19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਡਿਪਟੀ ਕਮਿਸ਼ਨਰ ਵਲੋਂ ਗੈਸ ਏਜੰਸੀਆਂ, ਪੈਟਰੋਲ ਪੰਪ ਮਾਲਕਾਂ ਤੇ ਅਧਿਕਾਰੀਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 12-03-2026
ਗੁਰਦਾਸਪੁਰ, 11 ਮਾਰਚ (ਚੱਕਾਰਜਾ)- ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਅਧੀਨ ਆਉਂਦੀਆਂ ਗੈਸ ਏਜੰਸੀਆਂ ਦੇ ਡਿਸਟਰੀਬਿਊਟਰਾਂ ਅਤੇ ਪੈਟਰੋਲ ਪੰਪ ਮਾਲਕਾਂ ਨਾਲ ਹੱਤਵਪੂਰਨ ਮੀਟਿੰਗ ਕੀਤੀ ਗਈ | ਡਿਪਟੀ ਕਮਿਸ਼ਨਰ ਵਲੋਂ ਸਮੂਹ ਗੈਸ ਏਜੰਸੀਆਂ ਤੇ ਪੈਟਰੋਲ ਪੰਪ ਮਾਲਕਾਂ ਨੂੰ ਹਦਾਇਤ ਕੀਤੀ ਕਿ ਮੌਜੂਦਾ ਸਮੇਂ ਖਾੜੀ ਖੇਤਰ ਦੇ ਦੇਸ਼ਾਂ ਵਿਚ ਬਣ ਰਹੇ ਜੰਗੀ ਤਣਾਅ ਦੇ ਹਾਲਾਤ ਨੂੰ ਧਿਆਨ ਵਿਚ ਰੱਖਦੇ ਹੋਏ ਮੋਟਰ ਵਾਹਨਾਂ ਲਈ ਪੈਟਰੋਲ/ਡੀਜ਼ਲ ਤੇ ਘਰੇਲੂ ਖਪਤਕਾਰਾਂ ਦੀ ਵਰਤੋਂ ਲਈ ਐਲ.ਪੀ.ਜੀ. ਗੈਸ ਸਿਲੰਡਰਾਂ ਦੀ ਨਿਰੰਤਰ ਸਪਲਾਈ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਵਿਚ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ. ਗੈਸ ਦੀ ਚੋਰੀ ਜਾਂ ਕਾਲਾਬਾਜ਼ਾਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਵਲੋਂ ਸਖ਼ਤ ਹਦਾਇਤ ਕੀਤੀ ਕਿ ਜੇਕਰ ਕੋਈ ਵੀ ਡਿਸਟ੍ਰੀਬਿਊਟਰ ਬਲੈਕ ਮਾਰਕੀਟਿੰਗ ਕਰਦਾ ਫੜਿਆ ਗਿਆ ਤਾਂ ਉਸੇ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਘਰੇਲੂ ਗੈਸ ਸਿਲੰਡਰਾਂ ਤੇ ਪੈਟਰੋਲ-ਡੀਜ਼ਲ ਦੀ ਨਿਰੰਤਰ ਸਪਲਾਈ ਲਈ ਜ਼ਿਲ੍ਹਾ ਗੁਰਦਾਸਪੁਰ ਅਧੀਨ ਆਉਂਦੀਆਂ ਗੈਸ ਏਜੰਸੀਆਂ ਤੇ ਪੈਟਰੋਲ ਪੰਪਾਂ 'ਤੇ ਲੋੜੀਂਦਾ ਸਟਾਕ ਉਪਲਬਧ ਹੈ | ਇਸ ਲਈ ਲੋਕ ਆਪਣੀ ਜ਼ਰੂਰਤ ਅਨੁਸਾਰ ਪਹਿਲਾਂ ਵਾਂਗ ਹੀ ਬੁਕਿੰਗ ਕਰਵਾਉਣ | ਇਸ ਮੌਕੇ ਗੁਰਸਿਮਰਨ ਸਿੰਘ ਢਿੱਲੋਂ ਏ.ਡੀ.ਸੀ. (ਜ), ਗੁਰਪ੍ਰੀਤ ਸਿੰਘ ਗਿੱਲ ਏ.ਡੀ.ਸੀ. (ਵਿ), ਚੇਅਰਮੈਨ ਰਾਜੀਵ ਸ਼ਰਮਾ, ਹਲਕਾ ਇੰਚਾਰਜ ਰਮਨ ਬਹਿਲ, ਗੈਸ ਏਜੰਸੀਆਂ ਤੇ ਪੈਟਰੋਲ ਪੰਪ ਦੇ ਮਾਲਕ, ਰਾਜ ਰਿਸ਼ੀ ਮਹਿਰਾ ਡੀ.ਐਫ.ਐਸ.ਸੀ. ਗੁਰਦਾਸਪੁਰ, ਅਸ਼ੋਕ ਕੁਮਾਰ ਇੰਸਪੈਕਟਰ ਖੁਰਾਕ ਤੇ ਸਪਲਾਈ ਵਿਭਾਗ ਗੁਰਦਾਸਪੁਰ ਤੇ ਬਾਵੇਸ਼ ਸੇਲਜ਼ ਅਫ਼ਸਰ ਰਿਟੇਲ ਆਉਟਲੈਟ ਗੁਰਦਾਸਪੁਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਏ.ਟੀ.ਐਮ 'ਚ ਪੈਸੇ ਪਾਉਣ ਸੰਬੰਧੀ ਬੈਂਕ ਅਧਿਕਾਰੀ ਨਹੀਂ ਦੇ ਰਹੇ ਧਿਆਨ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਪੀੜਤ ਹੀਰਾ ਸਿੰਘ ਨੰੂ ਮੁੱਖ ਮੰਤਰੀ ਰਾਹਤ ਫ਼ੰਡ 'ਚੋਂ 2 ਲੱਖ ਦਾ ਸਹਾਇਤਾ ਚੈੱਕ ਦਿੱਤਾ
Ad Position 24