28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਪਿੰਡ ਫੱਤੂਪੁਰ ਖੁਰਦ 'ਚ ਗੰਦੇ ਪਾਣੀ ਦੇ ਨਿਕਾਸ ਲਈ ਸੀਵਰੇਜ ਪਾਉਣ ਦਾ ਕੰਮ ਸ਼ੁਰੂ

Ad Position 21
No active advertisement
ਅਜੀਤ ਡੈਸਕ 13-03-2026
ਕੋਟਲੀ ਸੂਰਤ ਮੱਲ੍ਹੀ, 12 ਮਾਰਚ (ਕੁਲਦੀਪ ਸਿੰਘ ਨਾਗਰਾ)-ਬਲਾਕ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਫੱਤੂਪੁਰ ਖੁਰਦ ਦੇ ਲੋਕਾਂ ਨੂੰ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਤੋਂ ਨਿਜ਼ਾਤ ਦਿਵਾਉਣ ਲਈ ਗ੍ਰਾਮ ਪੰਚਾਇਤ ਵਲੋਂ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ | ਇਸ ਸਬੰਧੀ ਸਰਪੰਚ ਕੰਵਲਜੀਤ ਸਿੰਘ ਫੱਤੂਪੁਰ ਨੇ ਸਾਥੀਆਂ ਸਮੇਤ ਦੱਸਿਆ ਕਿ ਹਲਕਾ ਵਿਧਾਇਕ ਸ: ਗੁਰਦੀਪ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਗ੍ਰਾਮ ਪੰਚਾਇਤ ਵਲੋਂ ਪਿੰਡ 'ਚ ਜੰਗੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਲੋਕਾਂ ਨੂੰ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਤੋਂ ਨਿਜ਼ਾਤ ਦਿਵਾਉਣ ਲਈ ਸੀਵਰੇਜ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੋਟਾਂ ਸਮੇਂ ਜੋ ਵੀ ਲੋਕਾਂ ਨਾਲ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਗਏ ਹਨ | ਉਨ੍ਹਾਂ ਦੱ ਸਿਆ ਕਿ ਸਰਕਾਰ ਨੇ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਹਨ ਤੇ ਪਿੰਡਾ 'ਚ ਵਿਕਾਸ ਕਾਰਜਾਂ ਦੇ ਕੰਮ ਜੰਗੀ ਪੱਧਰ 'ਤੇ ਚੱਲ ਰਹੇ ਹਨ | ਉਨ੍ਹਾਂ ਦੱਸਿਆ ਕਿ ਹਲਕਾ ਵਿਧਾਇਕ ਸ: ਗੁਰਦੀਪ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਗ੍ਰਾਮ ਪੰਚਾਇਤ ਦਿਨ-ਰਾਤ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਕਰਨ ਲਈ ਯਤਨਸ਼ੀਲ ਹੈ | ਉਨ੍ਹਾਂ ਦੱਸਿਆ ਕਿ ਗ੍ਰਾਮ ਪੰਚਾਇਤ ਵਲੋਂ ਲੋੜਵੰਦਾਂ ਦੇ ਘਰਾਂ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ, ਜਿਸ ਕਰ ਕੇ ਲੋਕ ਖੁਸ਼ ਹਨ | ਇਸ ਮੌਕੇ ਉਨ੍ਹਾਂ ਨਾਲ ਮੈਂਬਰ ਪੰਚਾਇਤ ਪੂਰਨ ਸਿੰਘ, ਸਕੂਲ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ, ਬਲਾਕ ਸੰਮਤੀ ਮੈਂਬਰ ਤਰਨਜੀਤ ਸਿੰਘ, ਹਰਬੰਸ ਸਿੰਘ, ਸਤਿੰਦਰ ਸਿੰਘ ਸਮੇਤ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਸਾਖੀ ਪੁਰਬ 'ਤੇ ਨਗਰ ਕੀਰਤਨ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਡਾਇਮੰਡ ਸਪੋਰਟਸ ਕਲੱਬ ਛਿਛਰੇਵਾਲ ਦਾ ਸਾਲਾਨਾ 25ਵਾਂ ਫੁੱਟਬਾਲ ਖੇਡ ਮੇਲਾ ਸ਼ੁਰੂ
Ad Position 24