19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਕੇਜਰੀਵਾਲ ਦੀ ਗਾਰੰਟੀ ਨਾਅਰਾ ਹੀ ਨਹੀਂ, ਭਰੋਸਾ ਤੇ ਵਿਸ਼ਵਾਸ ਹੈ : ਚੇਅਰਮੈਨ ਜੋਬਨ ਰੰਧਾਵਾ

Ad Position 21
No active advertisement
ਅਜੀਤ ਡੈਸਕ 12-03-2026
ਬਟਾਲਾ, 11 ਮਾਰਚ (ਸਤਿੰਦਰ ਸਿੰਘ)- ਕੇਜਰੀਵਾਲ ਦੀ ਗਾਰੰਟੀ ਸਿਰਫ਼ ਇਕ ਨਾਅਰਾ ਹੀ ਨਹੀਂ, ਇਕ ਭਰੋਸਾ ਤੇ ਇਕ ਵਿਸ਼ਵਾਸ ਹੈ | ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਜੋ ਵਾਅਦਾ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਗਿਆ ਤੇ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਉਹੀ ਮਾਡਲ ਅੱਗੇ ਵਧ ਰਿਹਾ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਵਲੋਂ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਘਸੀਟਪੁਰ ਵਿਖੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਗਿਆ | ਇਸ ਮੌਕੇ ਸ਼੍ਰੀਮਤੀ ਨੀਲਮ ਘੁਮਾਣ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਗੁਰਦਾਸਪੁਰ ਅਤੇ ਮੁਖਦੇਵ ਸਿੰਘ ਆਲੋਵਾਲ ਜ਼ਿਲ੍ਹਾ ਮੀਡੀਆ ਇੰਚਾਰਜ ਵੀ ਮੌਜੂਦ ਸਨ | ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਦੀ ਨੀਂਹ ਇਮਾਨਦਾਰੀ, ਇਰਾਦੇ ਤੇ ਪੂਰਤੀ ਲਈ ਵਚਨਬੱਧਤਾ ਹੈ | ਰਾਜਨੀਤੀ ਵਿਚ ਚੋਣਾਂ ਦੌਰਾਨ ਅਕਸਰ ਵੱਡੇ ਵਾਅਦੇ ਕੀਤੇ ਜਾਂਦੇ ਹਨ, ਪਰ ਚੋਣਾਂ ਖ਼ਤਮ ਹੁੰਦੇ ਹੀ ਭੁੱਲ ਜਾਂਦੇ ਹਨ ਪਰ ਆਮ ਆਦਮੀ ਪਾਰਟੀ ਦੀ ਰਾਜਨੀਤੀ ਵੱਖਰੀ ਹੈ ਅਤੇ ਲੋਕਾਂ ਨਾਲ ਕੀਤੀ ਗਾਰੰਟੀਆਂ ਨੂੰ ਪੂਰਾ ਕੀਤਾ ਗਿਆ ਹੈ | ਔਰਤਾਂ ਦਾ ਸਤਿਕਾਰ ਅਤੇ ਆਰਥਿਕ ਤੌਰ 'ਤੇ ਸਸ਼ਕਤੀਕਰਨ ਦਾ ਇਕ ਇਤਿਹਾਸਕ ਫ਼ੈਸਲਾ ਕੀਤਾ ਹੈ ਤੇ ਪੰਜਾਬ ਸਰਕਾਰ ਨੇ 'ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਹੈ | ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1000 ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਮਿਲਣਗੇ | ਪੰਜਾਬ ਸਰਕਾਰ ਨੇ ਇਸ ਯੋਜਨਾ ਲਈ ਬਜਟ ਵਿਚ 9,300 ਕਰੋੜ ਅਲਾਟ ਕੀਤੇ ਹਨ | ਇਹ ਪੂਰੇ ਦੇਸ਼ ਵਿਚ ਔਰਤਾਂ ਲਈ ਸਭ ਤੋਂ ਵੱਡੀਆਂ ਸਿੱਧੀ ਵਿੱਤੀ ਸਹਾਇਤਾ ਯੋਜਨਾਵਾਂ ਵਿਚੋਂ ਇਕ ਹੈ | ਇਹ ਪੈਸਾ ਸਿੱਧਾ ਔਰਤਾਂ ਦੇ ਖਾਤਿਆਂ ਵਿਚ ਜਾਵੇਗਾ | ਕੋਈ ਵਿਚੋਲਾ ਨਹੀਂ, ਕੋਈ ਭਿ੍ਸ਼ਟਾਚਾਰ ਨਹੀਂ | ਉਨ੍ਹਾਂ ਦੱਸਿਆ ਕਿ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਇਹ ਯੋਜਨਾ ਸ਼ੁਰੂ ਹੋਵੇਗੀ ਤੇ ਇਸ ਸੰਬੰਧੀ ਪੰਜਾਬ ਭਰ ਵਿਚ ਵਿਸ਼ੇਸ਼ ਰਜਿਸ਼ਟ੍ਰੇਨ ਕੈਂਪ ਲਗਾਏ ਜਾਣਗੇ | ਉਨ੍ਹਾਂ ਕਿਹਾ ਕਿ ਮੈਂ ਅੱਜ ਜ਼ਿਲ੍ਹਾ ਵਾਸੀਆਂ ਨੂੰ ਸਿਰਫ਼ ਇਹੀ ਕਹਿਣਾ ਚਾਹੁੰਦਾ ਹਾਂ ਕਿ ਕੇਜਰੀਵਾਲ ਦੀ ਗਾਰੰਟੀ, ਚੋਣ ਨਾਅਰਾ ਨਹੀਂ ਹੈ, ਇਹ ਇਕ ਵਾਅਦਾ ਹੈ ਅਤੇ ਇਹ ਭਰੋਸਾ ਹਮੇਸ਼ਾ ਪੂਰਾ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਇਕੋ ਰਾਤ 4 ਦੁਕਾਨਾਂ 'ਚ ਚੋਰੀ ਅਗਲੀ ਖ਼ਬਰ ਹਰੀ ਰੰਧਾਵਾ ਇੰਗਲੈਂਡ (ਵੀਲਾ ਤੇਜਾ) ਵਲੋਂ ਕੱਲ੍ਹ ਦੀ ਰੈਲੀ ਨੂੰ ਕਾਮਯਾਬ ਬਣਾਉਣ ਲਈ ਅਪੀਲ
Ad Position 24