28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਬਲਜੀਤ ਸਿੰਘ ਨੇ ਚੌਕੀ ਇੰਚਾਰਜ ਨੌਸ਼ਹਿਰਾ ਮੱਝਾ ਸਿੰਘ ਵਜੋਂ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 13-03-2026
ਬਲਜੀਤ ਸਿੰਘ ਅਹੁਦਾ ਸੰਭਾਲਣ ਮੌਕੇ ਗੱਲਬਾਤ ਕਰਦੇ ਹੋਏ | ਤਸਵੀਰ : ਰਵੀ ਭਗਤ


ਨੌਸ਼ਹਿਰਾ ਮੱਝਾ ਸਿੰਘ, 12 ਮਾਰਚ (ਰਵੀ ਭਗਤ)-ਥਾਣਾ ਸੇਖਵਾਂ ਦੇ ਅਧੀਨ ਆਉਂਦੀ ਪੁਲਿਸ ਚੌਂਕੀ ਨੌਸ਼ਹਿਰਾ ਮੱਝਾ ਸਿੰਘ ਵਿਖੇ ਏ.ਐਸ.ਆਈ. ਬਲਜੀਤ ਸਿੰਘ ਨੇ ਬਤੌਰ ਇੰਚਾਰਜ ਅਹੁਦਾ ਸੰਭਾਲ ਕੇ ਵਿਭਾਗੀ ਕੰਮਕਾਜ ਸ਼ੁਰੂ ਕਰ ਦਿੱਤਾ ਹੈ | ਇਸ ਦੌਰਾਨ ਨਵ-ਨਿਯੁਕਤ ਚੌਂਕੀ ਇੰਚਾਰਜ ਬਲਜੀਤ ਸਿੰਘ ਸਿੰਘ ਨੇ ਇਲਾਕੇ ਅਧੀਨ ਆਉਂਦੇ ਪਿੰਡਾਂ ­'ਚ ਸਮਾਜ ਵਿਰੋਧੀ ਅਨਸਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਇਲਾਕੇ ਵਿਚ ਨਸ਼ਾ ਨਹੀਂ ਵਿਕਣ ਦਿੱਤਾ ਜਾਵੇਗਾ | ਨਸ਼ਿਆਂ ਦੇ ਵਪਾਰੀਆਂ 'ਤੇ ਸਖ਼ਤ ਕਾਰਵਾਈ ਕਰ ਕੇ ਜੇਲ੍ਹਾਂ ਵਿਚ ਬੰਦ ਕਰਾਂਗੇ ਅਤੇ ਨਸ਼ੇ ਨੂੰ ਪੂਰੀ ਤਰ੍ਹਾਂ ਜੜ੍ਹ ਤੋਂ ਪੁੱਟਣ ਲਈ ਵਿਸ਼ੇਸ਼ ਨਾਕੇ ਲਗਾ ਕੇ ਤਲਾਸ਼ੀ ਅਭਿਆਨ ਚਲਾਏ ਜਾਣਗੇ | ਉਨ੍ਹਾਂ ਪਤਵੰਤੇ ਆਗੂਆਂ ਨੂੰ ਕਿਹਾ ਕਿ ਜਦੋਂ ਕੋਈ ਵੀ ਪੁਲਿਸ ਨਸ਼ੇ ਦਾ ਕੇਸ ਫੜਦੀ ਤਾਂ ਉਸ ਦੀ ਸਿਫ਼ਾਰਸ਼ ਨਾ ਕੀਤੀ ਜਾਵੇ ਅਤੇ ਨਾ ਹੀ ਕੋਈ ਉਸ ਦੀ ਮਦਦ ਲਈ ਕੋਈ ਪੁਲਿਸ ਚੌਂਕੀ ਆਵੇ | ਇਸ ਮੌਕੇ ਰਾਜਬੀਰ ਸਿੰਘ ਸਰਪੰਚ ਨੌਸਹਿਰਾ ਮੱਝਾ ਸਿੰਘ, ਏ.ਐਸ.ਆਈ. ਨਿਰਮਲ ਸਿੰਘ, ਸੁਖਪਾਲ ਸਿੰਘ, ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 16 ਮਾਰਚ ਨੂੰ ਆੜ੍ਹਤੀਆਂ ਦਾ ਵੱਡਾ ਕਾਫ਼ਲਾ ਹਰੀਕੇ ਕਾਨਫਰੰਸ 'ਚ ਜਾਵੇਗਾ : ਰੰਧਾਵਾ, ਜੌਲੀ ਅਗਲੀ ਖ਼ਬਰ ਕਿਸਾਨ ਸੰਘਰਸ਼ ਕਮੇਟੀ ਵਲੋਂ 18 ਨੂੰ ਐੱਸ.ਡੀ.ਐੱਮ. ਦਫ਼ਤਰ ਪੱਟੀ ਅੱਗੇ ਧਰਨਾ ਦੇਣ ਦਾ ਐਲਾਨ- ਕੋਟਬੁੱਢਾ <br/>
Ad Position 24