19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਪੰਜਾਬ ਸਰਕਾਰ ਨੇ ਪੀੜਤ ਹੀਰਾ ਸਿੰਘ ਨੰੂ ਮੁੱਖ ਮੰਤਰੀ ਰਾਹਤ ਫ਼ੰਡ 'ਚੋਂ 2 ਲੱਖ ਦਾ ਸਹਾਇਤਾ ਚੈੱਕ ਦਿੱਤਾ

Ad Position 21
No active advertisement
ਅਜੀਤ ਡੈਸਕ 12-03-2026
ਗੁਰਦਾਸਪੁਰ, 11 ਮਾਰਚ (ਅਸ਼ੋਕ ਸ਼ਰਮਾ)- ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਪਹਿਲੀ ਸਰਕਾਰ ਹੈ ਜੋ ਆਮ ਜਨਤਾ ਦੀ ਭਰਪਾਈ ਲਈ ਪਹਿਲ ਕਦਮੀ ਕਰ ਰਹੀ ਹੈ ਜਿਸ ਤਹਿਤ ਪਿੰਡ ਜੌੜਾ ਛੱਤਰਾਂ ਦੇ ਹੀਰਾ ਸਿੰਘ ਪੁੱਤਰ ਦਰਸ਼ਨ ਸਿੰਘ ਦੇ ਪਰਿਵਾਰ ਦੀਆਂ ਬੀਤੀ 25 ਜਨਵਰੀ ਨੂੰ 5 ਦੁਧਾਰੂ ਗਾਵਾਂ ਦੀ ਮੌਤ ਹੋ ਗਈ ਸੀ ਜਿਸ ਨਾਲ ਪਰਿਵਾਰ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪਿਆ ਸੀ | ਇਸ ਸੰਬੰਧੀ ਹਲਕਾ ਇੰਚਾਰਜ ਰਮਨ ਬਹਿਲ ਨੇ ਇਸ ਮਾਮਲੇ ਨੰੂ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਰਾਹਤ ਫੰਡ ਵਿਚੋਂ ਪੀੜਤ ਪਰਿਵਾਰ ਨੰੂ ਦੋ ਲੱਖ ਰੁਪਏ ਸਹਾਇਤਾ ਵਜੋਂ ਦਿੱਤੇ ਹਨ | ਸ੍ਰੀ ਬਹਿਲ ਨੇ ਦੱਸਿਆ ਕਿ ਪੀੜਤ ਪਰਿਵਾਰ ਦਾ ਮਾਮਲਾ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦਾ ਸੀ ਤੇ ਮੁੱਖ ਮੰਤਰੀ ਵਲੋਂ ਇਸ ਮਾਮਲੇ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਡਿਪਟੀ ਕਮਿਸ਼ਨਰ ਨੂੰ ਰਾਸ਼ੀ ਭੇਜੀ ਜੋ ਅੱਜ ਹੀਰਾ ਸਿੰਘ ਨੂੰ ਸੌਂਪ ਦਿੱਤੀ ਹੈ | ਉਨ੍ਹਾਂ ਕਿਹਾ ਕਿ ਬਹਿਲ ਪਰਿਵਾਰ ਨੇ ਹਮੇਸ਼ਾ ਸੇਵਾ ਦੀ ਰਾਜਨੀਤੀ ਨੂੰ ਤਰਜੀਹ ਦਿੱਤੀ ਹੈ | ਪਹਿਲਾਂ ਵੀ ਗੁਰਦਾਸਪੁਰ ਸ਼ਹਿਰ ਦੇ ਅਮਾਮਵਾੜਾ ਚੌਕ ਵਿਚ ਅੱਗ ਲੱਗਣ ਕਾਰਨ ਨੁਕਸਾਨ ਝੱਲਣ ਵਾਲੇ ਦੁਕਾਨਦਾਰਾਂ ਨੂੰ ਪੰਜਾਬ ਸਰਕਾਰ ਵਲੋਂ 1-1 ਲੱਖ ਦੀ ਮਾਲੀ ਸਹਾਇਤਾ ਦਿਵਾ ਚੁੱਕੇ ਹਨ | ਇਸ ਤੋਂ ਇਲਾਵਾ ਮਰਹੂਮ ਆਸ਼ੂਤੋਸ਼ ਦੇ ਪਰਿਵਾਰ ਨੂੰ 2 ਲੱਖ ਤੇ ਪਿੰਡ ਬੱਬੇਹਾਲੀ ਦੇ ਵਾਸੀ ਨੌਜਵਾਨ ਮਰਹੂਮ ਰਣਦੀਪ ਸਿੰਘ ਰਾਣਾ ਦੇ ਪਿਤਾ ਕਰਨੈਲ ਸਿੰਘ ਨੂੰ ਮੁੱਖ ਮੰਤਰੀ ਰਾਹਤ ਫ਼ੰਡ ਵਿਚੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਸੀ | ਇਸ ਮੌਕੇ ਸਰਪੰਚ ਨਸ਼ਾਨ ਸਿੰਘ ਪਿੰਡ ਜੌੜਾ ਛੱਤਰਾਂ, ਪਲਵਿੰਦਰ ਸਿੰਘ, ਹੀਰਾ ਸਿੰਘ ਦੇ ਪਰਿਵਾਰਿਕ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਗੈਸ ਏਜੰਸੀਆਂ, ਪੈਟਰੋਲ ਪੰਪ ਮਾਲਕਾਂ ਤੇ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਬੇਟ ਖੇਤਰ ਦੇ ਦਿਹਾਤੀ ਰੂਟਾਂ 'ਤੇ ਰੋਡਵੇਜ਼ ਬੱਸਾਂ ਬੰਦ ਹੋਣ ਨਾਲ ਲੋਕ ਪ੍ਰੇਸ਼ਾਨ
Ad Position 24