19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਗੁਰੂ ਨਾਨਕ ਇੰਟਰਨੈਸ਼ਨਲ ਸੇਵਾ ਮਿਸ਼ਨ ਵਲੋਂ ਮੁਫ਼ਤ ਮੈਡੀਕਲ ਕੈਂਪ <br/>

Ad Position 21
No active advertisement
ਅਜੀਤ ਡੈਸਕ 12-03-2026
ਡੇਰਾ ਬਾਬਾ ਨਾਨਕ, 11 ਮਾਰਚ (ਵਿਜੇ ਸ਼ਰਮਾ)-ਜੋੜ ਮੇਲਾ ਸ੍ਰੀ ਚੋਲਾ ਸਾਹਿਬ ਮੌਕੇ ਗੁਰੂ ਨਾਨਕ ਇੰਟਰਨੈਸ਼ਨਲ ਸੇਵਾ ਮਿਸ਼ਨ ਵਲੋੋਂ ਦੀ ਸ਼ਿਵਾ ਨਿਊਰੋ ਐਡ ਮਲਟੀਸਪੈਸ਼ਿਲਟੀ ਹਸਪਤਾਲ ਦੇ ਸਹਿਯੋਗ ਨਾਲ ਬਾਬਾ ਸੁਖਦੇਵ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਦੇ ਪ੍ਰਬੰਧਾਂ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ 450 ਤੋ ਵੱਧ ਮਰੀਜ਼ਾਂ ਦੀ ਜਾਂਚ ਕਰ ਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਇਸ ਮੌਕੇ ਬਾਬਾ ਸੁਖਦੇਵ ਸਿੰਘ ਬੇਦੀ ਨੇ ਕਿਹਾ ਕਿ ਜੋੜ ਮੇਲੇ ਦੌਰਾਨ ਜਿੱਥੇ ਸੰਗਤਾਂ ਦੀ ਰਿਹਾਇਸ਼ ਤੇ ਲੰਗਰ ਦੇ ਪ੍ਰਬੰਧ ਕੀਤੇ ਗਏ ਹਨ ਉਥੇ ਹੀ ਲੋੜਵੰਦ ਮਰੀਜ਼ਾਂ ਦੀ ਸਹੂਲਤ ਲਈ ਮਿਸ਼ਨ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਇੰਟਰਨੈਸ਼ਨਲ ਸੇਵਾ ਮਿਸ਼ਨ ਵਲੋਂ ਪਹਿਲਾਂ ਵੀ ਲੋੜਵੰਦ ਮਰੀਜ਼ਾਂ ਲਈ ਵੱਖ-ਵੱਖ ਥਾਵਾਂ 'ਤੇ ਮੈਡੀਕਲ ਕੈਪ ਲਗਾਏ ਜਾਂਦੇ ਹਨ ਤੇ ਇਹ ਸੇਵਾ ਅਗਾਂਹ ਵੀ ਜਾਰੀ ਰਹੇਗੀ | ਇਸ ਮੌਕੇ ਡਾ. ਸੁਖਵਿੰਦਰ ਸਿੰਘ ਬੇਦੀ, ਡਾ. ਸੁਖਪ੍ਰੀਤ ਸਿੰਘ ਬੇਦੀ, ਡਾ. ਜਸ਼ਨਜੋਤ ਸਿੰਘ ਬੇਦੀ, ਡਾ. ਏਕਨੂਰ ਕੌਰ ਬੇਦੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਪ ਸਰਕਾਰ ਪੰਜਾਬ 'ਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ : ਰਮਨਦੀਪ ਸਿੰਘ ਸੰਧੂ ਅਗਲੀ ਖ਼ਬਰ ਭਾਕਿਯੂ ਕ੍ਰਾਂਤੀਕਾਰੀ ਵਲੋਂ ਇਕਾਈ ਦਾ ਗਠਨ <br/>
Ad Position 24