19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਮਾਨ ਸਰਕਾਰ ਨੇ ਆਪਣੀਆਂ ਸਾਰੀਆਂ ਗਾਰੰਟੀਆਂ ਕੀਤੀਆਂ ਪੂਰੀਆਂ : ਗੁਰਬਿੰਦਰ ਸਿੰਘ ਕਾਦੀਆਂ

Ad Position 21
No active advertisement
ਅਜੀਤ ਡੈਸਕ 12-03-2026
ਅਲੀਵਾਲ, 11 ਮਾਰਚ (ਸੁੱਚਾ ਸਿੰਘ ਬੁੱਲੋਵਾਲ)-ਮਾਨ ਸਰਕਾਰ ਨੇ ਵਿਧਾਨ ਸਭਾ 'ਚ ਆਪਣੇ ਪੇਸ਼ ਕੀਤੇ ਪੰਜਵੇ ਬਜਟ ਦੌਰਾਨ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪੰਜਾਬ ਦੀਆਂ ਜਨਰਲ ਵਰਗ ਦੀਆਂ ਸਾਰੀਆਂ ਮਹਿਲਾਵਾਂ ਨੂੰ ਜਿਨ੍ਹਾਂ ਦੀ ਉਮਰ 18 ਸਾਲ ਤੋਂ ਵੱਧ ਹੈ, ਨੂੰ 1000 ਰੁਪਏ ਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕਰ ਕੇ ਆਪਣੀਆਂ ਚੋਣ ਮੈਨੀਫੈਸਟੋ 'ਚ ਸ਼ਾਮਿਲ ਸਾਰੀਆਂ ਗਾਰੰਟੀਆਂ ਨੂੰ ਪੂਰੀ ਕੀਤਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਯੂਥ ਪ੍ਰਧਾਨ ਗੁਰਬਿੰਦਰ ਸਿੰਘ ਕਾਦੀਆਂ ਨੇ ਕੀਤਾ | ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ, ਜਿਹੜੀਆਂ ਉਨ੍ਹਾਂ ਨੇ 2022 'ਚ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਨਾਲ ਕੀਤੀਆਂ ਸਨ | ਇਸ ਤੋਂ ਇਲਾਵਾ ਇਕ ਵਾਧੂ ਗਾਰੰਟੀ ਵੀ ਪੰਜਾਬ ਦੀ ਜਨਤਾ ਦੀ ਝੋਲੀ ਪਾਈ ਹੈ ਜਿਸ ਤਹਿਤ ਪੰਜਾਬ ਸਰਕਾਰ 10 ਲੱਖ ਸਿਹਤ ਬੀਮਾ ਯੋਜਨਾ ਗਾਰੰਟੀਆਂ ਵਿਚ ਸ਼ਾਮਿਲ ਨਹੀਂ ਸੀ ਪਰ ਮਾਨ ਸਰਕਾਰ ਨੇ ਇਹ ਸਹੂਲਤ ਵੀ ਦੇ ਕੇ ਸਿੱਧ ਕੀਤਾ ਕਿ ਜੋ ਵੀ ਆਪ ਦੀ ਸਰਕਾਰ ਕਹਿੰਦੀ ਹੈ, ਉਹ ਵਾਅਦੇ ਪੂਰੇ ਕਰਦੀ ਹੈ | ਇਸ ਲਈ ਪੰਜਾਬ ਦੀ ਜਨਤਾ 2027 'ਚ ਮੁੜ ਆਮ ਆਦਮੀ ਪਾਰਟੀ ਨੂੰ ਜਿਤਾਵੇਗੀ |
Ad Position 22
No active advertisement
ਪਿਛਲੀ ਖ਼ਬਰ ਪਿੰਡ ਤਿੱਬੜ ਵਿਖੇ 14 ਦੀ ਰੈਲੀ ਲਈ ਭਰਵੀਂ ਚੋਣ ਮੀਟਿੰਗ ਅਗਲੀ ਖ਼ਬਰ ਆਪ ਸਰਕਾਰ ਪੰਜਾਬ 'ਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ : ਰਮਨਦੀਪ ਸਿੰਘ ਸੰਧੂ
Ad Position 24