19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਸਰਬਸੰਮਤੀ ਨਾਲ ਬਣੀਆਂ ਪੰਚਾਇਤਾਂ ਨੂੰ 5 ਲੱਖ ਦੇ ਚੈੱਕ ਵੰਡੇ

Ad Position 21
No active advertisement
ਅਜੀਤ ਡੈਸਕ 12-03-2026
ਫ਼ਤਹਿਗੜ੍ਹ ਚੂੜੀਆਂ/ਅਲੀਵਾਲ, 11 ਮਾਰਚ (ਅਵਤਾਰ ਸਿੰਘ ਰੰਧਾਵਾ, ਸੱੁਚਾ ਸਿੰਘ ਬੁੱਲੋਵਾਲ)- ਪੰਚਾਇਤੀ ਚੋਣਾਂ ਮੌਕੇ ਪੰਜਾਬ ਸਰਕਾਰ ਵਲੋਂ ਸਰਬਸੰਮਤੀ ਨਾਲ ਬਣਨ ਵਾਲੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਵਾਧੂ ਗ੍ਰਾਂਟ ਦੇਣ ਦਾ ਐਲਾਨ ਕੀਤਾ ਸੀ | ਇਸ ਸਬੰਧੀ ਵਾਅਦੇ ਨੂੰ ਪੂਰੇ ਕਰਦਿਆਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਇੰਚਾਰਜ ਬਲਬੀਰ ਸਿੰਘ ਪਨੂੰ ਨੇ ਹਲਕੇ ਦੇ ਪਿੰਡ ਕੋਠੇ ਤੇ ਪਿੰਡ ਮਰੜ ਖੁਰਦ ਦੀਆਂ ਸਰਬਸੰਮਤੀ ਨਾਲ ਬਣਨ ਵਾਲੀਆਂ ਗ੍ਰਾਮ ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਵੰਡੇ ਤੇ ਇਕਜੁਟਤਾ ਲਈ ਵਧਾਈ ਦਿੱਤੀ | ਇਸ ਮੌਕੇ ਹਲਕਾ ਇੰਚਾਰਜ ਪਨੂੰ ਨੇ ਕਿਹਾ ਕਿ ਬੜੇ ਮਾਣ ਵਾਲੀ ਗੱਲ ਹੈ ਕੇ ਹਲਕੇ ਅੰਦਰ ਭਾਈਚਾਰਕ ਸਾਂਝ ਨੂੰ ਕਾਇਮ ਰੱਖਦੇ ਹੋਏ ਵੱਡੀ ਗਿਣਤੀ ਵਿਚ ਪੰਚਾਇਤਾਂ ਸਰਬਸੰਮਤੀ ਨਾਲ ਬਣੀਆਂ ਹਨ | ਇਸ ਮੌਕੇ ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ ਫ਼ੌਜੀ, ਰਘਬੀਰ ਸਿੰਘ ਅਠਵਾਲ, ਸਰਪੰਚ ਕਵਲਜੀਤ ਕੌਰ ਕੋਠੇ, ਹਰਦੀਪ ਸਿੰਘ ਟਰੇਡ ਮੈਂਬਰ, ਜਸਬੀਰ ਕੌਰ ਪੰਚ, ਜਗਤਾਰ ਸਿੰਘ ਪੰਚ, ਗੁਰਜੀਤ ਕੌਰ ਪੰਚ, ਰਾਜਵਿੰਦਰ ਕੌਰ ਪੰਚ, ਰਜਵੰਤ ਕੌਰ ਪੰਚ, ਸਵਿੰਦਰ ਸਿੰਘ, ਬਿਜਲੀ ਬੋਰਡ ਮੁਖਤਿਆਰ ਸਿੰਘ, ਦਲਜੀਤ ਸਿੰਘ, ਝਿਰਮਲ ਸਿੰਘ, ਰਣਜੀਤ ਸਿੰਘ, ਫ਼ੌਜੀ ਮਲਕੀਤ ਸਿੰਘ, ਜਤਿੰਦਰ ਸਿੰਘ, ਸੋਹਣ ਸਿੰਘ, ਰਣਬੀਰ ਸਿੰਘ ਕੋਟਲਾ ਬਾਮਾ, ਸਰਪੰਚ ਜਸਵੰਤ ਸਿੰਘ, ਅੰਮਿ੍ਤਪਾਲ ਸਿੰਘ, ਜੋਬਨ ਸਿੰਘ, ਮਕਬੂਲ ਮਸੀਹ, ਸੁੱਚਾ ਸਿੰਘ, ਤਜਿੰਦਰ ਸਿੰਘ, ਜੁਗਰਾਜ ਸਿੰਘ, ਗੁਰਸੇਵਕ ਸਿੰਘ, ਦਲਵੀਰ ਸਿੰਘ, ਕੈਪਟਨ ਸਿੰਘ ਆਦਿ ਬਹੁਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਧਿਆਨਪੁਰ ਤੋਂ ਚੰਡੀਗੜ੍ਹ ਨੂੰ ਸਿੱਧੀ ਬੱਸ ਸੇਵਾ ਸ਼ੁਰੂ ਕੀਤੀ ਜਾਵੇ : ਡਾਕਟਰ ਬਾਜਵਾ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਵਾਰਡ ਨੰਬਰ 22 ਡਰੀਮ ਲੈਂਡ ਵਿਖੇ ਵਿਕਾਸ ਕਾਰਜ ਜਾਰੀ
Ad Position 24