28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਗਰੈਜੂਏਸ਼ਨ ਸਮਾਗਮ

Ad Position 21
No active advertisement
ਅਜੀਤ ਡੈਸਕ 13-03-2026
ਧਾਰੀਵਾਲ, 12 ਮਾਰਚ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ੍ਰੀਮਤੀ ਪਰਮਿੰਦਰ ਕੌਰ ਚਾਹਲ ਅਤੇ ਪਿ੍ੰਸੀਪਲ ਸ੍ਰੀਮਤੀ ਕਿਰਨ ਕੇਸਰ ਦੀ ਯੋਗ ਅਗਵਾਈ ਹੇਠ ਸਕੂਲ ਵਿਖੇ ਗਰੈਜੂਏਸ਼ਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਸਰਦਾਰ ਅਤੇ ਸਰਦਾਰਨੀ ਆਰ.ਐੱਸ. ਧਾਲੀਵਾਲ (ਸਾਬਕਾ ਸੀਨੀਅਰ ਲੈਕਚਰਾਰ, ਵਿਗਿਆਨ ਵਿਭਾਗ, ਸੈਨਿਕ ਸਕੂਲ ਕਪੂਰਥਲਾ) ਨੇ ਸ਼ਿਰਕਤ ਕੀਤੀ | ਸਕੂਲ ਦੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਪਰਮਿੰਦਰ ਕੌਰ ਚਾਹਲ ਅਤੇ ਪਿ੍ੰਸੀਪਲ ਕਿਰਨ ਕੇਸਰ ਵਲੋਂ ਜੋਤੀ ਜਗਾ ਕਰ ਕੇ ਸਮਾਗਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਛੋਟੇ ਬੱਚਿਆਂ ਨੇ ਗਰੈਜੂਏਸ਼ਨ ਗਾਊਨ ਅਤੇ ਕੈਪ ਪਾ ਕੇ ਸਟੇਜ 'ਤੇ ਆਪਣੀ ਪ੍ਰਸਤੁਤੀ ਦਿੱਤੀ | ਵਿਦਿਆਰਥੀਆਂ ਵਲੋਂ ਨਾਚ ਅਤੇ ਹੋਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਬੱਚਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਅਗਲੇ ਪੜਾਅ ਵਜੋਂ ਪਹਿਲੀ ਕਲਾਸ ਵਿਚ ਦਾਖਲਾ ਲੈਣ ਲਈ ਵਧਾਈ ਦਿੱਤੀ | ਗਰੈਜੂਏਸ਼ਨ ਸੈਰੇਮਨੀ ਦੌਰਾਨ ਡਾਇਰੈਕਟਰ ਅਮਰਜੀਤ ਸਿੰਘ ਚਾਹਲ ਨੇ ਖਾਸ ਤੌਰ 'ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੀਵਨ ਵਿਚ ਮਿਹਨਤ, ਅਨੁਸ਼ਾਸਨ ਤੇ ਸੰਸਕਾਰਾਂ ਦਾ ਬਹੁਤ ਮਹੱਤਵ ਹੈ | ਪਿ੍ੰਸੀਪਲ ਸ੍ਰੀਮਤੀ ਕਿਰਨ ਕੇਸਰ ਨੇ ਕਿਹਾ ਕਿ ਬੱਚਿਆਂ ਦੀ ਮਜਬੂਤ ਬੁਨਿਆਦ ਹੀ ਉਨ੍ਹਾਂ ਦੇ ਭਵਿੱਖ ਦੀ ਸਫ਼ਲਤਾ ਦਾ ਆਧਾਰ ਹੁੰਦੀ ਹੈ |
Ad Position 22
No active advertisement
ਪਿਛਲੀ ਖ਼ਬਰ ਡਾਇਮੰਡ ਸਪੋਰਟਸ ਕਲੱਬ ਛਿਛਰੇਵਾਲ ਦਾ ਸਾਲਾਨਾ 25ਵਾਂ ਫੁੱਟਬਾਲ ਖੇਡ ਮੇਲਾ ਸ਼ੁਰੂ ਅਗਲੀ ਖ਼ਬਰ ਪਿੰਡ ਸਰਸਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ
Ad Position 24