ਪਠਾਨਕੋਟ, 11 ਮਾਰਚ (ਸੰਧੂ)- ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਵੱਡਾ ਵਾਅਦਾ ਕੀਤਾ ਸੀ, ਪਰ ਸਰਕਾਰ ਬਣਨ ਤੋਂ ਲਗਪਗ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਇਹ ਵਾਅਦਾ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਗਿਆ | ਜੇ ਸਰਕਾਰ ਸਹੀ ਵਿਚ ਮਹਿਲਾਵਾਂ ਦੀ ਭਲਾਈ ਲਈ ਵਚਨਬੱਧ ਹੈ ਤਾਂ ਪਿਛਲੇ ਚਾਰ ਸਾਲਾਂ ਦਾ ਕਰੀਬ 48 ਹਜ਼ਾਰ ਰੁਪਏ ਪ੍ਰਤੀ ਮਹਿਲਾ ਬਕਾਇਆ ਜਾਰੀ ਕਰਨਾ ਚਾਹੀਦਾ ਸੀ | ਉਕਤ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ਯੂਥ ਆਗੂ ਅਭਿਨਵ ਮਹਾਜਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਬਜਟ ਸਿਰਫ਼ ਐਲਾਨਾਂ ਤੱਕ ਸੀਮਿਤ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵਲੋਂ ਹੁਣ ਚੋਣਾਂ ਨੇੜੇ ਆਉਣ 'ਤੇ ਛੋਟੇ-ਮੋਟੇ ਐਲਾਨ ਕਰਕੇ ਲੋਕਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਪ੍ਰਚਾਰ ਤੇ ਐਲਾਨਾਂ ਦੀ ਰਾਜਨੀਤੀ ਕਰ ਰਹੀ ਹੈ |