28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 13-03-2026
ਧਾਰੀਵਾਲ, 12 ਮਾਰਚ (ਸਵਰਨ ਸਿੰਘ)-ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ਪਿ੍ੰਸੀਪਲ ਸਿਸਟਰ ਦਿਵਿਆ ਦੀ ਅਗਵਾਈ ਵਿਚ ਸਕੂਲ ਦੇ ਨਵੇਂ ਸੈਸ਼ਨ ਦੀ ਸੁਰੂਆਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਡਾਇਰੈਕਟਰ ਫਾਦਰ ਜੋਸ ਪਡਿਆਟੀ ਨੇ ਸ਼ਿਰਕਤ ਕੀਤੀ | ਉਨ੍ਹਾਂ ਤੋਂ ਇਲਾਵਾ ਵਿਸ਼ੇਸ਼ ਮਹਿਮਾਨ ਵਜੋਂ ਜਸਮੀਤ ਸਿੰਘ ਚਾਹਲ ਅਤੇ ਮਨਿੰਦਰਪ੍ਰੀਤ ਕੌਰ ਚਾਹਲ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਮਹਿਮਾਨਾਂ, ਪਿ੍ੰਸੀਪਲ ਅਤੇ ਸਟਾਫ ਸੈਕਟਰੀ ਆਦਿ ਨੇ ਸਮ੍ਹਾਂ ਰੌਸ਼ਨ ਕਰ ਕੇ ਸਮਾਗਮ ਦੀ ਸੁਰੂਆਤ ਕੀਤੀ | ਇਸ ਮੌਕੇ ਡਾਇਰੈਕਟਰ ਫਾਦਰ ਜੋਸ਼ ਪਡਿਆਟੀ ਨੇ ਬੱਚਿਆਂ ਨੂੰ ਆਪਸੀ ਤਾਲਮੇਲ, ਚੰਗੀ ਬੋਲਬਾਣੀ ਅਤੇ ਮਨ ਲਗਾ ਕੇ ਪੜਾਈ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੀ ਵੇਸ਼ ਕੀਤਾ ਗਿਆ | ਇਸ ਮੌਕੇ ਸਿਸਟਰ ਐਨਸ ਮਾਰੀਆ, ਪੀ.ਆਰ.ਓ. ਸਵਰਨ ਸਿੰਘ, ਸਟਾਫ ਸੈਕਟਰੀ ਸਿਫਾਲੀ ਨੰਦਾ, ਜਤਿੰਦਰ ਕੌਰ ਢਿੱਲੋਂ, ਨਾਰਮਨ ਇਜੈਕੀਅਲ ਆਦਿ ਸਮੂਹ ਸਟਾਫ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਹਾਂਸ਼ਿਵਰਾਤਰੀ ਨੂੰ ਸਮਰਪਿਤ ਅੱਡਾ ਕੋਟਲੀ ਸੂਰਤ ਮੱਲ੍ਹੀ ਦੇ ਦੁਕਾਨਦਾਰਾਂ ਨੇ ਸਮਾਗਮ ਕਰਵਾਇਆ ਅਗਲੀ ਖ਼ਬਰ ਵਿਸਾਖੀ ਪੁਰਬ 'ਤੇ ਨਗਰ ਕੀਰਤਨ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
Ad Position 24