19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 12-03-2026
ਪਠਾਨਕੋਟ, 11 ਮਾਰਚ (ਸੰਧੂ)- ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਗਰਲਜ਼ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਐਨ.ਐਸ.ਐਸ. ਪ੍ਰੋਗਰਾਮ ਤਹਿਤ ਇਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਪਿ੍ੰਸੀਪਲ ਡਾ: ਸ਼ੋਭਾ ਪਰਾਸ਼ਰ ਨੇ ਕੀਤੀ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਲੋਕ ਨਾਚ ਤੇ ਭਾਸ਼ਣ ਪੇਸ਼ ਕੀਤੇ | ਪ੍ਰੋ: ਰੀਤੀ ਮਹਾਜਨ ਨੇ ਪ੍ਰੋਗਰਾਮ ਦਾ ਸੰਚਾਲਨ ਕੀਤਾ | ਪਿ੍ੰਸੀਪਲ ਡਾ: ਸ਼ੋਭਾ ਪਰਾਸ਼ਰ ਨੇ ਇਸ ਦਿਨ ਦੁਨੀਆਂ ਭਰ ਦੀਆਂ ਸਾਰੀਆਂ ਔਰਤਾਂ ਪ੍ਰਤੀ ਆਪਣਾ ਸਤਿਕਾਰ ਪ੍ਰਗਟ ਕੀਤਾ | ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਸਭਿਆਚਾਰ 'ਚ ਔਰਤਾਂ ਨੂੰ ਤਾਕਤ, ਪਿਆਰ ਤੇ ਕੁਰਬਾਨੀ ਦਾ ਰੂਪ ਮੰਨਿਆ ਜਾਂਦਾ ਹੈ | ਪ੍ਰੋਗਰਾਮ ਦੌਰਾਨ ਵੱਖ-ਵੱਖ ਖੇਤਰਾਂ ਵਿਚ ਵਧੀਆ ਕੰਮ ਕਰਨ ਵਾਲੀਆਂ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਪ੍ਰੋ: ਗੁਰਮੀਤ ਕੌਰ, ਪ੍ਰੋ: ਰੀਤੀ ਮਹਾਜਨ, ਪ੍ਰੋ: ਰਿੰਕੀ ਬਾਲਾ, ਪ੍ਰੋ: ਪਿ੍ਅੰਕਾ ਚੁੱਘ, ਪ੍ਰੋ: ਮਨੋਜ ਗੁਪਤਾ ਤੇ ਪ੍ਰੋ: ਸੋਨਾਲੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਸਵਰਨ ਸਲਾਰੀਆ ਵਲੋਂ ਸਰਕਾਰੀ ਵਿਭਾਗਾਂ ਦਾ ਅਚਾਨਕ ਦੌਰਾ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੇ ਜਨਤਾ ਨਾਲ ਹਰੇਕ ਵਾਅਦਾ ਕੀਤਾ ਪੂਰਾ - ਅਮਨਦੀਪ ਸਿੰਘ ਸੰਧੂ
Ad Position 24