19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

'ਗੁਰੂ ਨਾਨਕ ਖੇਤੀ' ਪ੍ਰੋਜੈਕਟ ਦੀ ਸ਼ੁਰੂਆਤ 16 ਮਾਰਚ ਨੰੂ- ਇੰਚਾਰਜ ਹਰਵਿੰਦਰਪਾਲ ਸਿੰਘ ਜੈਨਪੁਰ

Ad Position 21
No active advertisement
ਅਜੀਤ ਡੈਸਕ 12-03-2026
ਗੁਰਦਾਸਪੁਰ, 11 ਮਾਰਚ (ਚੱਕਰਾਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਾਦਰ ਮੁੁੰਬਈ ਅਤੇ ਅਕਾਲ ਪੁਰਖ ਕੀ ਫ਼ੌਜ ਦੇ ਸਾਂਝੇ ਯਤਨਾਂ ਸਦਕਾ ਪਿੰਡ ਜੈਨਪੁਰ ਵਿਖੇ 'ਗੁਰੂ ਨਾਨਕ ਖੇਤੀ' ਦਾ ਆਰੰਭ 16 ਮਾਰਚ ਨੰੂ ਅਰਦਾਸ ਸਮਾਗਮ ਨਾਲ ਕੀਤਾ ਜਾ ਰਿਹਾ ਹੈ | ਇਸ ਸੰਬੰਧੀ 'ਗੁਰੂ ਨਾਨਕ ਖੇਤੀ' ਦੇ ਪ੍ਰੋਜੈਕਟ ਇੰਚਾਰਜ ਹਰਵਿੰਦਰਪਾਲ ਸਿੰਘ ਜੈਨਪੁਰ ਨੇ ਦੱਸਿਆ ਕਿ ਇਹ ਸਮਾਗਮ ਸਵੇਰੇ 10.30 ਵਜੇ ਹੋਵੇਗਾ | ਉਨ੍ਹਾਂ ਦੱਸਿਆ ਕਿ ਹੜ੍ਹਾਂ 'ਚ ਸੇਵਾਦਾਰਾਂ ਵਲੋਂ ਪੀੜਤ ਕਿਸਾਨਾਂ ਦੀ ਕੀਤੀ ਸਹਾਇਤਾ ਦੌਰਾਨ ਇਹ ਅਹਿਸਾਸ ਹੋਇਆ ਕਿ ਇਕ ਵਾਰ ਦੀ ਮਦਦ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਸਥਾਈ ਤੌਰ 'ਤੇ ਮਜ਼ਬੂਤ ਨਹੀਂ ਕਰ ਸਕਦੀ | ਇਸ ਲਈ 'ਗੁਰੂ ਨਾਨਕ ਖੇਤੀ' ਦੀ ਯੋਜਨਾ ਤਿਆਰ ਕੀਤੀ ਗਈ ਹੈ | ਇਸ ਪਹਿਲ ਤਹਿਤ ਕਿਸਾਨਾਂ ਨੂੰ ਆਧੁਨਿਕ ਅਤੇ ਟਿਕਾਊ ਖੇਤੀ ਦੇ ਤਰੀਕਿਆਂ ਬਾਰੇ ਸਿਖਲਾਈ ਦਿੱਤੀ ਜਾਵੇਗੀ, ਖੇਤੀ ਵਿਚ ਹਾਈਡ੍ਰੋਪੋਨਿਕ ਮਾਡਲ, ਇੰਟਰਕ੍ਰਾਪਿੰਗ ਤੇ ਘੱਟ ਪਾਣੀ ਨਾਲ ਹੋਣ ਵਾਲੀਆਂ ਤਕਨੀਕਾਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਤੋਂ ਇਲਾਵਾ ਪਰੰਪਰਾਗਤ ਬੀਜਾਂ ਦੀ ਸੰਭਾਲ ਤੇ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਨਾਲ ਨਾਲ ਕਿਸਾਨਾਂ ਨੂੰ ਫ਼ਸਲ ਦੀ ਪ੍ਰੋਸੈਸਿੰਗ ਤੇ ਵੈਲਯੂ ਐਡੀਸ਼ਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਇਸ ਸਮਾਗਮ ਵਿਚ ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ | ਜਦੋਂ ਕਿ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ, ਪ੍ਰੋ: ਮਨਜੀਤ ਸਿੰਘ ਸਾਬਕਾ ਜਥੇਦਾਰ ਤੇ ਬੀਬੀ ਇੰਦਰਜੀਤ ਕੌਰ ਮੁਖੀ ਪਿੰਗਲਵਾੜਾ ਤੋਂ ਇਲਾਵਾ ਕੁਲਵੰਤ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਾਦਰ, ਜਸਵਿੰਦਰ ਸਿੰਘ ਐਡਵੋਕੇਟ ਕਨਵੀਨਰ ਅਕਾਲ ਪੁਰਖ ਕੀ ਫ਼ੌਜ ਤੇ ਪੂਰੀ ਟੀਮ ਹਾਜ਼ਰ ਰਹੇਗੀ | ਉਨ੍ਹਾਂ ਨੇ ਇਲਾਕੇ ਦੇ ਕਿਸਾਨਾਂ ਤੇ ਸੰਗਤਾਂ ਨੂੰ 16 ਮਾਰਚ ਨੂੰ ਇਸ ਸਮਾਗਮ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪ੍ਰਾਪਰਟੀ ਡੀਲਰਾਂ ਵਲੋਂ ਨਾਇਬ ਤਹਿਸੀਲਦਾਰ ਦੀਨਾਨਗਰ ਖ਼ਿਲਾਫ਼ ਰੋਸ ਮੁਜ਼ਾਹਰਾ ਅਗਲੀ ਖ਼ਬਰ ਇੰਪਰੂਵਮੈਂਟ ਟਰੱਸਟ ਵਲੋਂ ਸੰਚਾਲਿਤ ਇੰਟਰ ਸਟੇਟ ਬੱਸ ਟਰਮੀਨਲ ਦੇ ਠੇਕੇਦਾਰ ਨੇ ਨਹੀਂ ਕੀਤੀ ਅਦਾਇਗੀ
Ad Position 24