾਹਨਾਂ ਲਈ ਪੈਟਰੋਲ/ਡੀਜ਼ਲ ਅਤੇ ਘਰੇਲੂ ਖਪਤਕਾਰਾਂ ਦੀ ਵਰਤੋਂ ਲਈ ਗੈਸ ਸਿਲੰਡਰਾਂ ਦੀ ਨਿਰੰਤਰ ਸਪਲਾਈ ਯਕੀਨੀ ਬਣਾਈ ਜਾਵੇ | ਅਜਿਹੇ ਹਲਾਤ ਵਿਚ ਪੈਟਰੋਲ/ਡੀਜ਼ਲ ਦੀ ਚੋਰੀ ਜਾਂ ਕਾਲਾਬਾਜ਼ਾਰੀ ਨਾ ਹੋਣ ਦਿੱਤੀ ਜਾਵੇ | ਡਿਪਟੀ ਕਮਿਸ਼ਨਰ ਪਠਾਨਕੋਟ ਵਲੋਂ ਇਹ ਵੀ ਹਦਾਇਤ ਕੀਤੀ ਗਈ ਕਿ ਜੇਕਰ ਕੋਈ ਵੀ ਡਿਸਟ੍ਰੀਬਿਊਟਰ ਬਲੈਕ ਮਾਰਕੀਟਿੰਗ ਕਰਦਾ ਫੜਿਆ ਗਿਆ ਤਾਂ ਉਸ ਦੇ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਵਲੋਂ ਆਮ ਪਬਲਿਕ ਨੂੰ ਵੀ ਅਪੀਲ ਕੀਤੀ ਗਈ ਕਿ ਘਰੇਲੂ ਗੈਸ ਸਿਲੰਡਰਾਂ ਅਤੇ ਪੈਟਰੋਲ/ਡੀਜ਼ਲ ਦੀ ਨਿਰੰਤਰ ਸਪਲਾਈ ਲਈ ਜ਼ਿਲ੍ਹਾ ਪਠਾਨਕੋਟ ਅਧੀਨ ਆਉਂਦੀਆਂ ਗੈਸ ਏਜੰਸੀਆਂ ਤੇ ਪੈਟਰੋਲ ਪੰਪਾਂ ਉੱਪਰ ਜ਼ਰੂਰਤ ਅਨੁਸਾਰ ਸਟਾਕ ਉਪਲੱਬਧ ਹੈ | ਇਸ ਲਈ ਹਫੜਾ-ਦਫੜੀ ਵਿਚ ਇਸ ਦੀ ਖ਼ਰੀਦ ਨਾ ਕੀਤੀ ਜਾਵੇ ਤੇ ਜ਼ਰੂਰਤ ਅਨੁਸਾਰ ਹੀ ਪਹਿਲਾਂ ਵਾਂਗ ਹੀ ਖ਼ਰੀਦ ਕੀਤੀ ਜਾਵੇ | ਇਸ ਤੋਂ ਇਲਾਵਾ ਆਮ ਜਨਤਾ ਦੇ ਧਿਆਨ ਵਿਚ ਲਿਆਂਦਾ ਜਾਂਦਾ ਹੈ ਕਿ ਪਿਛਲਾ ਸਿਲੰਡਰ ਪ੍ਰਾਪਤ ਹੋਣ ਤੋਂ 28 ਦਿਨਾਂ ਬਾਅਦ ਅਗਲਾ ਸਿਲੰਡਰ ਮਿਲੇਗਾ | ਜੇਕਰ ਕਿਸੇ ਸ਼ਰਾਰਤੀ ਅਨਸਰ ਵਲੋਂ ਕਾਨੂੰਨ ਵਿਵਸਥਾ ਨੂੰ ਭੰਗ ਕੀਤਾ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਮੀਟਿੰਗ ਦੌਰਾਨ ਗੈਸ ਏਜੰਸੀਆਂ ਤੇ ਪੈਟਰੋਲ ਪੰਪ ਮਾਲਕਾਂ ਤੋਂ ਇਲਾਵਾ ਡੀ.ਐਫ.ਐਸ.ਸੀ. ਪਠਾਨਕੋਟ ਰਾਜ ਰਿਸ਼ੀ ਮਹਿਰਾ, ਇੰਸਪੈਕਟਰ ਖ਼ੁਰਾਕ ਤੇ ਸਪਲਾਈ ਪਠਾਨਕੋਟ ਕੁਲਦੀਪ ਸਿੰਘ ਅਤੇ ਸੇਲਜ਼ ਅਫ਼ਸਰ, ਆਈ.ਓ.ਸੀ ਪਠਾਨਕੋਟ ਵਰੁਣ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਈਰਾਨ-ਅਮਰੀਕਾ ਦੇ ਯੁੱਧ ਦਾ ਸੇਕ ਪੰਜਾਬ ਦੇ ਹੋਟਲਾਂ ਤੇ ਢਾਬਿਆਂ ਤੱਕ ਪਹੁੰਚਿਆ ਅਗਲੀ ਖ਼ਬਰ 10.50 ਗਰਾਮ ਹੈਰੋਇਨ ਸਣੇ ਇਕ ਵਿਅਕਤੀ ਕਾਬੂ
Ad Position 24