ਬਟਾਲਾ, 11 ਮਾਰਚ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ 'ਚ ਬੁਰੀ ਤਰ੍ਹਾਂ ਫੇਲ ਸਾਬਤ ਹੋਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਰਮਨਦੀਪ ਸਿੰਘ ਸੰਧੂ ਨੇ ਸਾਥੀਆਂ ਸਮੇਤ ਕੀਤਾ | ਸ: ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੋਂਦ 'ਚ ਆਇਆ ਚਾਰ ਸਾਲ ਬੀਤ ਚੁੱਕੇ ਹਨ, ਪੂਰ ਸੂਬੇ ਦੀ ਸਥਿਤੀ ਦਿਨੋਂ-ਦਿਨ ਵਿਗੜ੍ਹਦੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਆਪ ਆਗੂਆਂ ਨੇ ਬਦਲਾਅ ਦੇ ਨਾਂਅ 'ਤੇ ਲੋਕਾਂ ਕੋਲੋਂ ਵੋਟਾਂ ਬਟੋਰੀਆਂ ਅਤੇ ਝੂਠੀਆਂ ਗਾਰੰਟੀਆਂ ਦੇ ਕੇ ਪ੍ਰਭਾਵਿਤ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਫੇਲ ਹੈ | ਆਏ ਦਿਨ ਕਤਲ, ਲੁੱਟ-ਖੋਹ, ਫਿਰੌਤੀਆਂ ਮੰਗਣ ਦੀਆਂ ਘਟਨਾਵਾਂ, ਚੋਰੀਆਂ ਵਧ ਰਹੀਆਂ ਹਨ, ਲੋਕ ਅਜਿਹੇ ਹਲਾਤਾਂ ਵਿਚ ਆਪਣੇ-ਆਪ ਨੂੰ ਅਸਰੁੱਖਿਅਤ ਮਹਿਸੂਸ ਕਰ ਰਹੇ ਹਨ ਤੇ ਆਮ ਆਦਮੀ ਪਾਰਟੀ ਨੂੰ ਹੁਣ ਵੋਟਾਂ ਪਾ ਕੇ ਪਛਤਾਵਾ ਕਰ ਰਹੇ ਹਨ | ਰਮਨਦੀਪ ਸਿੰਘ ਸੰਧੂ ਨੇ ਕਿਹਾ ਕਿ ਲੋਕ ਹੁਣ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ, ਕਿਉਂਕਿ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਲੋਕਾਂ ਨੂੰ ਮਿਲੀਆਂ ਸਹੂਲਤਾਂ, ਸੂਬੇ ਦੇ ਹੋਏ ਵਿਕਾਸ ਤੇ ਸੁਰੱਖਿਅਤ ਮਾਹੌਲ ਨੂੰ ਯਾਦ ਕਰ ਰਹੇ ਹਨ | ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਭਾਰੀ ਬਹੁਮਤ ਨਾਲ ਸੀਟਾਂ ਜਿੱਤ ਕੇ ਸਰਕਾਰ ਬਣਾਵੇਗਾ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਤੇ ਆਗੂ ਤੇ ਵਰਕਰ ਹਾਜ਼ਰ ਸਨ |