ਕਿਲ੍ਹਾ ਲਾਲ ਸਿੰਘ, 11 ਮਾਰਚ (ਬਲਬੀਰ ਸਿੰਘ)- ਹਲਕਾ ਫ਼ਤਹਿਗੜ੍ਹ ਚੂੜੀਆਂ ਵਿਖੇ 13 ਮਾਰਚ ਨੂੰ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਮਾਤਾ ਮਹਿੰਦਰ ਕੌਰ ਸਟੇਡੀਅਮ ਲੋਧੀਨੰਗਲ ਵਿਖੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਪੰਜਾਬ ਬਚਾਓ ਰੈਲੀ, ਜਿਸ ਵਿਚ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਇਸ ਸੰਬੰਧੀ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਬਾਲੇਵਾਲ, ਸੀਨੀਅਰ ਮੀਤ ਪ੍ਰਧਾਨ ਸ਼ਰਨਜੀਤ ਸਿੰਘ ਪੱਡਾ ਵਲੋਂ ਲਖਬੀਰ ਸਿੰਘ ਲੋਧੀਨੰਗਲ ਤੇ ਸੰਨੀ ਲੋਧੀਨੰਗਲ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਯੂਥ ਆਗੂਆਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਯੂਥ ਵਰਕਰਾਂ ਵਲੋਂ ਵਿਸ਼ਾਲ ਕਾਫ਼ਲੇ ਦੇ ਰੂਪ ਵਿਚ ਰੈਲੀ ਵਾਲੀ ਜਗ੍ਹਾ 'ਤੇ ਲਿਆਂਦਾ ਜਾਵੇਗਾ ਜਿਸ ਦੀ ਅਗਵਾਈ ਯੂਥ ਵਰਕਰ ਮੋਟਰਸਾਈਕਲ ਤੇ ਕਾਰਾਂ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਨਿਸ਼ਾਨ ਦੀਆਂ ਝੰਡੀਆਂ ਲਾ ਕੇ ਕਰਨਗੇ | ਇਸ ਮੌਕੇ ਗੁਰਵਿੰਦਰ ਸਿੰਘ ਬਾਜਵਾ ਘਾੜਕੀਆਂ, ਮਲਕੀਤ ਸਿੰਘ, ਰੰਦੇਵ ਸਿੰਘ ਸੁਨੱਈਆ, ਜੋਗਾ ਸਿੰਘ, ਸਤਨਾਮ ਸਿੰਘ ਆਦਿ ਬਹੁਤ ਸਾਰੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਇਸ ਮੌਕੇ ਸੰਨੀ ਲੋਧੀਨੰਗਲ ਨੇ ਕਿਹਾ ਕਿ ਇਹ ਰੈਲੀ ਇਕ ਇਤਿਹਾਸਕ ਰੈਲੀ ਹੋਵੇਗੀ |