19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਭਾਕਿਯੂ ਕ੍ਰਾਂਤੀਕਾਰੀ ਵਲੋਂ ਇਕਾਈ ਦਾ ਗਠਨ <br/>

Ad Position 21
No active advertisement
ਅਜੀਤ ਡੈਸਕ 12-03-2026
ਸ੍ਰੀ ਹਰਿਗੋਬਿੰਦਪੁਰ, 11 ਮਾਰਚ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਚੀਮਾ ਖੁੱਡੀ ਵਿਖੇ ਬਟਾਲਾ ਰੋਡ 'ਤੇ ਸਥਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸ੍ਰੀ ਹਰਿਗੋਬਿੰਦਪੁਰ ਬਲਾਕ ਤੋਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਆਗੂਆਂ ਵਲੋਂ ਅਹਿਮ ਬੈਠਕ ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਡਾ. ਅਸ਼ੋਕ ਭਾਰਤੀ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਖ਼ਜ਼ਾਨਚੀ ਸਿਕੰਦਰ ਸਿੰਘ ਚੀਮਾ ਖੁੱਡੀ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ਸਿਕੰਦਰ ਸਿੰਘ ਚੀਮਾ ਖੁੱਡੀ ਤੇ ਬਲਾਕ ਦੇ ਪ੍ਰਧਾਨ ਕੈਪਟਨ ਅਜੀਤ ਸਿੰਘ ਸੈਲੋਵਾਲ, ਬਲਾਕ ਸਕੱਤਰ ਕੁਲਦੀਪ ਸਿੰਘ ਫ਼ੌਜੀ ਸੈਲੋਵਾਲ ਨੇ ਕਿਹਾ ਕਿ ਸੂਬਾ ਜਥੇਬੰਦੀ ਦੇ ਨਿਯਮਾਂ ਅਨੁਸਾਰ ਜੋ ਹਰ 2 ਸਾਲ ਬਾਅਦ ਜਥੇਬੰਦੀ ਦੇ ਢਾਂਚੇ ਦੀ ਨਵੀਂ ਚੋਣ ਹੁੰਦੀ ਹੈ | ਇਸ ਤਹਿਤ ਅੱਜ ਸ੍ਰੀ ਹਰਿਗੋਬਿੰਦਪੁਰ ਅਤੇ ਕਾਦੀਆਂ ਬਲਾਕ ਦੇ ਵੱਖ-ਵੱਖ ਪਿੰਡਾਂ ਦੀਆਂ ਇਕਾਈਆਂ ਦੀਆਂ ਚੋਣਾਂ ਵੀ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਅੱਜ ਪਿੰਡ ਚੀਮਾ ਖੁੱਡੀ ਵਿਖੇ ਵੀ 42 ਮੈਂਬਰੀ ਨਵੀਂ ਇਕਾਈ ਗਠਿਤ ਕੀਤੀ ਗਈ ਹੈ ਜਿਸ ਵਿਚ ਪ੍ਰਧਾਨ ਸਰਦੂਲ ਸਿੰਘ ਚੀਮਾ ਖੁੱਡੀ, ਉੱਪ ਪ੍ਰਧਾਨ ਗੁਰਨਾਮ ਸਿੰਘ, ਸੈਕਟਰੀ ਮਹਿੰਦਰ ਸਿੰਘ, ਮੀਤ ਸੈਕਟਰੀ ਰਾਜਿੰਦਰਜੀਤ ਸਿੰਘ ਪਿੰਟੂ, ਖ਼ਜ਼ਾਨਚੀ ਤਰਸੇਮ ਸਿੰਘ, ਮੈਂਬਰ ਚੈਂਚਲ ਸਿੰਘ, ਸਵਰਨ ਸਿੰਘ, ਜੋਗਿੰਦਰ ਸਿੰਘ, ਸਿਕੰਦਰ ਸਿੰਘ, ਮੀਤ ਪ੍ਰਧਾਨ ਗੁਰਮੇਜ ਸਿੰਘ, ਮੈਂਬਰ ਸਤਨਾਮ ਸਿੰਘ, ਸਾਹਿਬ ਸਿੰਘ, ਦਲਬੀਰ ਸਿੰਘ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ, ਦਵਿੰਦਰ ਸਿੰਘ, ਅਜੈਬ ਸਿੰਘ, ਗੁਰਦੇਵ ਸਿੰਘ, ਖਜ਼ਾਨਚੀ ਗਿਆਨ ਸਿੰਘ ਨੰਬਰਦਾਰ, ਮੈਂਬਰ ਸੁਖਦੇਵ ਸਿੰਘ, ਪ੍ਰੈੱਸ ਸਕੱਤਰ ਅੰਮਿ੍ਤਪਾਲ ਸਿੰਘ, ਮੈਂਬਰ ਮਨਜਿੰਦਰ ਸਿੰਘ, ਹਰਬੰਸ ਸਿੰਘ ਨੰਬਰਦਾਰ ਆਦਿ ਚੁਣੇ ਗਏ | ਉਨ੍ਹਾਂ ਕਿਹਾ ਕਿ ਪਿੰਡ ਚੀਮਾ ਖੁੱਡੀ, ਮਠੋਲਾ, ਅੱਤੇਪੁਰ, ਬਸਰਾਵਾਂ ਪਿੰਡਾਂ 'ਚ ਨਵੀਆਂ ਇਕਾਈਆਂ ਗਠਿਤ ਹੋ ਚੁੱਕੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਇੰਟਰਨੈਸ਼ਨਲ ਸੇਵਾ ਮਿਸ਼ਨ ਵਲੋਂ ਮੁਫ਼ਤ ਮੈਡੀਕਲ ਕੈਂਪ <br/> ਅਗਲੀ ਖ਼ਬਰ ਸ੍ਰੀ ਰਾਮਨੌਮੀ ਦੇ ਸੰਬੰਧ 'ਚ ਪ੍ਰਭਾਤਫੇਰੀਆਂ ਸ਼ੁਰੂ
Ad Position 24