ਬਟਾਲਾ, 11 ਮਾਰਚ (ਸਤਿੰਦਰ ਸਿੰਘ)- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ ਜਿਸ ਦੇ ਚਲਦਿਆਂ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਜਾਰੀ ਹਨ | ਇਹ ਪ੍ਰਗਟਾਵਾ ਅੰਮਿ੍ਤ ਕਲਸੀ ਭਰਾ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 22 ਡਰੀਮ ਲੈਂਡ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਵਾਰਡ ਵਾਸੀਆਂ ਦੀ ਮੌਜੂਦਗੀ ਵਿਚ ਦੇਖਣ ਉਪਰੰਤ ਕੀਤਾ | ਅੰਮਿ੍ਤ ਕਲਸੀ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਹਲਕਾ ਬਟਾਲਾ ਖਾਸ ਕਰ ਕੇ ਸ਼ਹਿਰ ਬਟਾਲਾ ਵਿਚ ਵਿਕਾਸ ਕਾਰਜਾਂ ਜਾਰੀ ਹਨ ਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਰਹਿੰਦੇ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮਹਿਜ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਬਟਾਲਾ ਸ਼ਹਿਰ ਅੰਦਰ ਆਵਾਜਾਈ ਦੀ ਸਮੱਸਿਆ ਦੇ ਹੱਲ ਲਈ ਸੜਕਾਂ ਤੇ ਚੌਕਾਂ ਨੂੰ ਖੁੱਲ੍ਹਾ ਕੀਤਾ ਗਿਆ ਹੈ | ਲੋਕਾਂ ਨੂੰ ਇਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ | ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ | ਸਕੂਲ ਆਫ ਐਮੀਨੈਂਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ 'ਚ ਮਰੀਜ਼ ਰੋਜਾਨਾ ਆਪਣੇ ਘਰਾਂ ਦੇ ਨੇੜੇ ਹੀ ਆਪਣਾ ਇਲਾਜ ਕਰਵਾਇਆ ਰਹੇ ਹਨ | ਸ਼ਾਨਦਾਰ ਪਾਰਕਾਂ ਦੀ ਉਸਾਰੀ ਕਰਵਾਈ ਗਈ ਹੈ, ਸਮੇਤ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ |