ਡੇਰਾ ਬਾਬਾ ਨਾਨਕ, 11 ਮਾਰਚ (ਵਿਜੇ ਸ਼ਰਮਾ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਸੂਬੇ ਦੇ ਹਰ ਹਲਕੇ ਅੰਦਰ ਪੜਾਅਵਾਰ ਕੀਤੀਆਂ ਜਾ ਰਹੀਆਂ 'ਪੰਜਾਬ ਬਚਾਓ' ਰੈਲੀਆਂ ਤਹਿਤ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਕਸਬਾ ਕਲਾਨੌਰ ਵਿਖੇ 21 ਮਾਰਚ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਹੋਣ ਜਾ ਰਹੀ ਰੈਲੀ ਨੂੰ ਇਕੱਠ ਪੱਖੋਂ ਯਾਦਗਾਰੀ ਬਣਾਉਣ ਲਈ ਸਾਬਕਾ ਕੈਬਨਿਟ ਮੰਤਰੀ ਤੇ ਜ਼ਿਲ੍ਹਾ ਜਥੇ. ਸੁੱਚਾ ਸਿੰਘ ਲੰਗਾਹ ਵਲੋਂ ਹਲਕੇ ਦੇ ਪਿੰਡ-ਪਿੰਡ ਅੰਦਰ ਹੰਗਾਮੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸੇ ਤਹਿਤ ਪਿੰਡ ਤਲਵੰਡੀ ਗੋਰਾਇਆ ਵਿਖੇ ਪਾਰਟੀ ਦੇ ਸੀਨੀਅਰ ਆਗੂ ਆਸਾ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਨੂੰ ਸੰਬਧਨ ਕਰਦਿਆਂ ਜਥੇ. ਲੰਗਾਹ ਨੇ ਕਿਹਾ ਕਿ 21 ਮਾਰਚ ਦੀ ਪੰਜਾਬ ਬਚਾਓ ਰੈਲੀ ਨੂੰ ਸਫਲ ਬਨਾਉਣ ਲਈ ਉਹ ਹੁਣ ਤੋਂ ਹੀ ਕਮਰਕੱਸੇ ਕਰ ਲੈਣ | ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਹੋਣ ਜਾ ਰਹੀ ਹਲਕਾ ਡੇਰਾ ਬਾਬਾ ਨਾਨਕ ਦੀ ਰੈਲੀ 2027 ਦੀਆਂ ਚੋਣਾਂ 'ਚ ਅਕਾਲੀ ਦਲ ਦੀ ਜਿੱਤ ਦਾ ਮੁੱਢ ਬੰਨ੍ਹੇਗੀ | ਇਸ ਮੌਕੇ ਬਲਾਕ ਇੰਚਾਰਜ ਜਥੇ. ਰਜਿੰਦਰ ਸਿੰਘ ਵੈਰੋਕੇ, ਆਸਾ ਸਿੰਘ ਤਲਵੰਡੀ ਗੋਰਾਇਆ, ਬਲਦੇਵ ਸਿੰਘ ਤਪਾਲਾ, ਗੁਰਵਿੰਦਰ ਸਿੰਘ ਪੱਤੀ ਰਾਮਪੁਰ, ਅਮਰਜੀਤ ਸਿੰਘ ਸ਼ਰਮਾ, ਜੋਗਾ ਸਿੰਘ ਮਾਨ, ਕੁਲਬੀਰ ਸਿੰਘ, ਗੁਲਜਾਰ ਸਿੰਘ ਮਾਨ, ਸਤਨਾਮ ਸਿੰਘ, ਕੁਲਦੀਪ ਸਿੰਘ, ਜਸਵਿੰਦਰ ਸਿੰਘ, ਸੁੱਚਾ ਸਿੰਘ ਮਸ਼ਰਾਲਾ, ਗੁਰਮੀਤ ਸਿੰਘ ਸ਼ਾਹਪੁਰ, ਰਾਮ ਸਿੰਘ, ਸੱਜਣ ਸਿਘੰ ਪਹਿਲਵਾਲ ਆਦਿ ਹਾਜ਼ਰ ਸਨ |