19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਤਿੰਨ ਵਿਧਾਨ ਸਭਾ ਹਲਕਿਆਂ ਭੋਆ, ਸੁਜਾਨਪੁਰ ਤੇ ਪਠਾਨਕੋਟ ਤੋਂ ਲਗਪਗ 100 ਬੱਸਾਂ ਦਾ ਕਾਫ਼ਲਾ ਹੋਵੇਗਾ ਰਵਾਨਾ- ਸੁਰੇਸ਼/ਸੀਮਾ

Ad Position 21
No active advertisement
ਅਜੀਤ ਡੈਸਕ 12-03-2026
ਘਰੋਟਾ, 11 ਮਾਰਚ (ਸੰਜੀਵ ਗੁਪਤਾ)- 14 ਮਾਰਚ ਨੂੰ ਮੋਗਾ ਵਿਚ ਹੋਣ ਵਾਲੀ ਭਾਜਪਾ ਦੀ ਰੈਲੀ ਪੰਜਾਬ ਦੀ ਦਿਸ਼ਾ ਤੇ ਦਸ਼ਾ ਬਦਲਣ ਵਾਲੀ ਇਤਿਹਾਸਿਕ ਰੈਲੀ ਸਾਬਤ ਹੋਵੇਗੀ | ਇਹ ਗੱਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੇ ਘਰੋਟਾ ਵਿਚ ਕਹੀ | ਮੀਟਿੰਗ ਦੀ ਪ੍ਰਧਾਨਗੀ ਮੰਡਲ ਪ੍ਰਧਾਨ ਸੰਜੀਵ ਪਠਾਨੀਆ ਅਤੇ ਸਿਟੀ ਪ੍ਰਧਾਨ ਬਲਬੀਰ ਸਿੰਘ ਨੇ ਸਾਂਝੇ ਤੌਰ 'ਤੇ ਕੀਤੀ | ਇਸ ਮੌਕੇ ਸਾਬਕਾ ਵਿਧਾਇਕ ਸੀਮਾ ਕੁਮਾਰੀ, ਜ਼ਿਲ੍ਹਾ ਜਨਰਲ ਸਕੱਤਰ ਵਿਨੋਦ ਧੀਮਾਨ, ਜ਼ਿਲ੍ਹਾ ਆਗੂ ਬਲਵਾਨ ਸਿੰਘ, ਮੰਡਲ ਜਨਰਲ ਸਕੱਤਰ ਦਿਲਬਾਗ ਸਿੰਘ, ਬਲਾਕ ਸੰਮਤੀ ਮੈਂਬਰ ਨਰੇਸ਼ ਕੁਮਾਰ ਅਤੇ ਅਨਿਯੁੱਧ ਸਿੰਘ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ | ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਅਤੇ ਹਲਕਾ ਆਗੂ ਸੀਮਾ ਕੁਮਾਰੀ ਨੇ ਕਿਹਾ ਕਿ 14 ਮਾਰਚ ਨੂੰ ਮੋਗਾ ਵਿਚ ਹੋਣ ਵਾਲੀ ਰੈਲੀ ਨੂੰ ਲੈ ਕੇ ਪਠਾਨਕੋਟ ਜ਼ਿਲੇ੍ਹ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਭੋਆ, ਸੁਜਾਨਪੁਰ ਤੇ ਪਠਾਨਕੋਟ ਤੋਂ ਲਗਪਗ 100 ਬੱਸਾਂ ਰਵਾਨਾ ਹੋਣਗੀਆਂ | ਇਸ ਮੌਕੇ ਦਿਆਲ ਸਿੰਘ, ਡਾ: ਅਸ਼ੋਕ ਕੁਮਾਰ, ਬਿੰਦੂ, ਸੰਤੋਖ ਰਾਜ, ਬਿੱਲੂ, ਕੈਪਟਨ ਕਿਸ਼ਨ, ਪਿੰਦਰ ਸਿੰਘ, ਰਾਕੇਸ਼ ਸਮੇਤ ਹੋਰ ਕਈ ਆਗੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤਾਰਾਗੜ੍ਹ ਦੀ ਮੇਨ ਸੜਕ 'ਤੇ ਸਾਰਾ ਦਿਨ ਜਾਮ ਰਹਿਣ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਜੀ.ਐਨ.ਐਮ. ਪਹਿਲੇ ਸਾਲ ਦਾ ਨਤੀਜਾ ਰਿਹਾ 100 ਫੀਸਦੀ
Ad Position 24