19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

'ਆਪ' ਦੇ ਬਜਟ ਨੇ ਲੋਕਾਂ ਨੂੰ ਕੀਤਾ ਨਿਰਾਸ਼-ਅਮਿਤ ਵਿੱਜ

Ad Position 21
No active advertisement
ਅਜੀਤ ਡੈਸਕ 12-03-2026
ਪਠਾਨਕੋਟ, 11 ਮਾਰਚ (ਸੁਮਿਤ)- ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਪੇਸ਼ ਕੀਤੇ ਗਏ ਆਮ ਬਜਟ 'ਤੇ ਕਾਂਗਰਸ ਪਾਰਟੀ ਨੇ ਤਿੱਖਾ ਪ੍ਰਤੀਕਰਮ ਪ੍ਰਗਟਾਇਆ ਹੈ | ਇਸ ਸਬੰਧੀ ਅੱਜ ਇੱਥੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਪੰਨਾ ਲਾਲ ਭਾਟੀਆ ਦੀ ਪ੍ਰਧਾਨਗੀ ਹੇਠ ਪ੍ਰੈਸ ਕਾਨਫ਼ਰੰਸ ਕੀਤੀ ਗਈ ਜਿਸ ਵਿਚ ਸੂਬਾ ਖ਼ਜ਼ਾਨਚੀ ਤੇ ਸਾਬਕਾ ਵਿਧਾਇਕ ਅਮਿਤ ਵਿੱਜ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਹਾਜ਼ਰ ਸਨ | ਪ੍ਰੈਸ ਕਾਨਫ਼ਰੰਸ ਵਿਚ ਅਸ਼ੀਸ਼ ਵਿੱਜ, ਜੋਗਿੰਦਰ ਪਹਿਲਵਾਨ, ਰਾਕੇਸ਼ ਬਬਲੀ ਅਤੇ ਹੋਰ ਕਾਂਗਰਸੀ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ | ਇਸ ਦੌਰਾਨ ਸੂਬਾ ਖ਼ਜ਼ਾਨਚੀ ਤੇ ਸਾਬਕਾ ਵਿਧਾਇਕ ਅਮਿਤ ਵਿੱਜ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਪੇਸ਼ ਕੀਤੇ ਬਜਟ ਨੂੰ ਹਰ ਪੱਖੋਂ ਨਿਰਾਸ਼ਾਜਨਕ ਦੱਸਿਆ | ਉਨ੍ਹਾਂ ਕਿਹਾ ਕਿ ਇਹ ਬਜਟ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਨਹੀਂ ਸਗੋਂ ਆਉਣ ਵਾਲੀਆਂ ਚੋਣਾਂ ਵਿਚ ਸਿਆਸੀ ਲਾਹਾ ਲੈਣ ਦੇ ਮਕਸਦ ਨਾਲ ਤਿਆਰ ਕੀਤਾ ਗਿਆ ਹੈ | ਉਨ੍ਹਾਂ ਅਨੁਸਾਰ ਬਜਟ ਵਿਚ ਆਮ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਕੋਈ ਠੋਸ ਹੱਲ ਨਹੀਂ ਹੈ | ਅਮਿਤ ਵਿੱਜ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਦੀ ਵਿੱਤੀ ਹਾਲਤ ਬਹੁਤ ਕਮਜ਼ੋਰ ਹੋ ਗਈ ਹੈ | ਸਰਕਾਰ ਕੋਲ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹਾਂ ਦੇਣ ਲਈ ਵੀ ਲੋੜੀਂਦੇ ਫ਼ੰਡ ਨਹੀਂ ਹਨ ਪਰ ਇਸ ਦੇ ਬਾਵਜੂਦ ਵੱਖ-ਵੱਖ ਸਕੀਮਾਂ ਦੇ ਨਾਂਅ 'ਤੇ ਵੱਡੇ-ਵੱਡੇ ਵਾਅਦੇ ਕਰਕੇ ਜਨਤਾ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ | ਕਾਂਗਰਸੀ ਆਗੂਆਂ ਨੇ ਕਿਹਾ ਕਿ ਪਾਰਟੀ ਸਰਕਾਰ ਦੀਆਂ ਨੀਤੀਆਂ ਤੇ ਬਜਟ ਦੀ ਅਸਲੀਅਤ ਲੋਕਾਂ ਸਾਹਮਣੇ ਲਿਆਉਣ ਲਈ ਆਉਣ ਵਾਲੇ ਸਮੇਂ ਵਿਚ ਵੱਖ-ਵੱਖ ਪ੍ਰੋਗਰਾਮ ਉਲੀਕੇਗੀ | ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਲੋਕ ਹੁਣ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਕ੍ਰਾਂਤੀਕਾਰੀ ਵਲੋਂ ਇਕਾਈ ਦਾ ਗਠਨ <br/> ਅਗਲੀ ਖ਼ਬਰ ਸ੍ਰੀ ਸਾਈਾ ਗਰੁੱਪ ਆਫ਼ ਇੰਸਟੀਚਿਊਟਸ ਬਧਾਨੀ ਕਾਲਜ ਵਿਖੇ 'ਸਪੋਰਟਸ ਵਿਲਾ 2026' ਕਰਵਾਈ
Ad Position 24