28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਹਿੰਦੂ ਕੰਨਿਆ ਮਹਾਂਵਿਦਿਆਲਿਆ ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ <br/>

Ad Position 21
No active advertisement
ਅਜੀਤ ਡੈਸਕ 13-03-2026
ਧਾਰੀਵਾਲ, 12 ਮਾਰਚ (ਸਵਰਨ ਸਿੰਘ)-ਹਿੰਦੂ ਕੰਨਿਆਂ ਮਹਾਂਵਿਦਿਆਲਿਆ ਧਾਰੀਵਾਲ ਵਿਖੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਐੱਨ.ਡੀ. ਅਨੰਦ, ਸਕੱਤਰ ਸ੍ਰੀ ਰਮੇਸ਼ ਕੋਹਲੀ ਅਤੇ ਪਿ੍ੰਸੀਪਲ ਡਾ. ਰਜਵਿੰਦਰ ਕੌਰ ਦੀ ਅਗਵਾਈ ਹੇਠ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਵਿਤਾ ਤੇ ਭਾਸ਼ਣ ਉਚਾਰਨ ਮੁਕਾਬਲੇ ਕਰਵਾਏ ਗਏ, ਜਿਸ ਵਿਚ ਔਰਤ ਦੀ ਮਹੱਤਤਾ ਅਤੇ ਸਮਾਜ ਵਿਚ ਔਰਤ ਦੀ ਸਥਿਤੀ ਬਾਰੇ ਵਿਚਾਰ ਪੇਸ਼ ਕੀਤੇ ਗਏ | ਪਿ੍ੰਸੀਪਲ ਡਾ. ਰਜਵਿੰਦਰ ਕੌਰ ਨੇ ਆਪਣੇ ਭਾਸ਼ਣ ਵਿਚ ਔਰਤ ਦੀ ਸਮਾਜ ਵਿਚ ਮਹੱਤਤਾ ਨੂੰ ਬਿਆਨ ਕੀਤਾ | ਉਨ੍ਹਾਂ ਦੱਸਿਆ ਕਿ ਔਰਤ ਚਾਹੇ ਮਾਂ ਦੇ ਰੂਪ ਵਿਚ ਹੈ ਜਾਂ ਭੈਣ ਅਤੇ ਪਤਨੀ ਦੇ ਰੂਪ ਵਿਚ ਉਸ ਦੀ ਮਹੱਤਤਾ ਨੂੰ ਅੱਖੋਂ ਓਹਲੇ ਨਹੀਂ ਕੀਤਾ ਜਾ ਸਕਦਾ | ਇਸ ਲਈ ਸਾਨੂੰ ਹਮੇਸ਼ਾ ਹੀ ਔਰਤ ਦਾ ਸਨਮਾਨ ਕਰਨਾ ਚਾਹੀਦਾ ਹੈ | ਇਸ ਦੌਰਾਨ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਡਾਇਮੰਡ ਸਪੋਰਟਸ ਕਲੱਬ ਛਿਛਰੇਵਾਲ ਦਾ ਸਾਲਾਨਾ 25ਵਾਂ ਫੁੱਟਬਾਲ ਖੇਡ ਮੇਲਾ ਸ਼ੁਰੂ ਅਗਲੀ ਖ਼ਬਰ ਘਰ 'ਚੋਂ ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ
Ad Position 24