ਬਟਾਲਾ, 11 ਮਾਰਚ (ਸਤਿੰਦਰ ਸਿੰਘ)- ਯੂਨਾਇਟਿਡ ਪੈਨਸ਼ਨਰਜ਼ ਐਸੋਸੀਏਸ਼ਨ (ਪਾਵਰਕਾਮ ਅਤੇ ਟਰਾਂਸਕੋ) ਦਿਹਾਤੀ ਤੇ ਸ਼ਹਿਰੀ ਮੰਡਲ ਬਟਾਲਾ ਅਤੇ ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਬਟਾਲਾ ਵਿਖੇ ਪੈਨਸ਼ਨਰਜ਼ ਐਸੋਸੀਏਸਨ ਦੇ ਕਨਵੀਨਰ ਹਰਜੀਤ ਸਿੰਘ ਟਰਪਈ, ਅਰਜਨ ਸਿੰਘ ਪਰਮਾਰ ਅਤੇ ਗੁਰਦਿਆਲ ਸਿੰਘ ਘਣੀਆ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਰਮਚਾਰੀ ਦਲ ਪੰਜਾਬ ਰਾਜ ਬਿਜਲੀ ਬੋਰਡ ਸੂਬਾਈ ਕਮੇਟੀ ਦੇ ਵਿੱਤ ਸਕੱਤਰ ਦਲਬੀਰ ਸਿੰਘ ਉਸਾਹਨ ਤੇ ਹਲਕਾ ਗੁਰਦਾਸਪੁਰ ਦੇ ਪ੍ਰਧਾਨ ਦਿਲਬਾਗ ਸਿੰਘ ਬੁੱਟਰ ਵਿਸ਼ੇਸ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ਆਗੂਆਂ ਨੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ | ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਵਿੱਤ ਮੰਤਰੀ ਨੇ ਪੰਜਾਬ ਦਾ ਬਜਟ ਪੇਸ਼ ਕਰ ਕੇ ਮੁਲਾਜ਼ਮ ਤੇ ਪੈਨਸ਼ਨਰਾਂ ਨੂੰ ਬਿਲਕੁੱਲ ਅਣਗੌਲਿਆ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਤੇ ਮੁਲਾਜ਼ਮਾਂ ਦਾ 16 ਫੀਸਦੀ ਡੀ.ਏ. ਦੇਣ ਦੀ ਬਜਾਏ ਸ਼ਾਂਤਪੂਰਵਕ ਸੰਘਰਸ਼ ਕਰ ਰਹੇ ਮੁਲਾਜ਼ਮਾਂ ਤੇ ਪੈਨਸ਼ਨਰਾਂ 'ਤੇ ਗਹਿਰਾ ਤਸ਼ੱਦਦ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਜਲਦ ਹੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਨਾ ਮੰਨਿਆਂ ਤਾਂ 2027 ਦੀਆਂ ਚੋਣਾਂ ਦੌਰਾਨ ਇਸ ਦਾ ਖਾਮਿਆਜ਼ਾ ਭੁਗਤਣਾ ਪਵੇਗਾ | ਇਸ ਮੌਕੇ ਰਾਜਵਿੰਦਰ ਸਿੰਘ, ਮੁਖਤਾਰ ਸਿੰਘ ਰੰਧਾਵਾ, ਅਸ਼ਵਨੀ ਕੁਮਾਰ, ਸ਼ਿੰਦਰਪਾਲ, ਸਤਪਾਲ ਸਿੰਘ, ਕੁਲਵੰਤ ਸਿੰਘ, ਗੁਰਜੀਤ ਸਿੰਘ ਅਮਰਗੜ੍ਹ, ਹੀਰਾ ਲਾਲ, ਸਤਨਾਮ ਸਿੰਘ ਬੇਰੀਆਂਵਾਲ, ਪਰਮਜੀਤ ਸਿੰਘ ਕਲਸੀ, ਕੰਵਲਜੀਤ ਸਿੰਘ ਕਲੇਰ, ਜਸਬੀਰ ਸਿੰਘ ਆਦਿ ਹਾਜ਼ਰ ਸਨ |