19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਗੁਰਦੁਆਰਾ ਸ੍ਰੀ ਬੁਰਜ ਸਾਹਿਬ ਤੋਂ 14 ਨੂੰ ਨਗਰ ਕੀਰਤਨ ਸਜਾਇਆ ਜਾਵੇਗਾ : ਆਗੂ

Ad Position 21
No active advertisement
ਅਜੀਤ ਡੈਸਕ 12-03-2026
ਧਾਰੀਵਾਲ, 11 ਮਾਰਚ (ਸਵਰਨ ਸਿੰਘ)- ਨਾਨਕਸ਼ਾਹੀ ਸਿੱਖ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਧਾਰੀਵਾਲ ਵਿਖੇ ਹੋਈ | ਸੰਸਥਾ ਦੇ ਪ੍ਰੈੱਸ ਸਕੱਤਰ ਇੰਜੀਨੀਅਰ ਜਤਿੰਦਰਪਾਲ ਸਿੰਘ ਜੇ.ਪੀ. ਨੇ ਦੱਸਿਆ ਕਿ 29 ਤੇ 30 ਫੱਗਣ (12 ਤੇ 13 ਮਾਰਚ) ਨੂੰ 2 ਦਿਨ ਦਾ ਗੁਰਮਤਿ ਸਮਾਗਮ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਧਰਤੀ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ | ਇਕ ਚੇਤ 14 ਮਾਰਚ ਨੂੰ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਤੋਂ ਨਿਹੰਗ ਸਿੰਘ ਜਥੇਬੰਦੀਆਂ ਦੀ ਅਗਵਾਈ ਵਿਚ ਸਜਾਇਆ ਜਾ ਰਿਹਾ ਹੈ | ਇਸੇ ਸੰਬੰਧ ਵਿਚ ਧਾਰੀਵਾਲ ਤੇ ਆਸ-ਪਾਸ ਦੇ ਪਿੰਡਾਂ ਦੇ ਗੁਰਦੁਆਰਿਆਂ ਨਾਲ ਰਾਬਤਾ ਵੀ ਕਾਇਮ ਕੀਤਾ ਜਾ ਰਿਹਾ ਹੈ | ਇਸ ਮੌਕੇ ਸੰਸਥਾ ਦੇ ਸਰਪ੍ਰਸਤ ਜਥੇਦਾਰ ਨਿਰਵੈਰ ਸਿੰਘ, ਸੰਸਥਾ ਦੇ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਨਿਮਾਣਾ, ਡਾਕਟਰ ਕਮਲਜੀਤ ਸਿੰਘ ਕੇ.ਜੇ. ਸਹਾਇਕ ਮੁੱਖ ਸੇਵਾਦਾਰ, ਇੰਜੀਨੀਅਰ ਜਤਿੰਦਰਪਾਲ ਸਿੰਘ ਜੇ.ਪੀ. ਪ੍ਰੈਸ ਸਕੱਤਰ, ਖਜ਼ਾਨਚੀ ਹਰਪ੍ਰੀਤ ਸਿੰਘ ਸੱਭਰਵਾਲ, ਦਲਜੀਤ ਸਿੰਘ ਤੇ ਗੁਰਮੇਜ ਸਿੰਘ ਐਕਟਿਵ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਨੇ ਆਪਣੀਆਂ ਸਾਰੀਆਂ ਗਾਰੰਟੀਆਂ ਕੀਤੀਆਂ ਪੂਰੀਆਂ : ਗੁਰਬਿੰਦਰ ਸਿੰਘ ਕਾਦੀਆਂ ਅਗਲੀ ਖ਼ਬਰ ਕਾਂਗਰਸ ਨੇ ਜਾਤ-ਪਾਤ, ਭਾਜਪਾ ਨੇ ਧਰਮ, ਆਪ ਨੇ ਭਿ੍ਸ਼ਟਾਚਾਰ ਵਾਲੀ ਰਾਜਨੀਤੀ ਕਰ ਕੇ ਜਨਤਾ ਨਾਲ ਧੋਖਾ ਕੀਤਾ : ਡਾ. ਧਰਮਸੋ...
Ad Position 24